Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਾਨਸਾ ਵਿਖੇ ਰੁਟੀਨ ਟੀਕਾਕਰਨ ਤੇ ਪ੍ਰਭਾਵ ਸਮੀਖਿਆ ਮੀਟਿੰਗ ਆਯੋਜਿਤ

Health, Civil Surgeon, Mansa, Surgeon, Civil Surgeon Mansa

Web Admin

Web Admin

5 Dariya News

ਮਾਨਸਾ , 21 Jan 2025

Last updated on: Jan 21, 2025, 00:00 IST

ਰੁਟੀਨ ਟੀਕਾਕਰਨ ਅਤੇ ਟੀਕਾਕਰਨ ਦੇ ਮਾੜੇ ਪ੍ਰਭਾਵ ਸਬੰਧੀ ਤਿਮਾਹੀ ਸਮੀਖਿਆ ਮੀਟਿੰਗ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਹੋਈ ਜਿੱਥੇ ਜ਼ਿਲ੍ਹੇ ਦੇ ਸਮੂਹ ਬਲਾਕ ਐਜੂਕੇਟਰ ਅਤੇ ਐਲ.ਐਚ.ਵੀ.ਅਤੇ ਕੋਲਡ ਚੇਨ ਹੈਂਡਲਰ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਰੁਟੀਨ ਟੀਕਾਕਰਨ ਅਤੇ ਏ.ਈ.ਐਫ.ਆਈ. ਦੀ ਸਮੀਖਿਆ ਦਾ ਮੰਤਵ ਹੈ ਕਿ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਵੈਕਸੀਨੇਸ਼ਨ ਕੈਂਪਾਂ ਸਮੇਂ ਅਤੇ ਟੀਕਾਕਰਨ ਤੋਂ ਬਾਅਦ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਸਰਵੇਲੈਂਸ ਮੈਡੀਕਲ ਅਫ਼ਸਰ ਡਬਲਿਊ.ਐਚ.ਓ. ਦੇ ਨੁਮਾਇੰਦੇ ਡਾ. ਨਵਦਿਤਾ ਵਾਸੂਦੇਵਾ ਨੇ ਦੱਸਿਆ ਕਿ ਡਬਲਿਓ.ਐਚ.ਓ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਵਿੱਚ ਸੁਧਾਰ ਲਿਆਉਣ ਲਈ ਸਮੀਖਿਆ ਕੀਤੀ ਜਾਂਦੀ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਰੁਟੀਨ ਟੀਕਾਕਰਨ ਤੋਂ ਕਈ ਵਾਰ ਕੁੱਝ ਬੱਚੇ ਕਿਸੇ ਕਾਰਨ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਜਾਂਦੇ ਹਨ। 

ਬੱਚਿਆਂ ਤੇ ਗਰਭਵਤੀ ਮਾਵਾਂ ਦਾ ਸਮੇਂ ਸਿਰ 100 ਫ਼ੀਸਦੀ ਟੀਕਾਕਰਨ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਕਈ ਵਾਰ ਟੀਕਾਕਰਨ ਉਪਰੰਤ ਬੱਚੇ ਨੂੰ ਵੈਕਸੀਨੇਸ਼ਨ ਜਾਂ ਟੀਕਾਕਰਨ ਦੇ ਪ੍ਰਤੀਕੂਲ ਪ੍ਰਭਾਵ ਸਾਹਮਣੇ ਆਉਂਦੇ ਹਨ, ਜੋ ਕਿ ਮਾਈਨਰ ਪ੍ਰਭਾਵ ਹੀ ਹੁੰਦੇ ਹਨ, ਜਿਸ ਨਾਲ ਨਜਿੱਠਣ ਲਈ ਸਟਾਫ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ।

ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਸ਼ੇਰ ਜੰਗ ਸਿੰਘ ਸਿੱਧੂ ਸੈਕਟਰੀ ਆਈ.ਏ.ਐਮ., ਡਾ. ਵਿਜੇ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਪਰਵਰਿਸ਼ ਜਿੰਦਲ ਬੱਚਿਆਂ ਦੇ ਮਾਹਿਰ, ਡਾ. ਰਵਨੀਤ ਕੌਰ, ਡਾ. ਵਰੁਣ ਮਿੱਤਲ, ਡਾ. ਪਰਵਿਸ਼ ਬੱਚਿਆਂ ਦੇ ਮਾਹਰ, ਡਾ. ਗੁਰਜੀਵਨ ਸਿੰਘ ਮੈਡੀਕਲ ਅਫ਼ਸਰ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਮੀਨਾਕਸ਼ੀ ਰਾਣੀ ਆਦਿ ਮੌਜੂਦ ਸਨ।

 

Tags: Health , Civil Surgeon , Mansa , Surgeon , Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD