Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲੇ ਦੇ ਟੀਕਾਕਰਨ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ

Health, Civil Surgeon Tarn Tarn, Tarn Taran

Web Admin

Web Admin

5 Dariya News

ਤਰਨ ਤਾਰਨ , 21 Jan 2025

Last updated on: Jan 21, 2025, 00:00 IST

ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਵੱਖ ਵੱਖ ਬਲਾਕਾਂ ਦੀਆਂ ਮਲਟੀਪਰਪਜ ਹੈਲਥ ਵਰਕਰਜ਼(ਫੀਮੇਲ) ਦੀ ਟੀਕਾਕਰਨ ਸੰਬੰਧੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲੇ ਦੇ ਵਿੱਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਸਬੰਧੀ ਕਿਸੇ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਉਹ ਟੀਕਾਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤਾਂ ਜੋ ਇਸਦਾ ਲਾਭ ਹਰ ਯੋਗ ਲਾਭਪਾਤਰੀ ਬੱਚੇ ਅਤੇ ਗਰਭਵਤੀ ਮਹਿਲਾਵਾਂ ਤੱਕ ਪਹੁੰਚ ਸਕੇ। ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਬਲਾਕਾਂ ਦੇ ਵਿੱਚ ਚੱਲ ਰਹੇ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ। 

ਉਹਨਾਂ ਕਿਹਾ ਕਿ ਵਿਸ਼ੇਸ਼ ਤੌਰ ਤੇ ਪੈਂਟਾਵੈਲੈਂਟ ਅਤੇ ਮੀਜ਼ਲਜ਼ ਰੁਬੇਲਾ ਟੀਕੇ ਸਬੰਧੀ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਜਿਹੜੇ ਵੀ ਬਲਾਕਾਂ ਵਲੋਂ ਟੀਕਾਕਰਨ ਪ੍ਰੋਗਰਾਮ ਦੇ ਮਿਥੇ ਹੋਏ ਟੀਚਿਆਂ ਨੂੰ ਨਹੀਂ ਪ੍ਰਾਪਤ ਕੀਤਾ ਗਿਆ ਉਹਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਪਿੰਡਾਂ ਦੇ ਵਿੱਚ ਸਰਵੇ ਕਰਵਾ ਕੇ ਯੋਗ ਲਾਭਪਾਤਰੀ  ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸ਼ਰਾਖਤ ਕਰਕੇ ਉਹਨਾਂ ਤੇ ਟੀਕਾ ਕਰਨ ਨੂੰ ਯਕੀਨੀ ਬਣਾਉਣ।

ਉਹਨਾਂ ਕਿਹਾ ਕਿ ਟੀਕਾਕਰਨ ਰਾਹੀਂ ਬੱਚੇ ਦੀ ਜਿੱਥੇ ਮਾਨਸਿਕ ਅਤੇ ਸਰੀਰਕ ਤੰਦਰੁਸਤੀ  ਨਿਰਭਰ ਕਰਦੀ ਹੈ ਉੱਥੇ ਨਾਲ ਹੀ ਬੱਚੇ ਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾਉਦਾ ਹੈ। ਇਸ ਮੌਕੇ ਡਾਕਟਰ ਨਿਰਜ ਲਤਾ ਅਤੇ ਡਾਕਟਰ ਵਿਪੂਲ ਵੀ ਮੌਜੂਦ ਰਹੇ

 

Tags: Health , Civil Surgeon Tarn Tarn , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD