Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦਾ ਰੁਝਾਨ ਗੰਭੀਰ ਚਿੰਤਾ : ਡਾ. ਸੋਨਾ ਥਿੰਦ

ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਵਾਈਆਂ ਦੀਆਂ ਦੁਕਾਨਾਂ ਦੀ ਸਾਂਝੀ ਚੈਕਿੰਗ ਕਰਨ ਦੇ ਆਦੇਸ਼

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Jan 2025

Last updated on: Jan 21, 2025, 00:00 IST

ਨੌਜਵਾਨ ਪੀੜ੍ਹੀ ਅੰਦਰ ਨਸ਼ਿਆਂ ਦਾ ਰੁਝਾਨ ਸਾਡੇ ਸਭਨਾ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਛੁਟਕਾਰਾ ਦਿਵਾਉਣ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਹੋਰ ਵੀ ਖ਼ਤਰਨਾਕ ਨਤੀਜੇ ਸਾਹਮਣੇ ਆਉਣਗੇ। 

ਨਸ਼ਿਆਂ ਦੇ ਜੜੋਂ ਖਾਤਮੇ ਲਈ ਪ੍ਰਸ਼ਾਸ਼ਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਪਵੇਗੀ ਤਾਂ ਜੋ ਨਸ਼ਿਆਂ ਦਾ ਖਾਤਮਾ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਦਾ ਖਾਤਮਾ ਕਰਨ ਅਤੇ ਸੜ੍ਹਕ ਸੁਰੱਖਿਆ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕੈਮਿਸਟ ਦੁਕਾਨਾਂ ਦੀ ਸਾਂਝੇ ਤੌਰ ਤੇ ਡੁੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਵੇਚਦਾ ਪਾਇਆ ਜਾਵੇ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ।

ਡਾ: ਸੋਨਾ ਥਿੰਦ ਨੇ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੇ ਸਕੂਲਾਂ ਦੇ ਅੱਗੇ ਸਪੀਡ ਬਰੇਕਰ ਬਣਵਾ ਕੇ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪੋ ਆਪਣੇ ਸਬ ਡਵੀਜ਼ਨ ਵਿੱਚ ਪੈਂਦੇ ਸਕੂਲਾਂ ਅੱਗੇ ਸਪੀਡ ਬਰੇਕਰ ਤੇ ਹੋਰ ਲੋੜੀਂਦੀਆਂ ਵਸਤਾਂ ਸਬੰਧੀ ਨਿੱਜੀ ਚੈਕਿੰਗ ਕਰਕੇ ਰਿਪੋਰਟ ਭੇਜੀ ਜਾਵੇ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ 18 ਸਾਲ ਤੋਂ ਘੱਟ ਉਮਰ ਦੇ ਦੋ ਪਹੀਆ ਵਾਹਨ ਲਿਆਉਣ ਵਾਲੇ ਸਕੂਲੀ ਵਿਦਿਆਰਥੀਆਂ ਦੀ ਲਗਾਤਾਰ ਚੈਕਿੰਗ ਕਰਕੇ ਮਾਪਿਆਂ ਨੂੰ ਬੁਲਾਇਆ ਜਾਵੇ ਤਾਂ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਹੁੰਦੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। 

ਉਨ੍ਹਾਂ ਖੇਤਰੀ ਟਰਾਂਸਪੋਰਟ ਦਫ਼ਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦਸੰਬਰ ਮਹੀਨੇ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਜ਼ਿਲ੍ਹੇ ਵਿੱਚ 153 ਚਲਾਨ ਕੀਤੇ ਗਏ ਹਨ ਜਿਨ੍ਹਾਂ ਵਿੱਚ ਲਗਭਗ 30 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ। 

ਉਨ੍ਹਾਂ ਦੱਸਿਆ ਕਿ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਏ.ਡੀ.ਟੀ.ਓ. ਪ੍ਰਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD