Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਐਂਟੀ ਡਰੱਗ ਅਵੈਰਨੈੱਸ ਡੇਅ ਤੇ ਐਥਲੈਟਿਕਸ ਮੀਟ 2025 ਬਟਾਲਾ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮਹੱਤਵਪੂਰਨ ਕਦਮ

Oma Shankar Gupta, DC Gurdaspur, Gurdaspur, Deputy Commissioner Gurdaspur, Anti Drug Mission

Web Admin

Web Admin

5 Dariya News

ਬਟਾਲਾ , 21 Jan 2025

Last updated on: Jan 21, 2025, 00:00 IST

ਬਟਾਲਾ ਪੁਲਿਸ ਵਲੋਂ ਐਂਟੀ ਡਰੱਗ ਅਵੈਰਨੈੱਸ ਡੇਅ ਅਤੇ ਐਥਲੈਟਿਕਸ ਮੀਟ (2025) ਕਰਵਾਈ ਗਈ। ਜਿਸ ਵਿੱਚ ਸਤਿੰਦਰ ਸਿੰਘ, ਡੀ. ਆਈ. ਜੀ ਬਾਰਡਰ ਰੇਂਜ, ਸ੍ਰੀ ਅੰਮਿ੍ਤਸਰ ਅਤੇ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਵੀ ਮੌਜੂਦ ਸਨ। ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ਐਂਟੀ ਡਰੱਗ ਅਵੈਰਨੈੱਸ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸਤਿੰਦਰ ਸਿੰਘ, ਡੀ.ਆਈ. ਜੀ ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਨੇ ਕਿਹਾ ਕਿ ਸਮਾਜਿਕ ਬੁਰਾਈ ਨਸ਼ਾ ਭਿਆਨਕ ਰੂਪ ਅਖਤਿਆਰ ਕਰ ਚੁੱਕਾ ਹੈ ਅਤੇ ਸਮੂਹਿਕ ਯਤਨਾਂ ਨਾਲ ਇਸ ਨੂੰ ਠੱਲ੍ਹ ਪਾਈ ਜਾ ਸਕਦੀ ਹੈ। 

ਉਨ੍ਹਾਂ ਕਿਹਾ ਹਰ ਇੱਕ ਵਿਅਕਤੀ, ਜਿਸ ਵੀ ਖੇਤਰ ਵਿੱਚ ਵਿਚਰ ਰਿਹਾ, ਉਸਦੀ ਜਿੰਮੇਵਾਰੀ ਬਣਦੀ ਹੈ ਕਿ, ਉਹ ਆਪਣੀ ਆਉਣ ਵਾਲੀ ਪੀੜੀ ਨੂੰ ਵਧੀਆ ਸਮਾਜ ਦੇ ਕੇ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾ ਰਹੀ ਹੈ ਅਤੇ ਸਾਰਿਆਂ ਦੇ ਸਾਥ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ। 

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਰਵਾਏ ਜਾਗਰੂਕਤਾ ਸਮਾਗਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਬਹੁਤ ਲਾਹੇਵੰਦ ਹਨ, ਕਿਉਂਕਿ ਅਜਿਹੇ ਸਮਾਗਮ ਵੱਡੇ ਪੱਧਰ 'ਤੇ ਨਸ਼ਿਆਂ ਨੂੰ ਖਤਮ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਨਸ਼ਿਆਂ ਨੂੰ ਖਤਮ ਕੀਤਾ ਜਾ ਸਕਦਾ ਹੈ ਅਤੇ ਜਿਲ੍ਹਾ ਪਰਸ਼ਾਸਨ ਵਲੋਂ ਜਿਲ੍ਹੇ ਭਰ ਅੰਦਰ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿਲੇ ਦੇ 220 ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ, ਜਿਨ੍ਹਾਂ ਵਿੱਚ 105 ਖੇਡ ਸਟੇਡੀਅਮ ਉਸਾਰੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਰੀਬ 800 ਖੇਡ ਸਟੇਡੀਅਮ ਉਸਾਰੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਜੋੜਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਨੌਜਵਾਨਾਂ ਦੀ ਸ਼ਕਤੀ ਉਸਾਰੂ ਪਾਸੇ ਲਗਾਈ ਜਾਵੇ ਅਤੇ ਖੇਡ ਸੱਭਿਆਚਾਰ ਪਰਫੁੱਲਤ ਕੀਤਾ ਜਾਵੇ, ਜਿਸ ਲਈ ਜਿਲ੍ਹਾ ਪਰਸ਼ਾਸਨ ਉਪਰਾਲੇ ਕਰ ਰਿਹਾ ਹੈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ ਐਸ. ਐਸ. ਪੀ ਬਟਾਲਾ ਨੇ ਡੀ. ਆਈ. ਜੀ ਬਾਰਡਰ ਰੇਂਜ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਸਮੂਹ ਹਾਜਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਲਗਾਤਾਰ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ ਵੱਖ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਅੱਜ ਐਥਲੈਟਿਕਸ ਮੀਟ-2025 ਕਰਵਾਈ ਗਈ ਹੈ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਤੇ ਲਗਨ ਨਾਲ ਹਿੱਸਾ ਲਿਆ। ਉਨਾਂ ਅੱਗੇ ਦੱਸਿਆ ਕਿ ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। 

ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵੱਖ-ਵੱਖ ਪੱਧਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਲੋਕਾਂ ਨੂੰ ਖਾਸਕਰੇਕ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵਿੱਦਿਅਕ ਸੰਸਥਾਵਾਂ, ਸਮਾਜ ਸੇਵੀ ਸੇਵੀ ਸੰਸਥਾਵਾਂ, ਮੈਡੀਕਲ ਐਸੋਸੀਏਸ਼ਨਾਂ, ਬਾਰ ਕੌਂਸਲਾਂ, ਲੈਡੀਜ਼ ਕਲੱਬਾਂ ਸਮੇਤ ਵੱਖ ਵੱਖ ਸਖਸ਼ੀਅਤਾਂ ਰਾਹੀਂ ਨਸ਼ਿਆਂ ਵਿਰੁੱਧ ਅਭਿਆਨ ਵਿੱਢਿਆ ਗਿਆ ਹੈ, ਜਿਸ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ।

ਐਸ.ਐਸ.ਪੀ ਬਟਾਲਾ ਨੇ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਸਾਲ 2024 ਵਿੱਚ 268 ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨਸ਼ਿਆਂ ਵਿਰੁੱਧ ‘ਸੰਪਰਕ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਬਟਾਲਾ, ਵੀ. ਐਮ ਗੋਇਲ, ਪ੍ਰਧਾਨ ਲਾਇਨਜ਼ ਕਲੱਬ ਬਟਾਲਾ ਸਮੇਤ ਵੱਖ ਵੱਖ ਸਖਸੀਅਤਾਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ। 

ਇਸ ਮੌਕੇ ਹਾਜਰੀਨ ਵਲੋਂ ਆਪਣੇ ਵੱਡਮੁੱਲੇ ਵਿਚਾਰ ਵੀ ਸਾਂਝੇ ਕੀਤੇ ਗਏ।  ਇਸ ਮੌਕੇ ਉਪਰੰਤ ਡੀ.ਆਈ.ਜੀ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਐਸ.ਐਸ.ਪੀ ਬਟਾਲਾ ਅਤੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਐਥਲੈਟਿਕਸ ਮੀਟ-2025 ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਵਿਖੇ ਐਥਲੈਟਿਕਸ ਮੀਟ-2025 ਕਰਵਾਈ ਗਈ। ਇਸ ਮੌਕੇ ਦੋੜਾਂ, ਵਾਲੀਬਾਲ, ਰੱਸਾ ਕੱਸੀ ਸਮੇਤ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਜਿਸ ਵਿੱਚ ਬੀ.ਐਸ.ਐਫ, ਪੰਜਾਬ ਪੁਲਿਸ ਅਤੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ) , ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਸ੍ਰੀ ਤੇਜਿੰਦਰਪਾਲ ਸਿੰਘ, ਡੀ. ਐਸ. ਪੀ (ਹੈੱਡਕੁਆਰਟਰ) ਬਟਾਲਾ,ਵੀ. ਐਮ ਗੋਇਲ, ਪ੍ਰਧਾਨ ਲਾਇਨਜ਼ ਕਲੱਬ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਮੈਡਮ ਨੀਲਮ ਜਿਲ੍ਹਾ ਅਟਾਰਨੀ ਗੁਰਦਾਸਪੁਰ, ਉਂਕਾਰ ਸਿੰਘ ਮੱਲੀ ਡਿਪਟੀ ਏ. ਡੀ.ਏ, ਤੇਜਿੰਦਰਪਾਲ ਸਿੰਘ ਤੇ ਰਜਿੰਦਰ ਸਿੰਘ ਏ.ਡੀ.ਏ, ਡਾ ਭਾਰਤ ਭੂਸ਼ਣ ਸਿਵਲ ਸਰਜਨ ਗੁਰਦਾਸਪੁਰ, ਜਗਤਾਰ ਸਿੰਘ ਤਹਿਸੀਲਦਾਰ, ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਡੀ ਐਸ ਪੀ ਰਾਜੇਸ਼ ਕੱਕੜ, ਡੀ ਐਸ ਪੀ ਸਿਟੀ ਸੰਜੀਵ ਕੁਮਾਰ, ਡੀ ਐਸ ਪੀ ਵਿਪਨ ਕੁਮਾਰ, ਡੀ ਐਸ.ਪੀ ਸੂਬਾ ਸਿੰਘ, ਅਨਿਲ ਪਵਾਰ ਰੀਡਰ ਐਸਐਸਪੀ, ਡਾ ਲ਼ਖਬੀਰ ਸਿੰਘ ਭਾਗੋਵਾਲੀਆ, ਨਰੇਸ਼ ਲੂਥਰਾ, ਜਸਬੀਰ ਸਿੰਘ ਪੋਲੀਟੈਕਨਿਕ ਕਾਲਜ ਬਟਾਲਾ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇਂਦੇ ਪਿੰਡਾਂ ਦੇ ਪੰਚ ਸਰਪੰਚ ਅਤੇ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਸਖਸੀਅਤਾਂ ਮੌਜੂਦ ਸਨ। 

 

Tags: Oma Shankar Gupta , DC Gurdaspur , Gurdaspur , Deputy Commissioner Gurdaspur , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD