Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਨੇ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ

ਐਸਐਚਓ ਭੱਜ ਗਿਆ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Garhshankar

5 Dariya News

5 Dariya News

5 Dariya News

ਗੜ੍ਹਸ਼ੰਕਰ (ਹੁਸ਼ਿਆਰਪੁਰ) , 22 Jan 2025

Last updated on: Jan 22, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਦਾ ਗੰਨਮੈਨ ਸਿਪਾਹੀ ਕਿੰਦਰ ਸਿੰਘ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਐਸ.ਐਚ.ਓ. ਵੱਲੋਂ ਇਹ ਰਿਸ਼ਵਤ ਲੈ ਰਿਹਾ ਸੀ ਹੈ। 

ਇਸ ਛਾਪੇ ਦੌਰਾਨ ਐਸ.ਐਚ.ਓ. ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਥਾਣੇਦਾਰ ਮੱਲੀ ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਕਰਨਾ ਚਾਹੁੰਦਾ ਹੈ ਅਤੇ ਇਸ ਤੋਂ ਬਚਾਉਣ ਲਈ ਉਸਨੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। 

ਉਸ ਦੇ ਭਰਾ ਨੂੰ ਥਾਣਾ ਗੜਸ਼ੰਕਰ ਦੀ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਵਿਅਕਤੀਆਂ ਨਾਲ ਗ੍ਰਿਫ਼ਤਾਰ ਕੀਤਾ ਸੀ। ਉਸਨੇ ਦੱਸਿਆ ਕਿ ਜ਼ੋਰ ਪਾਉਣ ਤੇ ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ ਸੀ। ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਥਾਣੇਦਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD