Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

100 ਦਿਨੀ ਟੀ.ਬੀ. ਮੁਹਿੰਮ : ਰੂਪਨਗਰ ਵਿੱਚ ਟੀ.ਬੀ. ਖ਼ਤਮ ਕਰਨ ਦੀ ਜ਼ੋਰਦਾਰ ਕੋਸ਼ਿਸ਼

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 22 Jan 2025

Last updated on: Jan 22, 2025, 00:00 IST

100 ਦਿਨੀ ਟੀ.ਬੀ. ਮੁਹਿੰਮ ਦੇ ਤਹਿਤ ਟੀ.ਬੀ. ਦੀ ਬਿਮਾਰੀ ਨੂੰ ਜੜ ਤੋਂ ਮੁਕਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਦਾ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਬਲਵਿੰਦਰ ਸਿੰਘ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਰੂਪਨਗਰ ਦੇ ਸਤਲੁੱਜ ਦਰਿਆ ਦੇ ਨਾਲ ਲਗਦੇ ਸਲੱਮ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਟੀ.ਬੀ. ਦੇ ਲੱਛਣਾਂ, ਰੋਕਥਾਮ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਵੱਲੋਂ ਟੀ.ਬੀ. ਬਿਮਾਰੀ ਦਾ ਇਲਾਜ ਪ੍ਰਾਪਤ ਕਰ ਚੁੱਕੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ ਗਈ।

ਡਾਇਰੈਕਟਰ ਐਨ. ਐਚ.ਐਮ. ਨੇ ਕਿਹਾ ਕਿ ਟੀ.ਬੀ. ਦੀ ਰੋਕਥਾਮ ਲਈ ਸਰਕਾਰ ਵੱਲੋਂ ਕਈ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਅਧੀਨ 100 ਦਿਨਾਂ ਦੇ ਅੰਦਰ ਜਿਆਦਾ ਤੋਂ ਜਿਆਦਾ ਟੀ.ਬੀ. ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਟੀ.ਬੀ. ਦੇ ਇਲਾਜ ਲਈ ਉਪਲੱਬਧ ਸਹੂਲਤਾਂ ਦਾ ਜ਼ਿਕਰ ਕੀਤਾ ਅਤੇ ਸਮਾਜਿਕ ਜਾਗਰੂਕਤਾ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ। 

ਉਨ੍ਹਾਂ ਵੱਲੋਂ ਟੀ. ਬੀ. ਮਰੀਜਾਂ ਨੂੰ ਦਿੱਤੀਆਂ ਜਾ ਰਹੀਆ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਲਈ ਗਈ। ਸਿਵਲ ਸਰਜਨ ਡਾ. ਤਰਸੇਮ ਸਿੰਘ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਟੀ.ਬੀ. ਮੁਕਤ ਭਾਰਤ ਦਾ ਟੀਚਾ ਹਾਸਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸਲੱਮ ਇਲਾਕਿਆਂ ਵਿੱਚ ਟੀਮਾਂ ਵਲੋਂ ਟੀ.ਬੀ. ਟੈਸਟਿੰਗ ਕੈਂਪ ਵੀ ਲਗਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਸਥਾਨਕ ਆਬਾਦੀ ਨੂੰ ਟੀ.ਬੀ. ਬਾਰੇ ਵਧੇਰੇ ਸੂਚਨਾ ਪ੍ਰਦਾਨ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਟੀ.ਬੀ. ਦੇ ਲੱਛਣਾਂ ਬਾਰੇ ਚੌਕਸੀ ਰੱਖਣ ਅਤੇ ਸਮੇਂ ਤੇ ਡਾਕਟਰੀ ਸਲਾਹ ਲੈਣ। ਇਸ ਮੌਕੇ ਜ਼ਿਲ੍ਹਾ ਤਪਦਿਕ ਅਫਸਰ ਡਾ. ਕਮਲਦੀਪ, ਡਿਪਟੀ ਮਾਸ ਮੀਡੀਆ ਅਫਸਰ ਸ. ਰਵਿੰਦਰ ਸਿੰਘ, ਸ. ਇੰਦਰਜੀਤ ਸਿੰਘ ਅਤੇ ਸ਼੍ਰੀਮਤੀ ਰਜਨੀ ਹਾਜ਼ਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD