Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਜੀਤ ਸਿੰਘ ਬੇਦੀ ਨੇ ਲਿਖਿਆ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ

ਫੇਜ਼ 3ਬੀ2 ਦੀ ਮਾਰਕੀਟ ਨੂੰ ਵਿਸ਼ੇਸ਼ ਮਾਰਕੀਟ ਦਾ ਦਰਜਾ ਦੇ ਕੇ ਕੀਤਾ ਜਾਵੇ ਵਿਕਸਤ : ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 22 Jan 2025

Last updated on: Jan 22, 2025, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਫੇਜ਼ 3ਬੀ2 ਦੀ ਮਾਰਕੀਟ ਨੂੰ ਵਿਸ਼ੇਸ਼ ਮਾਰਕੀਟ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਰਕੀਟ ਮੋਹਾਲੀ ਦੇ ਡਾਊਨਟਾਊਨ ਦੇ ਰੂਪ ਵਿੱਚ ਜਾਣੀ ਜਾਂਦੀ ਹੈ ਅਤੇ ਇਸਨੂੰ ਚੰਡੀਗੜ੍ਹ ਦੇ ਸੈਕਟਰ 17 ਵਾਲੇ ਪੈਟਰਨ 'ਤੇ ਵਿਕਸਿਤ ਕਰਨਾ ਮੋਹਾਲੀ ਦੀ ਆਰਥਿਕ ਅਤੇ ਸਾਂਸਕ੍ਰਿਤਿਕ ਗਤੀਵਿਧੀਆਂ ਨੂੰ ਨਵੀਂ ਰਫਤਾਰ ਦੇਵੇਗਾ।

ਡਿਪਟੀ ਮੇਅਰ ਨੇ ਪੱਤਰ ਵਿੱਚ ਇਸ ਮਾਰਕੀਟ ਦੀ ਸੁੰਦਰਤਾ ਅਤੇ ਵਿਸ਼ੇਸ਼ਤਾ ਵਧਾਉਣ ਲਈ ਕੁਝ ਮਹੱਤਵਪੂਰਨ ਸੁਝਾਅ ਦਿੱਤੇ ਹਨ। ਇਹਨਾਂ ਵਿੱਚ ਵਨ-ਵੇ ਟ੍ਰੈਫਿਕ ਪ੍ਰਬੰਧਨ ਦੇ ਤਹਿਤ ਮਾਰਕੀਟ ਦੀਆਂ ਪਿਛਲੀ ਸੜਕਾਂ ਨੂੰ ਵਨ-ਵੇ ਕੀਤੇ ਜਾਣ, ਮਾਰਕੀਟ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ, ਫੁਹਾਰੇ, ਉੱਚ ਗੁਣਵੱਤਾ ਵਾਲੀਆਂ ਲਾਈਟਾਂ ਅਤੇ ਸੁੰਦਰ ਡਿਜ਼ਾਈਨਿੰਗ ਨਾਲ ਮਾਰਕੀਟ ਦੀ ਸ਼ਾਨ ਵਧਾਉਣ, ਪਾਰਕਿੰਗ ਵਿੱਚ ਸੁਧਾਰ ਲਈ ਦੋ ਪਹੀਆ ਵਾਹਨਾਂ ਵਾਸਤੇ ਵੱਖਰੀ ਪਾਰਕਿੰਗ ਦੀ ਵਿਵਸਥਾ ਕਰਨ, ਗੰਦਗੀ ਦੇ ਪ੍ਰਬੰਧ ਵਾਸਤੇ ਮਾਰਕੀਟ ਵਿੱਚ ਡਸਟਬਿਨ ਲਗਾਏ ਜਾਣ, ਮਾਰਕੀਟ ਦੇ ਇਲਾਕੇ 'ਚੋਂ ਨਜਾਇਜ਼ ਕਬਜ਼ੇ ਦੂਰ ਕਰਕੇ ਖੁੱਲ੍ਹੇ ਸਥਾਨਾਂ ਦੀ ਵਰਤੋਂ ਕਰਨ ਦੀ ਮੰਗ ਕੀਤੀ ਹੈ। 

ਇਸ ਦੇ ਨਾਲ ਨਾਲ ਡਿਪਟੀ ਮੇਅਰ ਨੇ ਇਹ ਵੀ ਮੰਗ ਕੀਤੀ ਹੈ ਕਿ ਇੱਥੇ ਵਧੀਆ ਢੰਗ ਨਾਲ ਮਾਡਰਨ ਬਾਥਰੂਮਾਂ ਦੀ ਉਸਾਰੀ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਹੈ ਕਿ ਇੱਥੇ ਪੁਲਿਸ ਬੀਟ ਬਾਕਸ ਵਾਸਤੇ ਵੀ ਥਾਂ ਰਾਖਵੀਂ ਕੀਤੀ ਜਾਵੇ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਕਾਇਮ ਰਹਿ ਸਕੇ।

ਕੁਲਜੀਤ ਸਿੰਘ ਬੇਦੀ ਨੇ ਆਮ ਲੋਕਾਂ ਲਈ ਸਹੂਲਤਾਂ ਦੀ ਮੰਗ ਕਰਦਿਆਂ ਕਿਹਾ ਕਿ ਮਾਰਕੀਟ ਵਿੱਚ ਆਮ ਲੋਕਾਂ ਲਈ ਐਂਟਰੀ ਸੌਖੀ ਬਣਾਉਣ ਲਈ ਇਸਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਪਾਰਕਿੰਗ ਦੀ ਸਮੱਸਿਆ ਨੇ ਲੋਕਾਂ ਲਈ ਪਰੇਸ਼ਾਨੀ ਪੈਦਾ ਕੀਤੀ ਹੈ। ਇਸ ਲਈ, ਨਵੀਆਂ ਪਾਰਕਿੰਗ ਦੀਆਂ ਥਾਵਾਂ ਬਣਾਉਣੀਆਂ ਜਰੂਰੀ ਹਨ

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਫੇਜ਼ 3ਬੀ2 ਦੀ ਮਾਰਕੀਟ ਨੂੰ ਮਾਡਲ ਮਾਰਕੀਟ ਦੇ ਤੌਰ 'ਤੇ ਤਿਆਰ ਕਰਨ ਨਾਲ ਨਾ ਸਿਰਫ ਮੋਹਾਲੀ ਦੀ ਸੁੰਦਰਤਾ ਵਧੇਗੀ, ਸਗੋਂ ਇਸਦੀ ਆਰਥਿਕਤਾ 'ਤੇ ਵੀ ਚੰਗੇ ਪ੍ਰਭਾਵ ਪੈਣਗੇ। ਉਨ੍ਹਾਂ ਗਮਾਡਾ ਤੋਂ ਇਸ ਪ੍ਰਸਤਾਵ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD