Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਿਨੀਤ ਵਰਮਾ ਵੱਲੋਂ ਗਮਾਡਾ ਅਧਿਕਾਰੀਆਂ ਨਾਲ ਮੀਟਿੰਗ

Vineet Verma, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Jan 2025

Last updated on: Jan 22, 2025, 00:00 IST

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਫ਼ੇਸ 7 ਤੋਂ 11 ਤੱਕ ਚੌੜੀ ਹੋ ਰਹੀ ਸੜ੍ਹਕ ਕਾਰਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਗਮਾਡਾ ਦੇ ਅਧਿਕਾਰੀਆਂ ਨਾਲ 11 ਫ਼ੇਸ ਵਿਖੇ ਚੱਲ ਰਹੇ ਕੰਮ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੋਇਆ ਹੈ ਅਤੇ ਕਮਿਸ਼ਨ ਉਨ੍ਹਾਂ ਨੂੰ ਦਰਪੇਸ਼ ਹਰ ਮੁਸ਼ਕਿਲ ਨੂੰ ਦੂਰ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਇਸ ਮੌਕੇ ਫ਼ੇਸ 11 ਦੀ ਮਾਰਕੀਟ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਫ਼ੇਸ 10 ਅਤੇ ਫ਼ੇਸ 11 ਲਾਈਟ ਪੁਆਇੰਟਸ ਨੇੜੇ ਸੜ੍ਹਕ ਬਣਨ ਕਾਰਨ ਪੇਸ਼ ਆ ਰਹੀ ਦਿੱਕਤਾਂ ਨੂੰ ਮੌਕੇ ’ਤੇ ਮੌਜੂਦ ਗਮਾਡਾ ਦੇ ਐਸ ਡੀ ਓ ਅਕਾਸ਼ਦੀਪ ਸਿੰਘ ਅਤੇ ਸੜ੍ਹਕ ਦਾ ਕੰਮ ਕਰ ਰਹੇ ਠੇਕੇਦਾਰ ਨੂੰ, ਇਨ੍ਹਾਂ ਦਿੱਕਤਾਂ ਨੂੰ ਦੂਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਦਾ ਕਹਿਣਾ ਹੈ ਕਿ ਕੰਮ ਦੀ ਰਫ਼ਤਾਰ ਮੱਠੀ ਹੈ, ਇਸ ਲਈ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। 

ਇਸੇ ਤਰ੍ਹਾਂ ਵਪਾਰੀਆਂ ਵੱਲੋਂ ਫ਼ੇਸ 3 ਬੀ 2 ਦੀ ਮਾਰਕੀਟ ਵਾਂਗ ਇਸ ਨਿਰਮਾਣ ਅਧੀਨ ਸੜ੍ਹਕ ’ਤੇ ਪੈਂਦੀਆਂ ਆਪਣੀਆਂ ਮਾਰਕੀਟਾਂ ਲਈ ਰੱਖੀ ਕੱਟ ਬਣਾਉਣ ਦੀ ਮੰਗ ਨੂੰ ਵੀ ਗਮਾਡਾ ਅਧਿਕਾਰੀਆਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਆਖਿਆ ਤਾਂ ਜੋ ਉਨ੍ਹਾਂ ਦੀ ਮਾਰਕੀਟ ਨੂੰ ਲੱਗਦੀਆਂ ਪਹੁੰਚ ਸੜ੍ਹਕਾਂ ਪ੍ਰਭਾਵਿਤ ਨਾ ਹੋਣ। ਉਨ੍ਹਾਂ ਨੇ ਇਸ ਦੇ ਨਾਲ ਹੀ ਵਪਾਰੀਆਂ ਵੱਲੋਂ ਆਪਣੀਆਂ ਮਾਰਕੀਟ ਦੀਆਂ ਪਾਰਕਿੰਗ ਵਿੱਚ ਉਸਾਰੀਆਂ ਤੋਂ ਬਾਅਦ ਲੱਗੇ ਮਲਬੇ ਦੇ ਢੇਰਾਂ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਦੀ ਹਮਾਇਤ ਕਰਦਿਆਂ ਗਮਾਡਾ ਅਧਿਕਾਰੀਆਂ ਨੂੰ ਮਲਬਾ ਤੁਰੰਤ ਹਟਾਉਣ ਲਈ ਕਿਹਾ ਤਾਂ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ।

ਇਸ ਮੌਕੇ ਵਪਾਰੀਆਂ ’ਚ ਗੁਰਚਰਨ ਸਿੰਘ ਪ੍ਰਧਾਨ ਫ਼ੇਸ 11, ਮਾਰਕੀਟ ਵੈਲਫ਼ੇਅਰ ਐਸੋਸੀਏਸ਼ਨ ਅਤੇ ਮੁੱਖ ਸਲਾਹਕਾਰ ਡਾ. ਸਤੀਸ਼ ਗਰਗ ਵੀ ਮੌਜੂਦ ਸਨ।

 

Tags: Vineet Verma , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD