Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 ਜਨਵਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਕੀਤਾ ਜਾਇਜ਼ਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਫ਼ਹਿਰਾਉਣਗੇ ਕੌਮੀ ਝੰਡਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸਏਐਸ ਨਗਰ , 22 Jan 2025

Last updated on: Jan 22, 2025, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ 26 ਜਨਵਰੀ ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫ਼ੇਸ 6, ਮੋਹਾਲੀ ਦੇ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਅੱਜ ਕਾਲਜ ਗਰਾਊਂਡ ਵਿਖੇ ਮੀਟਿੰਗ ਕਰਕੇ ਜਾਇਜ਼ਾ ਲਿਆ। 

ਇਸ ਵਾਰ ਜ਼ਿਲ੍ਹਾ ਪੱਧਰੀ ਸਮਾਗਮ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਕੌਮੀ ਝੰਡਾ ਫ਼ਹਿਰਾਉਣ ਪੁੱਜ ਰਹੇ ਹਨ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਂਵਾਰੀਆਂ ਅਨੁਸਾਰ ਉਨ੍ਹਾਂ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕੌਮੀ ਮਹੱਤਤਾ ਦੇ ਦਿਹਾੜੇ ਨੂੰ ਨਿਰਵਿਘਨ ਨੇਪਰੇ ਚਾੜ੍ਹਨ ’ਚ ਕੋਈ ਕਸਰ ਨਾ ਛੱਡੀ ਜਾਵੇ। 

ਉਨ੍ਹਾਂ ਕਿਹਾ ਕਿ ਸੁੰਤਰਤਤਾ ਦਿਵਸ ਅਤੇ ਗਣਤੰਤਰ ਦਿਵਸ ਸਾਡੇ ਦੇਸ਼ ਦੇ ਸਭ ਤੋਂ ਅਹਿਮ ਦਿਹਾੜੇ ਹਨ, ਜਿਨ੍ਹਾਂ ਤੋਂ ਸਾਨੂੰ ਆਜ਼ਾਦੀ ’ਚ ਪਾਏ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਬਾਅਦ ਵਿੱਚ ਸ਼ਹੀਦਾਂ ਦੇ ਸੁਫ਼ਨਿਆਂ ਦਾ ਭਾਰਤ ਬਣਾਉਣ ਲਈ ਇਸ ਨੂੰ ਗਣਰਾਜ ਦਾ ਰੂਪ ਦੇਣ ਲਈ ਸੰਵਿਧਾਨ ਲਾਗੂ ਕਰਨ ਜਿਹੀਆਂ ਅਹਿਮ ਇਤਿਹਾਸਕ ਘਟਨਾਵਾਂ ਬਾਰੇ ਪਤਾ ਲਗਦਾ ਹੈ। 

ਉਨ੍ਹਾਂ ਕਿਹਾ ਕਿ ਇਹ ਦਿਨ ਸਾਡੀ  ਨੌਜੁਆਨ ਪੀੜ੍ਹੀ ਅਤੇ ਬੱਚਿਆਂ ਨੂੰ ਹਮੇਸ਼ਾਂ ਇਸ ਗੱਲ ਦੀ ਯਾਦ ਕਰਵਾਉਂਦੇ ਰਹਿਣਗੇ ਕਿ ਭਾਰਤ ਦੇਸ਼ ਦੇ ਲੋਕ ਆਪਣੇ ਦੇਸ਼ ਨੂੰ ਕਿਸ ਹੱਦ ਤੱਕ ਪਿਆਰ ਕਰਦੇ ਆਏ ਹਨ। ਉਨ੍ਹਾਂ ਇਸ ਮੌਕੇ ਟ੍ਰੈਫ਼ਿਕ ਅਤੇ ਸੁਰੱਖਿਆ ਬੰਦੋਬਸਤਾਂ, ਸਕੂਲੀ ਬੱਚਿਆਂ ਵੱਲੋਂ ਸਭਿਅਚਾਰਕ ਸਮਾਗਮ ਦੀਆਂ ਕੀਤੀਆਂ ਜਾ ਰਹੀਆਂ ਰਿਹਸਰਲਾਂ, ਪੁਲਿਸ ਅਤੇ ਐਨ ਸੀ ਸੀ ਕੈਡੇਟਾਂ ਵੱਲੋਂ ਕੀਤੀ ਜਾ ਰਹੀ ਮਾਰਚ ਪਾਸਟ ਦੀ ਤਿਆਰੀ, ਠੰਡ ਦੇ ਮੱਦੇਨਜ਼ਰ ਉਨ੍ਹਾਂ ਦੇ ਬੈਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ, ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਵਿਕਾਸ ਅਤੇ ਭਲਾਈ ਸਕੀਮਾ ’ਤੇ ਅਧਾਰਿਤ ਝਾਕੀਆਂ ਬਾਰੇ ਵਿਸਤਾਰ ’ਚ ਵਿਭਾਗ ਵਾਰ ਕੀਤੀ ਗਈ ਪ੍ਰਗਤੀ ਦੀ ਜਾਣਕਾਰੀ ਹਾਸਲ ਕੀਤੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਸਮਾਗਮ ਦੌਰਾਨ ਗੈਲੰਟਰੀ ਅਵਾਰਡੀਜ਼ ਅਤੇ ਦੇਸ਼ ਦੀ ਆਜ਼ਾਦੀ ਦੀ ਲੜਾਈ ’ਚ ਅਸਾਧਾਰਨ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੁਲ੍ਹੇ ਦਿਲ ਨਾਲ ਜੀ ਆਇਆਂ ਆਖਿਆ ਜਾਵੇਗਾ। 

ਉਨ੍ਹਾਂ ਅਪੀਲ ਕੀਤੀ ਕਿ ਸੁਤੰਤਰਤਾ ਸੰਗਰਾਮੀਏ/ਪਰਿਵਾਰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਮੰਤਿ੍ਰਤ ਕੀਤੇ ਜਾਂਦੇ ਹਨ। ਸ੍ਰੀਮਤੀ ਆਸ਼ਿਕਾ ਜੈਨ ਨੇ ਇਸ ਮੌਕੇ ਸਭਿਆਚਾਰਕ ਸਮਾਗਮਾਂ ’ਚ ਭਾਗ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਠੰਡ ਤੋਂ ਬਚਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫ਼ੋਂ 321 ਟ੍ਰੈਕ ਸੂਟ ਵੀ ਵੰਡੇ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਅਨਮੋਲ ਸਿੰਘ ਧਾਲੀਵਾਲ, ਸੋਨਮ ਚੌਧਰੀ, ਐਸ ਪੀ ਟ੍ਰੈਫ਼ਿਕ ਐਚ ਐਸ ਮਾਨ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਦੀਪਾਂਕਜਰ ਗਰਗ, ਸਹਾਇਕ  ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD