Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਵੀਐਸਐਸਐਲ ਨੇ ਲੁਧਿਆਣਾ ਦੇ ਪੇਂਡੂ ਖੇਤਰਾਂ ਵਿੱਚ ਖੇਡ ਕੇਂਦਰਾਂ ਦੀ ਸ਼ੁਰੂਆਤ ਕੀਤੀ

ਮੁਫ਼ਤ ਅੰਗ ਵੰਡ ਪਹਿਲਕਦਮੀ ਦਾ ਸਮਰਥਨ ਕਰਦਾ ਹੈ

Jitendra Jorwal, DC Ludhiana, Ludhiana, Deputy Commissioner Ludhiana, Vardhman Special Steels limited, VSSL

Web Admin

Web Admin

5 Dariya News

ਲੁਧਿਆਣਾ , 22 Jan 2025

Last updated on: Jan 22, 2025, 00:00 IST

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੁਧਿਆਣਾ ਕੇਅਰਜ਼ ਦੇ ਸਹਿਯੋਗ ਨਾਲ ਅੱਜ ਆਪਣੇ ਖੇਡ ਪਹਿਲਕਦਮੀ ਪ੍ਰੋਜੈਕਟ 'ਖੇਲ ਪ੍ਰੋਤਸਾਹਨ' ਤਹਿਤ ਅੱਜ ਲੁਧਿਆਣਾ ਦਿਹਾਤੀ ਖੇਤਰਾਂ ਵਿੱਚ ਚਾਰ ਖੇਡ ਕੇਂਦਰ ਖੋਲ੍ਹ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਏ ਹਨ, ਜਿਸ ਵਿੱਚ ਬੱਚਿਆਂ ਨੂੰ ਬਾਸਕਟ ਬਾਲ ਖੇਡ ਸਿਖਾਈ ਜਾਵੇਗੀ। 

ਵੀ.ਐਸ.ਐਸ.ਐਲ. ਵੱਲੋਂ ਇਸ ਪ੍ਰੋਜੈਕਟ ਤਹਿਤ ਇਹਨਾਂ ਕੇਂਦਰਾਂ ਲਈ ਵਧੀਆ ਕੋਚ ਪ੍ਰਦਾਨ ਕਰਨ ਅਤੇ ਖੇਡਾਂ ਦੇ ਸਾਜ਼ੋ-ਸਾਮਾਨ ਦੇ ਸਾਰੇ ਖਰਚਿਆਂ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਸਾਲ 2024-25 ਲਈ 4 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੌਂਪਿਆ ਗਿਆ। 

ਡਿਪਟੀ ਕਮਿਸ਼ਨਰ ਸ੍ਰੀ ਜੋਰਵਾਲ ਨੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਸਚਿਤ ਜੈਨ ਦਾ ਆਪਣੇ ਸੀ.ਐਸ.ਆਰ. ਮਿਸ਼ਨ ਤਹਿਤ ਅਜਿਹੀ ਚੰਗੀ ਪਹਿਲ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ। ਹੈੱਡ ਸੀ.ਐਸ.ਆਰ. ਵੀ.ਐਸ.ਐਸ.ਐਲ. ਅਮਿਤ ਧਵਨ, ਡਾ. ਬੇਰੀ ਅਤੇ ਲੁਧਿਆਣਾ ਕੇਅਰਜ਼ ਤੋਂ ਹਰਪ੍ਰੀਤ ਸੋਇਨ ਨੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।

ਇੱਕ ਹੋਰ ਪਹਿਲਕਦਮੀ ਵਿੱਚ, ਵੀ.ਐਸ.ਐਸ.ਐਲ. ਨੇ ਆਪਣੀ ਸੀ.ਐਸ.ਆਰ. ਗਤੀਵਿਧੀਆਂ ਅਧੀਨ ਪ੍ਰੋਜੈਕਟ ਸਵੱਸਥ ਸਮਾਜ ਤਹਿਤ, ਪੰਜਾਬ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫਤ ਅੰਗ ਪ੍ਰਦਾਨ ਕਰਨ ਲਈ 8.5 ਲੱਖ ਰੁਪਏ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਦੇ ਆਰਟੀਫਿਸ਼ੀਅਲ ਲਿੰਬਸ ਕੇਂਦਰ ਨੂੰ ਸੌਂਪੇ। ਇਹ ਚੈੱਕ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ੍ਰੀ ਅਮਿਤ ਧਵਨ ਹੈੱਡ ਸੀ.ਐਸ.ਆਰ. ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਮਿਲ ਕੇ ਸੌਂਪਿਆ। 

ਸ੍ਰੀ ਧਵਨ ਨੇ ਸਾਂਝਾ ਕੀਤਾ ਕਿ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਸਚਿਤ ਜੈਨ ਪੰਜ ਸਾਲਾਂ ਲਈ 30 ਲੱਖ ਰੁਪਏ ਦੀ ਸਾਲਾਨਾ ਮਦਦ ਲਈ ਆਰਟੀਫਿਸ਼ੀਅਲ ਲਿੰਬਸ ਸੈਂਟਰ ਦਾ ਸਹਿਯੋਗ ਕਰਨ ਲਈ ਵਚਨਬੱਧ ਹਨ ਅਤੇ ਇਸ ਸਾਲ 1950 ਲੋਕ ਇਸ ਸਹਾਇਤਾ ਰਾਹੀਂ ਪਹਿਲਾਂ ਹੀ ਮੁਫਤ ਅੰਗ ਪ੍ਰਾਪਤ ਕਰ ਚੁੱਕੇ ਹਨ। ਡਿਪਟੀ ਕਮਿਸ਼ਨਰ ਸ੍ਰੀ ਜੋਰਵਾਲ ਨੇ ਸਚਿਤ ਜੈਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

Tags: Jitendra Jorwal , DC Ludhiana , Ludhiana , Deputy Commissioner Ludhiana , Vardhman Special Steels limited , VSSL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD