Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਮਾਰੂ ਚੀਨੀ ਪਤੰਗਾਂ ਦੀਆਂ ਡੋਰਾਂ 'ਤੇ ਕੀਤੀ ਕਾਰਵਾਈ

Arpit Shukla, Special Director General of Police, Special DGP Law & Order, Punjab

Web Admin

Web Admin

5 Dariya News

ਜਲੰਧਰ/ਲੁਧਿਆਣਾ , 22 Jan 2025

Last updated on: Jan 22, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਤ ਸੂਬਾ ਬਣਾਉਣ ਦੇ ਮੱਦੇਨਜਰ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ  ਪਤੰਗ ਉਡਾਉਣ ਵਾਲੀ ਘਾਤਕ ਚੀਨੀ ਡੋਰ ‘ਮਾਂਝਾ’ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ। ਇਸ ਪਹਿਲ ਦਾ ਉਦੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪਤੰਗ ਉਡਾਉਣ ਵਾਲੀਆਂ ਇਨ੍ਹਾਂ ਘਾਤਕ ਡੋਰਾਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣਾ ਹੈ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਦੇ ਨਾਲ ਦੋਵਾਂ ਸ਼ਹਿਰਾਂ ਦੇ ਸਥਾਨਕ ਬਾਜ਼ਾਰਾਂ ਦਾ ਦੌਰਾ ਕੀਤਾ ਅਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੀਨੀ ਪਲਾਸਟਿਕ ਪਤੰਗ ਦੀਆਂ ਡੋਰਾਂ ਵੇਚਣ ਤੋਂ ਪਰਹੇਜ਼ ਕਰਨ ਲਈ ਉਤਸ਼ਾਹਿਤ ਵੀ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਮਾਂਝਾ (ਪਤੰਗ ਦੀ ਡੋਰ) ਦੀ ਗੈਰ-ਕਾਨੂੰਨੀ ਵਿਕਰੀ ਜਾਂ ਵਰਤੋਂ ਸਬੰਧੀ ਰਿਪੋਰਟ ਕਰਨ ਦੀ ਅਪੀਲ ਕੀਤੀ। 

ਉਹਨਾਂ ਨੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਚੀਨੀ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 20 ਦਿਨਾਂ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਇਸ ਘਾਤਕ ਪਤੰਗ ਦੀ ਡੋਰ ਨੂੰ ਵੇਚਣ ਵਿੱਚ ਸ਼ਾਮਲ ਵਿਅਕਤੀਆਂ ਤੋਂ 80879 ਚੀਨੀ ਡੋਰ ਦੇ ਬੰਡਲ ਬਰਾਮਦ ਕੀਤੇ ਹਨ ਅਤੇ 90 ਐਫਆਈਆਰਜ਼ ਦਰਜ ਕੀਤੀਆਂ ਹਨ।

ਚੀਨੀ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਤੋਂ ਇਲਾਵਾ, ਉਹਨਾਂ ਨੇ ਗਣਤੰਤਰ ਦਿਵਸ-2025 ਦੇ ਮੱਦੇਨਜ਼ਰ ਜਲੰਧਰ ਅਤੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਮੁੱਖ ਥਾਵਾਂ ’ਤੇ  ਯੋਜਨਾਬੱਧ ਅਤੇ ਰਣਨੀਤਕ ਛਾਪੇਮਾਰੀ ਵੀ ਕੀਤੀ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟ ਦੇ ਅਧਿਕਾਰ ਖੇਤਰਾਂ ਵਿੱਚ ਜਨਤਕ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨੇ ਭੀੜ-ਭੜੱਕੇ ਵਾਲੇ ਬਾਜ਼ਾਰੀ ਇਲਾਕਿਆਂ, ਮਾਲਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਿਗਰਾਨੀ ਵਧਾਉਣ ’ਤੇ ਜੋਰ ਦਿੰਦੇ ਹੋਏ ਵਿਆਪਕ ਸੁਰੱਖਿਆ ਕਾਰਜਾਂ ਦੀ ਇੱਕ ਲੜੀ ਵੀ ਸ਼ੁਰੂ ਕੀਤੀ।

ਵਿਸ਼ੇਸ਼ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮ  ਇਨ੍ਹਾਂ ਨਾਕਿਆਂ ਤੋਂ ਲੰਘਣ ਵਾਲੇ ਵੱਧ ਤੋਂ ਵੱਧ ਵਾਹਨਾਂ ਦੀ ਮੁਕੰਮਲ ਜਾਂਚ ਨੂੰ ਯਕੀਨੀ ਬਣਾਉਣਗੇ।

 

Tags: Arpit Shukla , Special Director General of Police , Special DGP Law & Order , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD