Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰ

ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Beti Bachao Beti Padhao, Dhi Anmulli Daat

Web Admin

Web Admin

5 Dariya News

ਚੰਡੀਗੜ੍ਹ , 23 Jan 2025

Last updated on: Jan 23, 2025, 00:00 IST

ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦਾ ਜਨਮ ਸਮੇਂ ਰਾਸਟਰੀ ਲਿੰਗ ਅਨੁਪਾਤ 2014-15 ਵਿੱਚ 918 ਤੋਂ ਵੱਧ ਕੇ 2023-24 ਵਿੱਚ 930 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਜਨਮ ਅਨੁਪਾਤ 75.51 ਪ੍ਰਤੀਸ਼ਤ ਤੋਂ ਵੱਧ ਕੇ 78 ਪ੍ਰਤੀਸ਼ਤ ਹੋ ਗਿਆ ਹੈ ਜੋ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਸੰਭਵ ਹੋਇਆ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਸੰਸਥਾਗਤ ਜਣੇਪੇ 61 ਪ੍ਰਤੀਸ਼ਤ ਤੋਂ ਵੱਧ ਕੇ 97.3 ਹੋ ਗਏ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਲਿੰਗ ਅਨੁਪਾਤ ਦੇ ਸੰਤੁਲਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਲੜਕੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਫਰੀਦਕੋਟ ਜ਼ਿਲ੍ਹੇ ਦੀ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ ਕਿ "ਧੀ ਅਣਮੁੱਲੀ ਦਾਤ" ਨੇ ਲੜਕੀਆਂ ਲਈ "ਸਰੀਂਹ ਰਸਮ" ਦਾ ਆਯੋਜਨ ਕਰਕੇ ਪਿਤਾ-ਪੁਰਖੀ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਥਾ ਜੋ ਰਵਾਇਤੀ ਤੌਰ 'ਤੇ ਮੁੰਡਿਆਂ ਲਈ ਰਾਖਵੀਂ ਹੈ। 

ਇਸ ਪਹਿਲਕਦਮੀ ਦੇ ਤਹਿਤ, ਨਵਜੰਮੀਆਂ ਲੜਕੀਆਂ ਦੇ ਪਰਿਵਾਰ ਆਪਣੇ ਮੁੱਖ ਦਰਵਾਜ਼ਿਆਂ 'ਤੇ ਸਰੀਂਹ ਜਾਂ ਨਿੰਮ ਰੁੱਖ ਦੇ ਪੱਤੇ ਬੰਨ੍ਹ ਕੇ ਅਤੇ ਬੱਚੇ ਦੇ ਪੈਰਾਂ ਦੇ ਨਿਸ਼ਾਨਾਂ ਨੂੰ ਪਿਆਰੀਆਂ ਯਾਦਾਂ ਵਜੋਂ ਸੁਰੱਖਿਅਤ ਰੱਖ ਕੇ ਲੜਕੀਆਂ ਦੇ ਜਨਮ ਦਾ ਜਸ਼ਨ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਵਜੰਮੀਆਂ ਬੱਚੀਆਂ ਦੇ ਜਨਮ ਦਿਨ ਮਨਾਉਣ ਲਈ ਪਿੰਡਾਂ ਵਿੱਚ ਮਠਿਆਈਆਂ ਵੰਡ ਕੇ, ਗਿੱਧਾ ਪਾ ਕੇ ਅਤੇ ਗੀਤ ਗਾ ਕੇ ਸਮਾਗਮ ਕਰਵਾਏ ਗਏ।  

ਲੜਕੀਆਂ ਨੂੰ ਬੇਬੀ ਕੰਬਲ ਅਤੇ ਗਰੂਮਿੰਗ ਕਿੱਟਾਂ ਦਿੱਤੀਆਂ ਗਈਆਂ ਅਤੇ ਮਾਪਿਆਂ ਨੂੰ ਲੈਮੀਨੇਟਡ ਪੈਰਾਂ ਦੇ ਨਿਸ਼ਾਨ ਦਿੱਤੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਪੰਜਾਬ ਦੇ ਯਤਨਾਂ ਦੀ ਮਾਨਤਾ ਲੜਕੀਆਂ ਨੂੰ ਸਸ਼ਕਤ ਬਣਾਉਣ ਅਤੇ ਸਮਾਜਿਕ ਧਾਰਨਾਵਾਂ ਨੂੰ ਬਦਲਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। 

ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਸਮਰਪਿਤ ਹੈ ਕਿ ਸੂਬੇ ਵਿੱਚ ਹਰ ਲੜਕੀ ਦੀ ਕਦਰ ਅਤੇ ਉਸਨੂੰ ਵਧਣ-ਫੁੱਲਣ ਦੇ ਬਰਾਬਰ ਮੌਕੇ ਦਿੱਤੇ ਜਾਣ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਨੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਵਿੱਚ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ। 

ਹੁਸ਼ਿਆਰਪੁਰ ਵਿੱਚ 120 ਕੁੜੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਵਧਾਉਣਾ ਹੈ। ਇਹ ਯਤਨ ਲਿੰਗਕ ਰੂੜ੍ਹੀਵਾਦੀ ਧਾਰਨਾਵਾਂ ਨੂੰ ਤੋੜ ਰਹੇ ਹਨ ਅਤੇ ਔਰਤਾਂ ਵਿੱਚ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰ ਰਹੇ ਹਨ।

ਉਨ੍ਹਾਂ ਸਮਾਜ ਨੂੰ ਲਿੰਗ-ਸੰਤੁਲਨ ਲਈ ਇਨ੍ਹਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ, ''ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ  ਲੜਕੀਆਂ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ਅਤੇ ਵਿਵਹਾਰ 'ਚ ਬਦਲਾਅ ਲਿਆਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿੱਚੋਂ  ਕੁੜੀਆਂ ਨਾਲ ਹੋ ਰਹੇ ਵਿਤਕਰੇ ਨੂੰ ਖਤਮ ਕੀਤਾ ਜਾ ਸਕੇ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Beti Bachao Beti Padhao , Dhi Anmulli Daat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD