Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸੜ੍ਹਕ ਸੁਰੱਖਿਆ ਮਾਂਹ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਵਾਹਨਾਂ ਦੇ ਕੀਤੇ ਗਏ ਚਲਾਨ

ਸਕੂਲ ਬੱਸਾਂ ਤੇ ਹੋਰ ਵਾਹਨਾਂ ਤੇ ਲਗਾਏ ਗਏ ਰਿਫਲੈਕਟਰ

Safe School Vahan Policy, School, School Bus, Transport, School Buses, Safe School Transport Policy Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Jan 2025

Last updated on: Jan 23, 2025, 00:00 IST

ਦਿਨੋਂ ਦਿਨ ਵੱਧ ਰਹੇ ਸੜ੍ਹਕੀ ਹਾਦਸਿਆਂ ਨੂੰ ਰੋਕਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਇਸ ਲਈ ਸਮੂਹ ਨਾਗਰਿਕਾਂ ਦਾ ਇਹ ਫਰਜ਼ ਬਣਦਾ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਸਿੰਘ ਨੇ ਬਾਲ ਸੁਰੱਖਿਆ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ ਨੇੜੇ ਵਾਹਨਾਂ ਦੀ ਚੈਕਿੰਗ ਕਰਨ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਅੱਜ ਸੜ੍ਹਕ ਸੁਰੱਖਿਆ ਤੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। 

ਇਸ ਮੌਕੇ 14 ਸਕੂਲ ਬੱਸਾਂ ਵਿੱਚੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਤੇ 06 ਬੱਸਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਦੂਸਰੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕੀਤੀ ਗਈ ਹੈ। 

ਜਿਸ ਤਹਿਤ ਜਿਹੜੀਆਂ ਸਕੂਲ ਬੱਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹਨ, ਉਨ੍ਹਾਂ ਵਿੱਚ ਮਹਿਲਾ ਅਟੈਂਡੰਟ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ  ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।

ਇਸ ਮੌਕੇ ਸਿੱਖਿਆ ਵਿਭਾਗ, ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ  ਤੇ ਕਰਮਚਾਰੀ ਮੌਜੂਦ ਸਨ। 

 

Tags: Safe School Vahan Policy , School , School Bus , Transport , School Buses , Safe School Transport Policy Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD