Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਨੀਤ ਕੁਮਾਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 23 Jan 2025

Last updated on: Jan 23, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਅਸ਼ੋਕ ਚੱਕਰ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਇਥੋਂ ਦੇ ਨਹਿਰੂ  ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹੋਣਗੇ ।ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਸਮੇਂ ਸਿਰ ਸਬੰਧਤ ਦਫ਼ਤਰ ਵਿਚ ਪਹੁੰਚਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਆਈਟਮਾਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ  ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।   

ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਨਹਿਰੂ ਸਟੇਡੀਅਮ ਵਿਖੇ ਰਿਹਰਸਲ ਦਾ ਜਾਇਜਾ ਵੀ ਲਿਆ । ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਉੜਾ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਜਸਬੀਰ ਜੱਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ. ਪੰਜਾਬ ਪੁਲਿਸ, ਹੋਮ ਗਾਰਡ, ਐਨ ਸੀ ਸੀ  ਅਤੇ ਸਕਾਊਟ ਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਸਬੰਧੀ ਰਿਹਰਸਲ ਸਮੇਂ ਸਿਰ ਮੁਕੰਮਲ ਕਰਵਾ ਲੈਣ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਰਹਿੰਦੇ ਬਾਕੀ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸ.ਨਰਭਿੰਦਰ ਸਿੰਘ, ਐਸ.ਡੀ.ਐਮ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਜੈਤੋ ਸੂਰਜ, ਡੀ.ਆਰ.ਓ ਲਵਪ੍ਰੀਤ  ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ,ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD