Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵੈਨਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ ਲਾਜ਼ਮੀ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

Safe School Vahan Policy, School, School Bus, Transport, School Buses, Safe School Transport Policy Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Jan 2025

Last updated on: Jan 23, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਉਪ ਮੰਡਲ ਮੈਜਿਸਟਰੇਟ ਸ. ਜਸਪਾਲ ਸਿੰਘ ਗਿੱਦੜਬਾਹਾ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਧੌਲਾ ਅਤੇ ਛੱਤਿਆਣਾ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵੱਲੋਂ ਦੱਸਿਆ ਗਿਆ ਕਿ ਇਸ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲ ਵੈਨ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ ਲਾਜ਼ਮੀ ਹੈ। ਇਸਦੇ ਨਾਲ ਹੀ ਸਕੂਲ ਵੈਨ ਦੇ ਪਿੱਛੇ ਅਤੇ ਅੱਗੇ "ਸਕੂਲ ਬੱਸ" ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ 'ਤੇ ਲਈ ਗਈ ਬੱਸ ਹੈ, ਤਾਂ "ਔਨ ਸਕੂਲ ਡਿਊਟੀ ਸਪਸ਼ਟ ਤੌਰ 'ਤੇ ਦਰਸਾਇਆ ਜਾਣਾ ਲਾਜ਼ਮੀ ਹੈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵੈਨ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਸਕੂਲ ਵੈਨ ਵਿੱਚ ਇੱਕ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਸਕੂਲ ਵੈਨ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਸਕੂਲ ਵੈਨ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਸਕੂਲ ਵੈਨ 'ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ  ਹੋਣਾ ਚਾਹੀਦਾ ਹੈ। 

ਸਕੂਲ ਵੈਨ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। ਸਕੂਲ ਵੈਨ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ’ਤੇ ਚੱਲਣ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਲਾਨਾ ਫਿਟਨੈੱਸ ਸਰਟੀਫਿਕੇਟ ਲੈ ਕੇ ਜਾਣਾ ਲਾਜ਼ਮੀ ਹੈ। ਸਕੂਲ ਵੈਨ ਦਾ ਬੀਮਾ ਲਾਜ਼ਮੀ ਹੈ। ਸਕੂਲ ਵੈਨ ਦਾ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। 

ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ ਲਾਜ਼ਮੀ ਹੈ। ਸਕੂਲ ਵੈਨ ਦੇ ਡਰਾਈਵਰ ਕੋਲ HMV-ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ। ਸਕੂਲ ਵੈਨ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ ਰਿਕਾਰਡ ਨਹੀਂ ਹੋਣਾ ਚਾਹੀਦਾ। 

ਸਕੂਲ ਵੈਨ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ, ਜਿਸ ’ਤੇ  ਡਰਾਈਵਰ ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਸਕੂਲ ਵੈਨ ਡਰਾਈਵਰ ਨੂੰ ਸਕੂਲ ਵੈਨ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। 

ਸਕੂਲ ਵੈਨ ਵਿੱਚ ਹਾਜ਼ਰੀ ਰਜਿਸਟਰ ਹੋਣਾ ਲਾਜ਼ਮੀ ਹੈ, ਜਿਸ ਵਿੱਚ  ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ। ਸਕੂਲ ਵੈਨ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ (ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। ਸਕੂਲ ਵਿੱਚ ਵੈਨ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ।  

ਇਸ ਮੌਕੇ ਟ੍ਰੈਫਿਕ ਇੰਚਾਰਜ ਸ. ਜਗਸੀਰ ਪੂਰੀ, ਸਟੈਨੋ ਉਪ-ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ. ਦਰਸ਼ਨ ਸਿੰਘ ਅਤੇ ਆਊਟਰੀਚ ਵਰਕਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀਮਤੀ ਹੀਨਾ ਸ਼ਾਮਿਲ ਸਨ।

 

Tags: Safe School Vahan Policy , School , School Bus , Transport , School Buses , Safe School Transport Policy Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD