Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Bathinda

Web Admin

Web Admin

5 Dariya News

ਬਠਿੰਡਾ , 23 Jan 2025

Last updated on: Jan 23, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ  ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ। 

ਸ਼ਿਕਾਇਤ ਦੇ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD