Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ

ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ

Sandeep Saini, Chairman, Punjab Backward Classes Land Development and Finance Corporation, Punjab Admin

Web Admin

Web Admin

5 Dariya News

ਚੰਡੀਗੜ੍ਹ , 23 Jan 2025

Last updated on: Jan 23, 2025, 00:00 IST

ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ)  ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ  ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ।

ਸਿੱਧਾ ਕਰਜਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ. ਐਮ. ਡੀ. ਸਕੀਮ ਰਾਹੀਂ  ਕੰਮਜੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ ਤੇ ਮੱਦਦ ਕੀਤੀ ਜਾ ਰਹੀ ਹੈ। ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐਨ. ਬੀ. ਸੀ. ਐਫ. ਡੀ. ਸੀ. ਅਤੇ ਐਨ. ਐਮ. ਡੀ. ਐਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। 

ਇਹਨਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖਾਤੇ ਵਿੱਚ ਭੇਜੀ ਜਾਂਦੀ ਹੈ। ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐਸ.ਏ.ਐਸ.ਨਗਰ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। 

ਇਸ ਤੋਂ ਇਲਾਵਾ ਲੁਧਿਆਣਾ ਵਿੱਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ। ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

 

Tags: Sandeep Saini , Chairman , Punjab Backward Classes Land Development and Finance Corporation , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD