Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਨਰੇਂਦਰ ਮੋਦੀ ਪਰਾਕਰਮ ਦਿਵਸ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ

2047 ਲਈ ਭਾਰਤ ਦੇ ਵਿਕਾਸ ਟੀਚਿਆਂ 'ਤੇ ਚਰਚਾ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Netaji Subhas Chandra Bose, Om Birla, Piyush Goyal, Azad HindFauj, Subhash Chandra Bose, Parakram Diwas

Web Admin

Web Admin

5 Dariya News

ਨਵੀਂ ਦਿੱਲੀ , 23 Jan 2025

Last updated on: Jan 23, 2025, 00:00 IST

ਨੇਤਾਜੀ ਸੁਭਾਸ਼ ਚੰਦਰ ਬੋਸ ਦੀ- ਜਯੰਤੀ (ਜਨਮ ਵਰ੍ਹੇਗੰਢ) ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਆਪਣੇ ਯੁਵਾ ਮਿੱਤਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਪੁੱਛਿਆ ਕਿ 2047 ਤੱਕ ਦੇਸ਼ ਦਾ ਲਕਸ਼ ਕੀ ਹੈ,  ਇਸ ‘ਤੇ ਇੱਕ ਵਿਦਿਆਰਥੀ ਨੇ ਪੂਰੇ ਆਤਮਵਿਸ਼ਵਾਸ ਦੇ ਨਾਲ ਕਿਹਾ ਕਿ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ (ਵਿਕਸਿਤ ਭਾਰਤ/Viksit Bharat) ਬਣਾਉਣਾ ਹੈ। 

ਪ੍ਰਧਾਨ ਮੰਤਰੀ ਨੇ ਜਦੋਂ ਇਹ ਪੁੱਛਿਆ ਕਿ 2047 ਤੱਕ ਹੀ ਕਿਉਂ ਤਦ ਇੱਕ ਹੋਰ ਵਿਦਿਆਰਥੀ ਨੇ ਉੱਤਰ ਦਿੱਤਾ ਕਿ “ਜਦੋਂ ਭਾਰਤ ਆਪਣੀ ਸੁਤੰਤਰਤਾ ਦੀ ਸ਼ਤਾਬਦੀ ਮਨਾ ਰਿਹਾ ਹੋਵੇਗਾ ਤਦ ਸਾਡੀ ਮੌਜੂਦਾ ਪੀੜ੍ਹੀ ਰਾਸ਼ਟਰ ਦੀ ਸੇਵਾ ਦੇ ਲਈ ਤਿਆਰ ਹੋ ਜਾਏਗੀ”। ਸ਼੍ਰੀ ਮੋਦੀ ਨੇ ਵਿਦਿਆਰਥੀਆਂ ਨੂੰ ਅੱਜ ਦੇ ਦਿਨ ਮਹੱਤਵ ਬਾਰੇ ਪੁੱਛਿਆ,  ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ( ਜਨਮ ਵਰ੍ਹੇਗੰਢ) ਹੈ,  ਜਿਨ੍ਹਾਂ ਦਾ ਜਨਮ ਓਡੀਸ਼ਾ  ਦੇ ਕਟਕ ਵਿੱਚ ਹੋਇਆ ਸੀ। 

ਸ਼੍ਰੀ ਮੋਦੀ ਨੇ ਕਿਹਾ ਕਿ ਨੇਤਾਜੀ ਬੋਸ ਦੀ ਜਯੰਤੀ ਮਨਾਉਣ ਦੇ ਲਈ ਕਟਕ ਵਿੱਚ ਇੱਕ ਭਵਯ (ਸ਼ਾਨਦਾਰ) ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੇ ਬਾਅਦ ਉਨ੍ਹਾਂ ਨੇ ਇੱਕ ਹੋਰ ਵਿਦਿਆਰਥਣ ਨੂੰ ਪੁੱਛਿਆ ਕਿ ਨੇਤਾਜੀ ਦਾ ਕਿਹੜਾ ਨਾਅਰਾ ਤੁਹਾਨੂੰ ਸਭ ਤੋਂ ਅਧਿਕ ਪ੍ਰੇਰਿਤ ਕਰਦਾ ਹੈ,  ਤਾਂ ਉਸ ਨੇ ਉੱਤਰ ਦਿੱਤਾ,  “ਤੁਮ ਮੁਝੇ ਖੂਨ ਦੋ ਔਰ ਮੈਂ ਤੁਮਹੇਂ ਆਜ਼ਾਦੀ ਦੂੰਗਾ”। 

("तुम मुझे खून दो और मैं तुम्हें आजादी दूंगा"।)ਉਸ ਨੇ ਅੱਗੇ ਕਿਹਾ ਕਿ ਨੇਤਾਜੀ ਬੋਸ ਨੇ ਹਰ ਚੀਜ਼ ਤੋਂ ਉੱਪਰ ਆਪਣੇ ਦੇਸ਼ ਨੂੰ ਰੱਖ ਕੇ ਸੱਚੀ ਅਗਵਾਈ ਦਾ ਪ੍ਰਦਰਸ਼ਨ ਕੀਤਾ ਅਤੇ ਇਹ ਸਮਰਪਣ ਸਾਨੂੰ ਬਹੁਤ ਪ੍ਰੇਰਿਤ ਕਰਦਾ ਹੈ। ਇਸ ਦੇ ਬਾਅਦ ਪ੍ਰਧਾਨ ਮੰਤਰੀ ਨੇ ਪੁੱਛਿਆ ਕਿ ਆਪ (ਤੁਸੀਂ) ਇਸ ਤੋਂ ਪ੍ਰੇਰਿਤ ਹੋ ਕੇ ਕੀ ਕਾਰਜ ਕਰਦੇ ਹੋ,  ਤਦ ਵਿਦਿਆਰਥਣ ਨੇ ਉੱਤਰ ਦਿੱਤਾ ਕਿ ਉਹ ਦੇਸ਼ ਵਿੱਚ ਕਾਰਬਨ ਉਤਸਰਜਨ ਘੱਟ ਕਰਨ ਦੇ ਲਈ ਪ੍ਰੇਰਿਤ ਹੈ,  ਜੋ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs)  ਦਾ ਇੱਕ ਹਿੱਸਾ ਹੈ। 

ਇਸ ਦੇ ਬਾਅਦ ਪ੍ਰਧਾਨ ਮੰਤਰੀ ਨੇ ਵਿਦਿਆਰਥਣ ਨੂੰ ਪੁੱਛਿਆ ਕਿ ਕਾਰਬਨ ਉਤਸਰਜਨ ਘੱਟ ਕਰਨ ਦੇ ਲਈ ਭਾਰਤ ਵਿੱਚ ਕੀ ਪਹਿਲ ਕੀਤੀ ਗਈ ਹੈ, ਤਾਂ ਉਸ ਨੇ ਜਵਾਬ ਦਿੱਤਾ ਕਿ ਇਲੈਕਟ੍ਰਿਕ ਵਾਹਨ ਅਤੇ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ।  ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਗਈਆਂ 1,200 ਤੋਂ ਅਧਿਕ ਇਲੈਕਟ੍ਰਿਕ ਬੱਸਾਂ ਦਿੱਲੀ ਵਿੱਚ ਚਲ ਰਹੀਆਂ ਹਨ ਅਤੇ ਅੱਗੇ ਹੋਰ ਭੀ ਸ਼ਾਮਲ ਕੀਤੀਆਂ ਜਾਣਗੀਆਂ।

ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦੇ ਲਈ ਪੀਐੱਮ ਸੂਰਯਘਰ  ਯੋਜਨਾ ਬਾਰੇ ਦੱਸਿਆ।  ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਵਿੱਚ ਘਰ ਦੀ ਛੱਤ ‘ਤੇ ਸੋਲਰ ਪੈਨਲ ਲਗਾਏ ਗਏ ਹਨ,  ਜੋ ਸੌਰ ਊਰਜਾ ਤੋਂ ਬਿਜਲੀ ਪੈਦਾ ਕਰਨਗੇ।  ਇਸ ਨਾਲ ਬਿਜਲੀ ਬਿਲਾਂ  ਦੇ ਭੁਗਤਾਨ ਦੀ ਜ਼ਰੂਰਤ ਸਮਾਪਤ ਹੋ ਜਾਵੇਗੀ।  

ਉਨ੍ਹਾਂ ਨੇ ਕਿਹਾ ਕਿ ਉਤਪਾਦਿਤ ਬਿਜਲੀ ਦਾ ਉਪਯੋਗ ਇਲੈਕਟ੍ਰਿਕ ਵਾਹਨਾਂ ਨੂੰ ਚਾਰਜ ਕਰਨ ਦੇ ਲਈ ਕੀਤਾ ਜਾ ਸਕਦਾ ਹੈ, ਜਿਸ ਨਾਲ ਜੀਵਾਸ਼ਮ ਈਂਧਣ ‘ਤੇ ਖਰਚ ਘੱਟ ਹੋਵੇਗਾ ਅਤੇ ਪ੍ਰਦੂਸ਼ਣ ‘ਤੇ ਕਾਬੂ ਪਾਇਆ ਜਾ ਸਕੇਗਾ।  ਸ਼੍ਰੀ ਮੋਦੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨਿਜੀ ਉਪਯੋਗ ਦੇ ਬਾਅਦ ਘਰ ‘ਤੇ ਉਤਪਾਦਿਤ ਅਤਿਰਿਕਤ ਬਿਜਲੀ ਸਰਕਾਰ ਨੂੰ ਵੇਚੀ ਜਾ ਸਕਦੀ ਹੈ,  ਜੋ ਇਸ ਨੂੰ ਖਰੀਦੇਗੀ ਅਤੇ ਧਨ ਦੇਵੇਗੀ।  ਉਨ੍ਹਾਂ ਨੇ ਕਿਹਾ ਕਿ ਇਸ ਦਾ ਅਰਥ ਹੈ ਕਿ ਆਪ (ਤੁਸੀਂ) ਘਰ ‘ਤੇ ਬਿਜਲੀ ਪੈਦਾ ਕਰ ਸਕਦੇ ਹੋ ਅਤੇ ਇਸ ਨੂੰ ਲਾਭ ਦੇ ਲਈ ਵੇਚ ਸਕਦੇ ਹੋ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Netaji Subhas Chandra Bose , Om Birla , Piyush Goyal , Azad HindFauj , Subhash Chandra Bose , Parakram Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD