Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਘਰੇਲੂ ਹਿੰਸਾ ਦਾ ਮੁੱਖ ਕਾਰਨ ਨੇ ਨਸ਼ਾ ਤੇ ਬਾਹਰੀ ਸਬੰਧ - ਰਾਜ ਲਾਲੀ ਗਿੱਲ

ਦਿਸ਼ਾ ਟਰੱਸਟ ਦੇ ਮੰਚ ਤੇ ਸਸ਼ਕਤ ਮਹਿਲਾਵਾਂ ਨੇ ਆਪੇ ਦੱਸੇ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ

Raj Lali Gill, AAP, Aam Aadmi Party, Aam Aadmi Party Punjab, AAP Punjab, Hardeep Kaur, Disha Women Welfare Trust

Web Admin

Web Admin

5 Dariya News

ਮੋਹਾਲੀ / ਚੰਡੀਗੜ੍ਹ , 23 Jan 2025

Last updated on: Jan 23, 2025, 00:00 IST

ਘਰੇਲੂ ਹਿੰਸਾ ਦਾ ਮੁੱਖ ਕਾਰਨ ਨਸ਼ਾ ਅਤੇ ਬਾਹਰੀ ਸਬੰਧ ਹਨ। ਸਾਡੇ ਕੋਲ ਕਮਿਸ਼ਨ ਵਿੱਚ ਬਹੁਤ ਸਾਰੇ ਕੇਸ ਅਜਿਹੇ ਆਉਂਦੇ ਹਨ ਜਿਨਾਂ ਵਿੱਚ ਔਰਤ ਦੀ ਉਸਦੇ ਪਤੀ ਵੱਲੋਂ ਕੁੱਟ ਮਾਰ ਸਿਰਫ ਤੇ ਸਿਰਫ ਦੋਨੋਂ ਕਾਰਨਾਂ ਦੇ ਕਰਕੇ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ 60% ਕੇਸ ਤਾਂ ਝੂਠੇ ਵੀ ਹੁੰਦੇ ਹਨ । ਅੱਜ ਲਿਵ ਇਨ ਰਿਲੇਸ਼ਨਸ਼ਿਪ ਸਿਰਫ ਨੌਜਵਾਨ ਮੁੰਡੇ ਕੁੜੀਆਂ ਵਿੱਚ ਹੀ ਨਹੀਂ ਸਗੋਂ ਵਡੇਰੀ ਉਮਰ ਦੇ ਲੋਕਾਂ ਵਿੱਚ ਵੀ ਇਹ ਦੇਖਣ ਨੂੰ ਮਿਲਦਾ ਹੈ। 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ (ਰਜਿ) ਪੰਜਾਬ ਵੱਲੋਂ ਕਰਵਾਏ ਗਏ ਇੱਕ ਸੂਬਾ ਪੱਧਰੀ ਪ੍ਰੋਗਰਾਮ " ਅਸੀਂ ਮਹਿਲਾਵਾਂ : ਸਾਡੇ ਹੱਕ, ਫਰਜ ਅਤੇ ਸਮਾਜ " ਦੇ ਵਿਸ਼ੇ ਉੱਪਰ ਬੋਲਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ। ਦੱਸਣਾ ਬਣਦਾ ਹੈ ਕਿ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਟਰੱਸਟ ਵੱਲੋਂ ਚੰਡੀਗੜ੍ਹ ਵਿੱਚ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਲਗਭਗ 150 ਮਹਿਲਾਵਾਂ ਨੇ ਭਾਗ ਲਿਆ। 

ਪ੍ਰੋਗਰਾਮ ਦੀ ਖੂਬਸੂਰਤੀ ਇਹ ਸੀ ਕਿ ਇਸ ਪ੍ਰੋਗਰਾਮ ਵਿੱਚ ਲਗਭਗ ਹਰ ਖੇਤਰ ਤੋਂ ਸਸ਼ਕਤ ਮਹਿਲਾਵਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਸੀਨੀਅਰ ਪੱਤਰਕਾਰ ਸਰਦਾਰ ਤਰਲੋਚਨ ਸਿੰਘ , ਜੈ ਸਿੰਘ ਛਿੱਬਰ ਅਤੇ ਸਿਮਰਨਜੋਤ ਸਿੰਘ ਮੱਕੜ ਹੁਰਾਂ ਵੱਲੋਂ ਮਹਿਲਾਵਾਂ ਨੂੰ ਵਿਸ਼ੇ ਦੇ ਨਾਲ ਸੰਬੰਧਿਤ ਸਵਾਲ ਪੁੱਛੇ ਗਏ । 

ਇਹ ਇੱਕ ਅਜਿਹਾ ਮੰਚ ਸੀ ਜਿੱਥੇ ਮਹਿਲਾਵਾਂ ਨੇ ਆਪ ਆਪਣੀਆਂ ਸਮੱਸਿਆਵਾਂ ਦਾ ਹੱਲ ਦੱਸਿਆ। ਘਰੇਲੂ ਹਿੰਸਾ , ਲਿਵ ਇਨ ਰਿਲੇਸ਼ਨਸ਼ਿਪ , ਤਲਾਕ , ਮਹਿਲਾਵਾਂ ਦੇ ਹੱਕ ਅਤੇ ਫਰਜ਼, ਕੰਮਕਾਜੀ ਥਾਵਾਂ ਤੇ ਔਰਤਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਆਦਿ ਸਬੰਧੀ ਖੁੱਲ ਕੇ ਚਰਚਾ ਹੋਈ।

ਇਸ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਬਠਿੰਡਾ ਤੋਂ ਉਚੇਚੇ ਤੌਰ ਤੇ ਚੰਡੀਗੜ੍ਹ ਪਹੁੰਚੀ ਪੱਤਰਕਾਰ ਅਕਾਂਕਸ਼ਾ ਵੱਲੋਂ ਕੀਤਾ ਗਿਆ ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Hardeep Kaur , Disha Women Welfare Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD