Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ : ਡਾ. ਗੁਰਪ੍ਰੀਤ ਸਿੰਘ ਰਾਏ

ਜ਼ਿਲੇ ਚ ਪਹਿਲੀ ਵਾਰ ਲਗਾਇਆ ਗਿਆ ਸਟੈਮੀ ਪ੍ਰੋਜੈਕਟ ਅਧੀਨ ਕਰੀਬ 45 ਹਜਾਰ ਰੁਪਈਆ ਵਾਲਾ ਟੇਨੇਕਟੇਪਲੇਸ ਟੀਕਾ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 24 Jan 2025

Last updated on: Jan 24, 2025, 00:00 IST

ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ  ਨਾਗਰਿਕਾਂ ਦੀ ਚੰਗੀ ਅਤੇ ਨਰੋਈ ਸਿਹਤ ਪ੍ਰਤੀ ਕੀਤੀ ਗਈ ਵਚਨਬੱਧਤਾ ਦੀ ਉਦਾਹਰਨ ਉਸ ਵੇਲੇ ਸਾਹਮਣੇ ਆਈ ਜਦੋਂ ਸ਼ੁਕਰਵਾਰ ਨੂੰ ਜ਼ਿਲ੍ਹਾ ਹਸਪਤਾਲ, ਤਰਨ ਤਾਰਨ ਵਿਖੇ ਹਾਰਟ ਅਟੈਕ ਵਾਲੀ ਮਹਿਲਾ ਮਰੀਜ਼ ਨੂੰ ਸਟੈਮੀ ਪ੍ਰੋਜੈਕਟ ਤਹਿਤ 45000 ਰੁਪਈਆ ਦੀ ਕੀਮਤ ਵਾਲਾ ਪਹਿਲਾ ਟੇਨੇਕਟਪਲੇਸ ਟੀਕਾ ਲਗਾ ਕੇ ਕੀਮਤੀ ਜਾਨ ਨੂੰ ਬਚਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਪਿੰਡ ਮੋਹਨਪੁਰਾ ਦੀ ਰਹਿਣ ਵਾਲੀ ਵੀਰ ਕੌਰ ਜਿਸ ਦੀ ਉਮਰ ਲੱਗਭਗ  68 ਸਾਲ ਹੈ ਉਹ ਸਵੇਰ ਸਾਰ ਜ਼ਿਲ੍ਹਾ ਹਸਪਤਾਲ ਵਿਖ਼ੇ ਨਾ ਸਹਿਣ ਯੋਗ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਲੈ ਕੇ ਪਹੁੰਚੀ। 

ਉਹਨਾਂ ਦੱਸਿਆ ਕਿ ਵੀਰ ਕੌਰ ਨੂੰ ਸਾਹ ਲੈਣ ਵਿੱਚ ਵੀ ਬਹੁਤ ਸਮੱਸਿਆ ਅਤੇ ਬਹੁਤ ਤਰੇਲੀਆਂ ਆ ਰਹੀਆਂ ਸਨ। ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਜਦੋਂ ਮਰੀਜ਼ ਦੀ ਈ.ਸੀ.ਜੀ ਕਰਵਾਈ ਗਈ ਤਾਂ ਪਾਇਆ ਗਿਆ ਕਿ ਮਰੀਜ਼ ਨੂੰ ਗੰਭੀਰ ਦਿਲ ਦਾ ਦੌਰਾ ਪਿਆ ਹੈ। ਉਹਨਾਂ ਕਿਹਾ ਕਿ ਮਰੀਜ਼ ਦੀ ਨਾਜੁਕ ਹਾਲਤ ਨੂੰ ਵੇਖਦਿਆਂ ਹੋਇਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਦੀ ਨਿਗਰਾਨੀ ਹੇਠ ਮੈਡੀਸਿਨ ਸਪੈਸ਼ਲਿਸਟ ਡਾਕਟਰ ਨਵਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਕੀਮਤੀ ਟੀਕੇ ਨੂੰ ਬਿਨਾਂ ਸਮਾਂ ਗਵਾਈ ਮਰੀਜ਼ ਵੀਰ ਕੌਰ ਨੂੰ ਲਗਾ ਕੇ ਕੀਮਤੀ ਜਾਨ ਨੂੰ ਬਚਾਇਆ ਗਿਆ।

 ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਦੀ ਕੀਮਤ 45000 ਦੇ ਕਰੀਬ ਹੈ ਅਤੇ ਇਹ ਟੀਕਾ ਦਿਲ ਦੇ ਦੌਰੇ ਵਾਲੇ ਮਰੀਜ਼ਾਂ ਲਈ ਵਰਦਾਨ ਹੈ। ਉਹਨਾਂ ਦੱਸਿਆ ਕਿ ਜੇਕਰ ਮਰੀਜ਼ ਨੂੰ ਛਾਤੀ ਵਿੱਚ ਤਿੱਖੀ ਪੀੜ, ਸਾਹ ਲੈਣ ਵਿੱਚ ਦਿੱਕਤ ਜਾਂ ਫਿਰ ਤਰੇਲੀਆਂ ਆਉਣ ਤਾਂ ਉਤਰੰਤ ਜਿਲਾ ਹਸਪਤਾਲ ਆ ਕੇ ਆਪਣੇ ਡਾਕਟਰੀ ਜਾਂਚ ਕਰਵਾਏ ਅਤੇ ਜੇਕਰ ਉਸ ਵਿਅਕਤੀ ਨੂੰ ਹਾਰਟ ਅਟੈਕ ਵਰਗੀ ਸੱਮਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਇਹ ਟੀਕਾ ਬਿਲਕੁਲ ਮੁਫਤ ਲਗਾ ਕੇ ਜਾਨ ਨੂੰ ਬਚਾਇਆ ਜਾ ਸਕੇਗਾ।

ਉਹਨਾਂ ਕਿਹਾ ਕਿ ਅਜਿਹੇ ਲੱਛਣਾਂ ਵਾਲੇ ਮਰੀਜ਼ ਸਿਵਲ ਹਸਪਤਾਲ ਤੁਰੰਤ ਪਹੁੰਚਣ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਟੀ.ਈ.ਐਮ.ਆਈ. ਪੰਜਾਬ ਪ੍ਰੋਜੈਕਟ ਇੱਕ ਹਾਰਟ ਅਟੈਕ ਮੈਨੇਜਮੈਂਟ ਪ੍ਰੋਗਰਾਮ ਹੈ, ਜੋ ਜ਼ਿਲਾ ਹਸਪਤਾਲ ਅਤੇ ਸਬ ਡਿਵੀਜ਼ਨ ਨਾਲ ਹਸਪਤਾਲਾਂ ਵਿੱਚ ਸ਼ੁਰੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਪ੍ਰੋਜੈਕਟ ਰਾਹੀਂ ਹਬ ਅਤੇ ਸਪੋਕ ਫਾਰਮੂਲਾ ਤਹਿਤ ਮਰੀਜ਼ ਨੂੰ ਸਿਹਤ ਸਹੂਲਤ ਮੁਹਈਆ ਕਰਵਾਈ ਜਾਵੇਗੀ ਜਿਸ ਵਿਚ 'ਸਪੋਕ' ਹਸਪਤਾਲ ਵੱਲੋਂ ਹਾਰਟ ਅਟੈਕ ਦੇ ਮਰੀਜ਼ ਨੂੰ ਮੁਢਲੀ ਸਿਹਤ ਸਹੂਲਤ ਅਤੇ 'ਹਬ' ਹਸਪਤਾਲ ਜੋ ਕਿ ਅੰਮ੍ਰਿਤਸਰ ਵਿਖੇ ਹੈ ਉੱਥੇ ਮਰੀਜ਼ ਨੂੰ ਅੱਗੇ ਦਾ ਇਲਾਜ ਮੁਹਈਆ ਬਿਲਕੁਲ ਮੁਫਤ ਕਰਵਾਇਆ ਜਾਵੇਗਾ।

ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਟੀਕਾ ਲਗਾਉਣ ਉਪਰੰਤ ਮਰੀਜ਼ ਵੀਰ ਕੌਰ ਦੀ ਹਾਲਤ ਸਥਿਰ ਹੋ ਗਈ ਅਤੇ ਮਰੀਜ਼ ਦੇ ਲੱਛਣਾਂ ਵਿੱਚ ਵੀ ਸੁਧਾਰ ਪਾਇਆ ਗਿਆ। ਉਹਨਾਂ ਦੱਸਿਆ ਕਿ ਮਰੀਜ਼ ਲਗਭਗ ਦੋ ਘੰਟਿਆਂ ਤੱਕ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਣ ਉਪਰੰਤ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਅਗਲੇਰੀ ਜਾਂਚ  ਭੇਜਿਆ ਗਿਆ।

ਉਹਨਾਂ ਦੱਸਿਆ ਕਿ ਸਟੈਮੀ ਪ੍ਰੋਜੈਕਟ ਅਧੀਨ ਅੰਮ੍ਰਿਤਸਰ ਵਿਖੇ ਵੀ ਮਰੀਜ਼ ਦੀ ਸਾਰੀ ਸਿਹਤ ਜਾਂਚ ਟੈਸਟ ਅਤੇ ਇਲਾਜ ਮੁਫਤ ਹੋਵੇਗਾ। ਇਸ ਮੌਕੇ ਮੈਡੀਸਨ ਸਪੈਸ਼ਲਿਸਟ ਡਾਕਟਰ ਨਵਪ੍ਰੀਤ ਸਿੰਘ, ਮੈਡੀਕਲ ਅਫਸਰ ਡਾਕਟਰ ਜੋਬਨਜੀਤ,  ਡਾਕਟਰ ਪਵਨਪ੍ਰੀਤ ਸਿੰਘ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD