Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ

ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ

 Vishesh Sarangal, DC Moga, Deputy Commissioner Moga, Moga, 76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਮੋਗਾ , 24 Jan 2025

Last updated on: Jan 24, 2025, 00:00 IST

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰਗੰਲ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਵਿੱਚ ਉਨ੍ਹਾਂ ਅੱਜ ਸ਼ਿਰਕਤ ਕੀਤੀ। 

ਇਸ ਸਮੇਂ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸ੍ਰੀ ਅਜੈ ਗਾਂਧੀ, ਐਸ.ਡੀ.ਐਮ. ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। 

ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿੱਚ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਡਿਪਟੀ ਕਮਿਸ਼ਨਰ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ ਅਤੇ ਰਿਹਰਸਲ ਵਿੱਚ ਨੋਟ ਕੀਤੀਆਂ ਛੋਟੀਆਂ ਮੋਟੀਆਂ ਗਲਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ। 

ਇਸ ਵਾਰ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।

 

Tags: Vishesh Sarangal , DC Moga , Deputy Commissioner Moga , Moga , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD