Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਹੋਣਗੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ - ਵਿਨੀਤ ਕੁਮਾਰ

ਗਣਤੰਤਰ ਦਿਵਸ ਦੇ ਸਬੰਧ ਵਿੱਚ ਫੁੱਲ ਡਰੈੱਸ ਰਿਹਰਸਲ ਹੋਈ

Vineet Kumar, DC Faridkot, Deputy Commissioner Faridkot, Faridkot, 76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਫ਼ਰੀਦਕੋਟ , 24 Jan 2025

Last updated on: Jan 24, 2025, 00:00 IST

ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਇਥੋ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ  ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ ।ਇਸ ਮੌਕੇ ਐਸ.ਐਸ.ਪੀ. ਡਾ.ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਮੌਕੇ ਬੀ.ਐਸ.ਐਫ,ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ,ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਾ ਨਿਰੀਖਣ ਕੀਤਾ। 

ਉਨ੍ਹਾਂ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਦਾ ਵੀ ਨਿਰਖਣ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ। 

ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਪੁਲਿਸ ਵੱਲੋਂ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਰੈਡ ਦਾ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਸਮਾਗਮ ਵਾਲੀ ਥਾਂ ਅਤੇ ਮੇਨ ਚੌਕਾਂ ਆਦਿ ਵਿੱਚ ਕੈਮਰੇ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਡੀ.ਆਰ.ਓ ਲਵਪ੍ਰੀਤ ਕੌਰ, ਡੀ.ਈ.ਓ ਅੰਜਨਾ ਕੌਸਲ, ਸ੍ਰੀ ਪਵਨ  ਕੁਮਾਰ ਡਿਪਟੀ ਡੀ.ਈ.ਓ , ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਉੜਾ, ਕੇਵਲ ਕੌਰ, ਜ਼ਿਲ੍ਹਾ ਖੇਡ ਕੋਆਰਡੀਨੇਟਰ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD