Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

PoonamDeep Kaur, DC Barnala, Deputy Commissioner Barnala, Barnala, Republic Day, Republic Day 2025,76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਬਰਨਾਲਾ , 24 Jan 2025

Last updated on: Jan 24, 2025, 00:00 IST

ਗਣਤੰਤਰ ਦਿਵਸ ਸਮਾਗਮ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਬਰਨਾਲਾ ‘ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਗਣਤੰਤਰ ਦਿਵਸ ਸਬੰਧੀ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦਿੱਤੀ। ਅੱਜ ਦੀ ਰਿਹਰਸਲ ਮੌਕੇ ਉਨ੍ਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਐੱਸਐੱਸਪੀ ਸ੍ਰੀ ਸੰਦੀਪ ਮਲਿਕ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀਐੱਸਪੀ ਸਤਬੀਰ ਸਿੰਘ ਨੇ ਕੀਤੀ। ਇਸ ਮੌਕੇ ਪੰਜਾਬ ਪੁਲਿਸ ਅਤੇ ਐਨ ਸੀ ਸੀ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ‘ਚ ਭਾਗ ਲਿਆ। ਇਸ ਮਗਰੋਂ ਵੱਖ ਵੱਖ ਸਕੂਲਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੁਰੱਖਿਆ, ਪਾਰਕਿੰਗ, ਸਮਾਗਮ ‘ਚ ਭਾਗ ਲੈਣ ਵਾਲਿਆਂ ਲਈ ਪਾਣੀ ਦਾ ਪ੍ਰਬੰਧ, ਰਿਫਰੈਸ਼ਮੈਂਟ, ਆਰਜ਼ੀ ਟਾਇਲਟ ਆਦਿ ਸਬੰਧੀ ਕੰਮ ਮੁਕੰਮਲ ਕਰ ਲਏ ਜਾਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ, ਐੱਸ ਪੀ (ਐਚ) ਸ੍ਰੀ ਸੌਰਭ ਜਿੰਦਲ, ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਤਪਾ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਿਸ਼ਭ ਬਾਂਸਲ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: PoonamDeep Kaur , DC Barnala , Deputy Commissioner Barnala , Barnala , Republic Day , Republic Day 2025 , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD