Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ - ਡੀ.ਸੀ.

Deepshikha Sharma, DC Ferozepur, Deputy Commissioner Ferozepur, Ferozepur, Republic Day, Republic Day 2025,76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਫਿਰੋਜ਼ਪੁਰ , 24 Jan 2025

Last updated on: Jan 24, 2025, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਵੱਲੋਂ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਦਿੱਤੀ।

ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐਸ.ਐਸ.ਪੀ. ਸੌਮਿਆ ਮਿਸ਼ਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। 

ਇਸ ਦੌਰਾਨ ਪਰੇਡ ਕਮਾਂਡਰ ਧਾਰਾਵਤ ਸਾਈ ਪ੍ਰਕਾਸ਼ ਆਈ.ਪੀ.ਐਸ. ਅੰਡਰ ਟ੍ਰੇਨਿੰਗ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਦੇਸ਼ ਭਗਤੀ ਦੀ ਤਨੋ-ਮਨੋਂ ਸਹਿਯੋਗ ਪਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ, ਐਲ.ਡੀ.ਐਮ. ਗੀਤਾ ਮਹਿਤਾ, ਸੁਪਰਡੰਟ ਗ੍ਰੇਡ-1 ਰਾਜਵਿੰਦਰ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur , Republic Day , Republic Day 2025 , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD