Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਵਿਖੇ 26 ਜਨਵਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਮੁਕੰਮਲ

Amarpreet Kaur Sandhu, DC Fazilka, Fazilka, Deputy Commissioner Fazilka, Republic Day, Republic Day 2025,76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਫਾਜਿਲਕਾ , 24 Jan 2025

Last updated on: Jan 24, 2025, 00:00 IST

ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਮ ਭਾਵ ਫੁੱਲ ਡਰੈਸ ਰਿਹਰਸਲ ਅੱਜ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ  ਨੇ ਕੀਤੀ। 

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਇੱਥੇ ਝੰਡਾ ਲਹਿਰਾਉਣਗੇ। ਇਸ ਮੌਕੇ ਉਨ੍ਹਾਂ ਨੇ ਝੰਡਾ ਲਹਿਰਾਕੇ ਪ੍ਰੇਡ ਦੀਆਂ ਟੁਕੜੀਆਂ ਦਾ ਨੀਰਿਖਣ ਕੀਤਾ ਅਤੇ ਬਾਅਦ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਤੋਂ ਬਾਅਦ ਵੱਖ ਵੱਖ ਸਕੂਲਾਂ ਵੱਲੋਂ ਤਿਆਰ ਸਭਿਆਚਾਰਕ ਪ੍ਰੋਗਰਾਮ ਦੀ ਰਿਸਹਰਸਲ ਕੀਤੀ ਗਈ ਜਿਸ ਵਿਚ ਆਤਮ ਵੱਲਭ ਪਬਲਿਕ ਸਕੂਲ ਫਾਜ਼ਿਲਕਾ, ਹੋਲੀ ਹਾਰਟ ਸੀਨਿਅਰ ਸੈਕੰਡਰੀ ਸਕੂਲ, ਜੀਏਵੀ ਜੈਨ ਆਦਰਸ਼ ਸਕੂਲ ਚਵਾੜਿਆਂ ਵਾਲੀ, ਸਰਵ ਹਿੱਤਕਾਰੀ ਵਿਦਿਆ ਮੰਦਰ, ਅਕਾਲ ਐਕਡਮੀ ਥੇਹਕਲੰਦਰ, ਸ.ਸ.ਸ. ਕੰਨਿਆ ਸਕੂਲ ਫਾਜ਼ਿਲਕਾ, ਸਕੂਲ ਆਫ ਐਮੀਨੈਂਸ ਫਾਜ਼ਿਲਕਾ ਤੇ ਅਰਨੀਵਾਲਾ, ਸਰਕਾਰੀ ਮਾਡਲ ਸਕੂਲ ਕੌੜਿਆਂ ਵਾਲੀ, ਸਰਕਾਰੀ ਹਾਈ ਸਕੂਲ ਚਵਾੜਿਆਂ ਵਾਲੀ, ਮੌਜਮ, ਆਸਫ ਵਾਲਾ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਖੂਈ ਖੇੜਾ, ਕਰਨੀ ਖੇੜਾ, ਲਾਧੂਕਾ, ਮੁਹਮੰਦ ਪੀਰਾ, ਡੀਸੀਡੀਏਵੀ ਸਕੂਲ ਫਾਜ਼ਿਲਕਾ, ਐਸਕੇਬੀ ਡੀਏਵੀ ਸਕੂਲ ਪੈਂਚਾਂ ਵਾਲੀ

ਅਤੇ ਸਰਕਾਰੀ ਹਾਈ ਸਕੂਲ ਸਕੂਲ ਓਡੀਆਂ ਤੋਂ ਇਲਾਵਾ ਸਪੈਸ਼ਲ ਰਿਸੋਰਸ ਸੈਂਟਰ ਦੇ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਤੋਂ ਇਲਾਵਾ ਸਰਕਾਰੀ ਐਮਆਰ ਕਾਲਜ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਕਰਨੀ ਖੇੜਾ, ਇੰਪੀਰੀਅਲ ਸਕੂਲ ਖੁਈਆਂ ਸਰਵਰ, ਸਰਕਾਰੀ ਸੀਨਿਅਰ ਸੈਕੰਡਰੀ ਕੰਨਿਆ ਸਕੂਲ ਫਾਜ਼ਿਲਕਾ ਦੇ ਐਨਸੀਸੀ ਕੈਡਿਟ, ਸਕਾਉਟ ਤੇ ਗਾਇਡਜ ਦੀਆਂ ਟੁਕੜੀਆਂ ਤੋਂ ਇਲਾਵਾ ਪੰਜਾਬ ਪੁਲਿਸ, ਹੋਮਗਾਰਡਜ ਅਤੇ ਮਿਲਟਰੀ ਬੈਂਡ ਨੇ ਵੀ ਰਿਹਰਸਲ ਵਿਚ ਭਾਗ ਲਿਆ। 

ਪ੍ਰੇਡ ਦੀ ਅਗਵਾਈ ਡੀਐਸਪੀ ਸੁਖਵਿੰਦਰ ਸਿੰਘ ਬਰਾੜ ਨੇ ਕੀਤੀ। ਇਸਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਆਸਫਵਾਲਾ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਦੀ ਸਮਾਧ ਤੇ ਵੀ ਸਿਜਦਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਡਿਪਟੀ ਡੀਈਓ ਸ੍ਰੀ ਪੰਕਜ ਅੰਗੀ, ਪ੍ਰਿੰਸੀਪਲ ਰਾਜਿੰਦਰ ਵਿਖੋਣਾ ਅਤੇ ਸਤਿੰਦਰ ਬੱਤਰਾ, ਸ੍ਰੀ ਵਿਜੈ ਪਾਲ, ਸ੍ਰੀ ਗੁਰਛਿੰਦਰ ਆਦਿ ਵੀ ਹਾਜਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka , Republic Day , Republic Day 2025 , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD