Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਤਾਂਹ ਉੱਠ ਕੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Jan 2025

Last updated on: Jan 24, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਧੜੇਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉਤਾਂਹ ਉੱਠ ਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਪਿੰਡ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਦਾ ਲੋਕਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਹੈ, ਉਦੋਂ ਤੋਂ ਸਿਰਫ ਅਤੇ ਸਿਰਫ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਮਿਲ ਸਕਣ।

ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਦਾਊਂ ਰਾਮਗੜ੍ਹ ਪਿੰਡ ਵਿੱਖੇ ਪਹਿਲਾਂ ਇੱਕ ਟਿਊਬਵੈੱਲ ਲੱਗਿਆ ਹੋਇਆ  ਸੀ ਜੋ ਪਿੰਡ ਦੀ ਅਬਾਦੀ ਮੁਤਾਬਕ ਕਾਫ਼ੀ ਨਹੀਂ ਸੀ, ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਇਹ ਨਵਾਂ ਟਿਊਬਵੈੱਲ ਲਗਾਇਆ ਗਿਆ। ਇਹ ਟਿਊਬਵੈੱਲ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਇਆ ਗਿਆ ਹੈ,ਜਿਸ ਦਾ ਬੋਰ 10 ਇੰਚ ਹੈ ਅਤੇ ਡੂੰਘਾਈ ਲਗਭੱਗ 1100 ਫੁੱਟ ਹੈ। ਇਸ ਟਿਊਬਵੈੱਲ ਤੇ 35.88 ਲੱਖ ਰੁਪਏ ਦੀ ਲਾਗਤ ਆਈ ਹੈ। 

ਇਸ ਮੌਕੇ ਤੇ ਅਨਿਲ ਕੁਮਾਰ ਐਸ.ਈ. ਜਲ ਸਪਲਾਈ ਸੈਨੀਟੇਸ਼ਨ ਵਿਭਾਗ, ਰਮਨਪ੍ਰੀਤ ਸਿੰਘ, ਐਕਸੀਅਨ ਜਲ ਤੇ ਸਪਲਾਈ ਸੈਨੀਟੇਸ਼ਨ ਵਿਭਾਗ, ਰਜਿੰਦਰ ਸਚਦੇਵਾ ਐਸ.ਡੀ.ਓ. ਪਿੰਡ ਦਾਊਂ,  ਗੁਰਨਾਮ ਸਿੰਘ ਸਰਪੰਚ ਦਾਊਂ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਬਲਵੀਰ ਸਿੰਘ ਸਰਪੰਚ ਰਾਏਪੁਰ, ਗੁਰਜਿੰਦਰ ਸਿੰਘ ਸਰਪੰਚ ਬੱਲੋਮਾਜਰਾ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਰਾਜੂ ਦਾਊਂ, ਮਨਦੀਪ ਸਿੰਘ ਪੰਚ ਦਾਊਂ, ਹਰਜੀਤ ਸਿੰਘ ਪੰਚ ਦਾਊ, ਅਸ਼ੋਕ ਕੁਮਾਰ ਪੰਚ ਦਾਊ, ਪ੍ਰਤਾਪ ਪੰਚ ਦਾਊਂ, ਅਮਿਤ ਵਰਮਾ ਦਾਊਂ, ਮਨਪ੍ਰੀਤ ਸਿੰਘ ਬੜਮਾਜਰਾ, ਗੁਰਵਿੰਦਰ ਸਿੰਘ ਪਿੰਕੀ, ਅਤਵਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਆਰ.ਪੀ.ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਭੁਪਿੰਦਰ ਸਿੰਘ ਮੌਲੀ, ਸੰਨੀ ਮੌਲੀ ਵੀ ਹਾਜ਼ਰ ਸਨ।

ਇਸੇ ਤਰ੍ਹਾਂ ਪਿੰਡ ਲਖ਼ਨੌਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ 2 ਟਿਊਬਵੈੱਲ  ਲੱਗੇ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਟਿਊਬਵੈੱਲ ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਲ ਪੈਦਾ ਹੋ ਰਹੀ ਸੀ, ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਇਹ ਟਿਊਬਵੈੱਲ ਲਗਾਇਆ ਗਿਆ ਹੈ, ਇਹ ਟਿਊਬਵੈੱਲ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਇਆ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਇਸ ਟਿਊਬਵੈੱਲ ਦਾ ਬੋਰ 10 ਇੰਚ ਹੈ ਅਤੇ ਡੂੰਘਾਈ ਲਗਭੱਗ 920 ਫੁੱਟ ਹੈ।

ਇਸ ਟਿਊਬਵੈੱਲ ਤੇ 26.50 ਲੱਖ ਰੁਪਏ ਦੀ ਲਾਗਤ ਆਈ ਹੈ। ਇੱਥੇ ਇਹ ਗੱਲ ਜ਼ਿਕਰਯੋਗ ਜੋ ਹੈ ਕਿ ਦਾਊਂ ਰਾਮਗੜ੍ਹ ਇਸ ਪਿੰਡ ਵਿੱਖੇ ਪਹਿਲਾਂ ਟਿਊਬਵੈੱਲ ਲੱਗਿਆ ਹੋਇਆ ਸੀ ਜੋ ਪਿੰਡ ਦੀ ਅਬਾਦੀ ਮੁਤਾਬਕ ਕਾਫ਼ੀ ਨਹੀਂ ਸੀ। ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਇਹ ਨਵਾਂ ਟਿਊਬਵੈੱਲ ਲਗਾਇਆ ਗਿਆ।

ਇਸ ਮੌਕੇ ਤੇ ਕੁਲਦੀਪ ਕੌਰ ਸਰਪੰਚ ਲਖਨੌਰ, ਪ੍ਰਭਜੋਤ ਕੌਰ ਸਾਬਕਾ ਸਰਪੰਚ ਲਖਨੌਰ, ਮੁਖਤਿਆਰ ਸਿੰਘ ਲਖਨੌਰ, ਗੁਰਸੇਵਕ ਸਿੰਘ,ਪ੍ਰੇਮੀ ਸਰਪੰਚ ਮੌਲੀ, ਤਰਲੋਚਨ ਸਿੰਘ ਤੋਚੀ ਸਰਪੰਚ ਪਿੰਡ ਕੈਲੋਂ (ਬਲਾਕ ਪ੍ਰਧਾਨ), ਹਰਿੰਦਰ ਸਿੰਘ ਟਿੱਕਾ ਪੰਚ ਮੌਲੀ, ਅਮਨਦੀਪ ਸਿੰਘ ਸੋਨਾ ਸਾਬਕਾ ਪੰਚ ਲਖਨੌਰ, ਗੁਰਮੁੱਖ ਸਿੰਘ ਨੰਬਰਦਾਰ, ਕੁਲਦੀਪ ਸਿੰਘ ਪੰਚ, ਭਾਗ ਸਿੰਘ ਪੰਚ, ਜਸਪ੍ਰੀਤ ਸਿੰਘ ਪੰਚ, ਦਿਲਬਾਗ ਸਿੰਘ ਪੰਚ, ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਲਾਡੀ ਲਖਨੌਰ ਤੇ ਗੁਰਪ੍ਰੀਤ ਸਿੰਘ ਕੁਰੜਾ ਵੀ ਹਾਜ਼ਰ ਸਨ,

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD