Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

76ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਪੁਲਿਸ ਲਾਈਨ ਗਰਾਊਂਡ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ, ਮਾਰਚ ਪਾਸਟ ਤੋਂ ਲਈ ਸਲਾਮੀ

Komal Mittal, DC Hoshiarpur, Deputy Commissioner Hoshiarpur, Hoshiarpur, Republic Day, Republic Day 2025, 76th Republic Day

Web Admin

Web Admin

5 Dariya News

ਹੁਸ਼ਿਆਰਪੁਰ , 24 Jan 2025

Last updated on: Jan 24, 2025, 00:00 IST

ਦੇਸ਼ ਭਰ ਵਿਚ ਮਨਾਏ ਜਾਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤਹਿਤ ਅੱਜ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਫੁੱਲ ਡਰੈਸ ਰਿਹਰਸਲ ਹੋਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਤਿਰੰਗਾ ਝੰਡਾ ਲਹਿਰਾਇਆ।

ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਵਿਚ ਸ਼ਾਮਲ ਵੱਖ-ਵੱਖ ਟੁਕੜੀਆਂ ਦਾ ਨਰਿਖਣ ਕੀਤਾ ਜਿਸ ਦੌਰਾਨ ਐਸ.ਐਸ.ਪੀ. ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਅਤੇ ਪਰੇਡ ਕਮਾਂਡਰ ਗਜ਼ਲਪ੍ਰੀਤ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ। 

ਡਿਪਟੀ ਕਮਿਸ਼ਨਰ ਨੇ ਮਾਰਚ ਪਾਸਟ ਵਿਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਕੈਡਿਟ ਦੀ 12 ਪੰਜਾਬ ਬਟਾਲੀਅਨ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਤੋਂ ਗਰਲਜ਼ ਗਾਈਡਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੁਰਹੀਰਾਂ ਤੋਂ ਸਕਾਊਟਸ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਬੈਂਡ ਦੀ ਟੁਕੜੀ ਤੋਂ ਸਲਾਮੀ ਲਈ।

ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਸਰਕਾਰ ਦੀਆ ਭਲਾਈ ਸਕੀਮਾਂ, ਵੱਖ-ਵੱਖ ਖੇਤਰਾਂ ‘ਚ ਪ੍ਰਾਪਤੀਆਂ ਅਤੇ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਝਾਕੀਆਂ ਵੀ ਸ਼ਾਮਲ ਹੋਣਗੀਆਂ ਜਿਨ੍ਹਾਂ ਵਿਚ ਸਿਹਤ ਵਿਭਾਗ, ਭੌਂ ਅਤੇ ਜਲ ਸੰਭਾਲ, ਮਾਰਕਫੈਡ, ਸਿੱਖਿਆ ਵਿਭਾਗ, ਜੰਗਲਾਤ ਵਿਭਾਗ, ਪੰਜਾਬ ਪੁਲਿਸ, ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ, ਨਗਰ ਨਿਗਮ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਝਾਕੀ ਸ਼ਾਮਲ ਹੋਵੇਗੀ। 

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵਲੋਂ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕਾਰਜਾਂ ਲਈ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਮੋਟਰ ਟਰਾਈਸਾਈਕਲਾਂ ਤੇ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਨਾਲ ਮਨਾਉਂਦਿਆਂ ਆਪੋ-ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜਿਆ ਜਾਵੇ। 

ਫੁੱਲ ਡਰੈਸ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆ ਵਲੋਂ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ ਅਤੇ ਰਾਜ ਤੇ ਰਾਸ਼ਟਰੀ ਪੱਧਰ ’ਤੇ ਗਤਕਾ ਮੁਕਾਬਲਿਆਂ ਦੇ ਜੇਤੂ ਮੀਰੀ ਪੀਰੀ ਗਤਕਾ ਕਲੱਬ, ਗਰਨਾ ਸਾਹਿਬ ਦੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। 

ਇਸੇ ਤਰ੍ਹਾਂ ਵਿਦਿਆਰਥਣਾਂ ਵਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਵਿਦਿਆਰਥੀਆਂ ਵਲੋਂ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਨ ਗਾਇਆ ਜਿਸ ਉਪਰੰਤ ਪ੍ਰੋਗਰਾਮ ਸਮਾਪਤ ਹੋਇਆ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Republic Day , Republic Day 2025 , 76th Republic Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD