Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾ ਰਹੀ ਹੈ ''ਰੰਗਲਾ ਪੰਜਾਬ'': ਕੁਲਵੰਤ ਸਿੰਘ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਾਏ ਗਏ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Jan 2025

Last updated on: Jan 24, 2025, 00:00 IST

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਪਿੰਡ ਸਨੇਟਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੇ ਦੌਰਾਨ ਪਿੰਡ ਰਾਏਪੁਰ ਕਲਾਂ, ਗੋਬਿੰਦਗੜ੍ਹ, ਧੀਰਪੁਰ ਪਿੰਡ ਦੇ ਲੋਕਾਂ ਨੇ ਕੈੰਪ ਦਾ ਲਾਭ ਲਿਆ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਵਿਧਾਇਕ ਮੋਹਾਲੀ, ਕੁਲਵੰਤ ਸਿੰਘ ਨੇ  ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ, ਮੁਹਿੰਮ ਦੇ ਤਹਿਤ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਲਈ ਕੈਂਪ ਲਗਾਏ ਜਾ ਰਹੇ ਹਨ। 

ਜਿਨ੍ਹਾਂ ਤੋਂ ਵੱਡੀ ਗਿਣਤੀ ਦੇ ਵਿੱਚ ਲੋਕ ਆਪਣੇ ਰੋਜ਼ਮਰਾ ਦੇ ਕੰਮ ਕਰਵਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਕਰਨਾ ਸਰਕਾਰ ਦੀ ਨੈਤਿਕ ਜਿੰਮੇਵਾਰੀ ਹੈ, ਜਿਸ ਦੇ ਲਈ ਸਾਰੇ ਵਿਧਾਇਕ, ਮੰਤਰੀ ਅਤੇ ਖੁਦ ਮੁੱਖ ਮੰਤਰੀ ਹਮੇਸ਼ਾ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਦੇ ਲਈ ਯਤਨ  ਜਾਂਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹਨਾਂ ਕੈਂਪਾਂ ਦੇ ਦੌਰਾਨ ਲੋਕਾਂ ਨੂੰ ਲੋੜੀਂਦੇ ਸਰਟੀਫਿਕੇਟ ਅਤੇ ਹੋਰ ਕੰਮਾਂ ਨਾਲ ਸੰਬੰਧਿਤ ਕੰਮਾਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਕੇ ਤੇ ਮੌਜੂਦ ਰਹਿੰਦੇ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਸਰਕਾਰ ਵੱਲੋਂ ਸਾਰਥਿਕ ਕਦਮ ਪੁੱਟੇ ਜਾ ਰਹੇ ਹਨ ਅਤੇ ਪੰਜਾਬ ਦੀ ਜਵਾਨੀ ਜੋ ਨਸ਼ਿਆਂ ਵੱਲ ਰੁਚਿਤ ਹੋ ਚੁੱਕੀ ਸੀ, ਉਹਨਾਂ ਨੂੰ ਮੁੜ ਮੁੱਖਧਾਰਾ ਚ ਲਿਆਉਣ ਦੇ ਲਈ, ਖਾਸ ਕਰਕੇ ਪਿੰਡਾਂ ਦੇ ਵਿੱਚ, ਸਟੇਡੀਅਮ ਅਤੇ ਖੇਡ ਮੈਦਾਨ ਤਿਆਰ ਕਰਵਾ ਕੇ ਪਿੰਡਾਂ ਦਾ ਮਾਹੌਲ, ਨੌਜਵਾਨਾਂ ਦੇ ਲਈ ਦੇ ਲਈ ਢੁਕਵਾਂ ਅਤੇ ਪਾਏਦਾਰ ਬਣਾਇਆ ਜਾ ਰਿਹਾ ਹੈ, ਤਾਂ ਜੋ  ਨੌਜਵਾਨ ਸਹੀ ਮਾਇਨਿਆਂ ਦੇ ਵਿੱਚ ਸਮੇਂ  ਦੇ ਹਾਣੀ ਬਣ ਸਕਣ।    

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹਈਆ ਕਰਵਾਉਣ ਦੇ ਲਈ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਚੋਣਾਂ ਦੇ ਦੌਰਾਨ ਲੋਕਾਂ ਨਾਲ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਉਹਨਾਂ ਨੂੰ ਇੱਕ ਇੱਕ ਕਰਕੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਆਪ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਸ੍ਰੀਮਤੀ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ, ਅਰਜੁਨ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਰਮੇਸ਼ਵਰ ਸਨੇਟਾ, ਰੂਪ ਚੰਦ ਸਨੇਟਾ, ਜੌਨੀ ਸਨੇਟਾ, ਨਿਰਮੈਲ ਸਿੰਘ ਸਨੇਟਾ, ਅਵਤਾਰ ਸਿੰਘ ਸਰਪੰਚ ਮੌਲੀ, ਭੁਪਿੰਦਰ ਸਿੰਘ ਮੌਲੀ, ਡਾ. ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਗੁਰਸੇਵਕ ਸਿੰਘ ਸਰਪੰਚ ਮੌਲੀ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD