Monday, 15 June 2026

 

 

ਖ਼ਾਸ ਖਬਰਾਂ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ ਵਿਸ਼ਵ ਸਾਈਕਲ ਦਿਵਸ ਸਬੰਧੀ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਤੇ ਸਾਈਕਲ ਰੈਲੀ ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ ਲਈ ਕੀਤਾ ਗਿਆ ਪ੍ਰੇਰਿਤ ਐਡਵੋਕੇਟ ਅਮਰਪਾਲ ਸਿੰਘ ਅਤੇ ਡਾ. ਅਰਸ਼ਦੀਪ ਸਿੰਘ ਵੱਲੋਂ ਘੁਮਾਣ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ "ਨਸ਼ਾ ਮੁਕਤੀ" ਈ ਰਿਕਸ਼ਾ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ : ਕੁਲਜੀਤ ਸਿੰਘ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਹੋਰ ਤੇਜ਼ ਕਰਨ ਦੀ ਕੀਤੀ ਅਪੀਲ ਮਿਸ਼ਨ ਵਿਧਾਨ ਸਭਾ ਚੋਣਾਂ 2027 : ਐਡਵੋਕੇਟ ਬਰਿੰਦਰ ਗੋਇਲ ਦੇ ਕੰਮਾਂ ਦਾ ਜਲਬਾ, ਪਿੰਡ ਕਰੋਂਦਾ ਦੇ ਹਰ ਘਰ ਨੇ ਫੜਿਆ "ਆਪ" ਦਾ ਪੱਲਾ ਪਿੰਡ ਗੀਗਨੋਵਾਲ ਵਿਚ ਡਾ. ਰਵਜੋਤ ਸਿੰਘ ਵੱਲੋ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਪਰਮਾਤਮਾ ਨਾਲ ਜੁੜਾਅ, ਸਿੱਖਿਆ ਅਤੇ ਅਨੁਸ਼ਾਸਿਤ ਜੀਵਨ ਹੀ ਬੱਚਿਆਂ ਦੇ ਉਜਲੇ ਭਵਿੱਖ ਦੀ ਨੀਂਹ 225 ਨਿਰੰਕਾਰੀ ਸ਼ਰਧਾਲੂਆਂ ਨੇ ਰਕਤਦਾਨ ਕਰਕੇ ਕੀਤੀ ਮਨੁੱਖਤਾ ਦੀ ਸੇਵਾ ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ : ਅਰਵਿੰਦ ਕੇਜਰੀਵਾਲ

 

ਅਰਸ਼ ਧਾਲੀਵਾਲ ਨੂੰ ਪਰਿਵਰਤਨਸ਼ੀਲ ਲੀਡਰਸ਼ਿਪ ਲਈ ਸਿੱਖਿਆ ਵਿੱਚ ਯੰਗ ਅਚੀਵਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

Shiv Pratap Shukla, Himachal Pradesh, Himachal, Bharatiya Janata Party, BJP, BJP Himachal, Shimla, Raj Bhawan, CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Arsh Dhaliwal

Web Admin

Web Admin

5 Dariya News

ਮੋਹਾਲੀ , 24 Jan 2025

Last updated on: Jan 24, 2025, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ, ਮੋਹਾਲੀ ਦੇ ਮਾਨਯੋਗ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਿੱਖਿਆ ਦੇ ਖੇਤਰ ਵਿਚ ਪ੍ਰਤਿਸ਼ਠਾਵਾਨ ਯੰਗ ਅਚੀਵਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸ਼ਾਨਦਾਰ ਪ੍ਰਸ਼ੰਸਾ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਵੱਲੋਂ ਐਮ ਡੀ ਧਾਲੀਵਾਲ ਦੀ ਦੂਰ-ਦਰਸ਼ੀ ਅਗਵਾਈ, ਸਿੱਖਿਆ ਵਿਚ ਪਰਿਵਰਤਨਸ਼ੀਲ ਯੋਗਦਾਨ ਅਤੇ ਸਮਾਜਿਕ ਤਰੱਕੀ ਪ੍ਰਤੀ ਅਟੁੱਟ ਵਚਨਬੱਧਤਾ ਦੇ ਸਨਮਾਨ ਵਿਚ ਦਿੱਤਾ ਗਿਆ।

ਆਪਣੇ ਅਗਾਂਹਵਧੂ ਸੋਚ ਵਾਲੇ ਦ੍ਰਿਸ਼ਟੀਕੋਣ ਅਤੇ ਕੁੱਝ ਨਿਵੇਕਲਾ ਕਰਨ ਲਈ ਮਸ਼ਹੂਰ ਅਰਸ਼ ਧਾਲੀਵਾਲ ਨੇ ਸੀ ਜੀ ਸੀ ਝੰਜੇੜੀ ਨੂੰ ਅਕਾਦਮਿਕ ਉੱਤਮਤਾ ਅਤੇ ਸੰਪੂਰਨ ਵਿਕਾਸ ਦੇ ਇੱਕ ਆਦਰਸ਼ ਵਜੋਂ ਸਥਾਪਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਗਤੀਸ਼ੀਲ ਅਗਵਾਈ ਨੇ ਸੰਸਥਾ ਦੇ ਵਿਕਾਸ ਨੂੰ ਨਵੀਨਤਾ ਦੇ ਕੇਂਦਰ ਵਿਚ ਤਬਦੀਲ ਕੀਤਾ ਹੈ। 

ਜਿਸ ਸਦਕਾ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ, ਮੋਹਾਲੀ ਅੱਜ ਕੌਮਾਂਤਰੀ ਪੱਧਰ ਤੇ ਨਾਮ ਖੱਟ ਰਿਹਾ ਹੈ। ਇਸ ਵੱਕਾਰੀ ਸਨਮਾਨ 'ਤੇ ਖ਼ੁਸ਼ੀ ਸਾਂਝੀ ਕਰਦੇ ਹੋਏ ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਮਾਣ ਉਨ੍ਹਾਂ ਦਾ ਇਕੱਲਾ ਨਾ ਹੋ ਕੇ ਕੈਂਪਸ ਦੇ ਹਰ ਮੈਂਬਰ ਦਾ ਮਾਣ ਹੈ। 

ਉਨ੍ਹਾਂ ਅੱਗੇ  ਹਰੇਕ ਵਿਦਿਆਰਥੀ, ਫੈਕਲਟੀ ਮੈਂਬਰ ਅਤੇ ਅਦਾਰੇ ਵਿਚ ਕੰਮ ਕਰਨ ਵਾਲੇ ਹਰ ਕਰਮਚਾਰੀ ਦਾ ਧੰਨਵਾਦ ਕੀਤਾ ਜਿਨ੍ਹਾਂ ਇਸ ਮੁਕਾਮ ਤੱਕ ਪਹੁੰਚਣ ਲਈ ਆਪਣਾ ਯੋਗਦਾਨ ਪਾਇਆ। ਸੀ ਜੀ ਸੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਅਰਸ਼ ਧਾਲੀਵਾਲ ਨੂੰ ਇਕ ਵਕਾਰੀ ਐਵਾਰਡ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

 

Tags: Shiv Pratap Shukla , Himachal Pradesh , Himachal , Bharatiya Janata Party , BJP , BJP Himachal , Shimla , Raj Bhawan , CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Arsh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD