Thursday, 23 July 2026

 

 

ਖ਼ਾਸ ਖਬਰਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ

 

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 24 Jan 2025

Last updated on: Jan 24, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਕੁਝ ਸਮਾਂ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐਫਆਈਆਰ ਦਰਜ ਕਰਵਾਈ ਸੀ ਕਿ ਜਿਨ੍ਹਾਂ ਨੇ ਉਸ ਦੀ ਕੁੱਟ-ਮਾਰ ਕੀਤੀ ਸੀ। ਉਕਤ ਮੁਲਜ਼ਮ ਏ.ਐਸ.ਆਈ. ਉਕਤ ਮਾਮਲੇ ਦਾ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐਫ.ਆਈ.ਆਰ. ਨਾਲ ਸਬੰਧਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD