Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਣਤੰਤਰ ਦਿਵਸ ਰਿਹਰਸਲ : ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੁਹਾਲੀ ਵਿੱਚ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ

26 ਜਨਵਰੀ ਨੂੰ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਰਨਗੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, SSP Deepak Pareek, 76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਐਸ.ਏ.ਐਸ.ਨਗਰ , 24 Jan 2025

Last updated on: Jan 24, 2025, 00:00 IST

ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਅਤੇ ਜਲ ਸੰਭਾਲ, ਮੰਤਰੀ, ਬਰਿੰਦਰ ਕੁਮਾਰ ਗੋਇਲ 26 ਜਨਵਰੀ, 2025 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਜਿਨ੍ਹਾਂ ਨੇ ਅੱਜ ਇੱਥੇ ਐਸ.ਐਸ.ਪੀ ਦੀਪਕ ਪਾਰੀਕ ਨਾਲ ਮਿਲ ਕੇ, ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ, ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਗਣਤੰਤਰ ਦਿਵਸ ਦੇ ਜਸ਼ਨਾਂ ਲਈ ਪੂਰੀ ਤਰ੍ਹਾਂ ਤਿਆਰ ਹਨ। 

ਉਨ੍ਹਾਂ ਕਿਹਾ ਕਿ ਕੌਮੀ ਮਹੱਤਵ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪਰੇਡ ਦਾ ਨਿਰੀਖਣ  ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਕਮਾਂਡਰ ਡੀ ਐਸ ਪੀ ਪ੍ਰੀਤ ਕੰਵਰ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟਨਾਂ, ਸਮੇਤ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟਾਂ ਦੀਆਂ ਪੰਜ ਪਲਟਨਾਂ ਅਤੇ ਦੋ ਸਕੂਲਾਂ ਦੇ ਸਕੂਲੀ ਬੈਂਡਾਂ ਨੇ ਭਾਗ ਲਿਆ।

ਫੁੱਲ ਡਰੈੱਸ ਰਿਹਰਸਲ ਦੌਰਾਨ 14 ਸਕੂਲਾਂ ਅਤੇ ਇੱਕ ਕਾਲਜ ਦੇ ਲਗਪਗ 1586 ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕੀਤਾ।  ਸਕੂਲ ਆਫ਼ ਐਮੀਨੈਂਸ ਫੇਜ਼-11 ਮੁਹਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਮੁਹਾਲੀ, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੁਹਾਲੀ, ਏਪੀਜੇ ਸਕੂਲ ਮੁੰਡੀ ਖਰੜ, ਲਾਰੈਂਸ ਪਬਲਿਕ ਸਕੂਲ ਮੋਹਾਲੀ, ਗਿਲਕੋ ਇੰਟਰਨੈਸ਼ਨਲ ਸਕੂਲ ਖਰੜ, ਸਵਾਮੀ ਰਾਮ ਤੀਰਥ  ਸਕੂਲ, ਮੋਹਾਲੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ਿਆਂ ਉੱਤੇ ਆਧਾਰਿਤ ਵੱਖ-ਵੱਖ ਡਾਂਸ ਗੀਤ, ਕੋਰੀਓਗ੍ਰਾਫੀਆਂ ਅਤੇ ਹੋਰ ਗਤੀਵਿਧੀਆਂ ਨਾਲ ਸੱਭਿਆਚਾਰਕ ਸਮਾਗਮ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀ ਦਿੱਤੀ। 

ਪਰੇਡ ਵਿੱਚ ਭਾਗ ਲੈਣ ਵਾਲੀਆਂ ਪਲਟਨਾਂ ਵਿੱਚ ਸਰਕਾਰੀ ਕਾਲਜ ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼-6 ਮੁਹਾਲੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਲਕਸ਼ਮੀbਤਾਰਾ ਰਠੌਰ ਸਕੂਲ ਸਿਆਲਬਾ ਮਾਜਰੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਜਦਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਅਤੇ ਸਕੂਲ ਆਫ ਐਮੀਨੈਂਸ, 3ਬੀ1, ਮੋਹਾਲੀ ਦੀਆਂ ਬੈਂਡ ਟੀਮਾਂ ਸ਼ਾਮਿਲ ਸਨ।

ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।  ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਰਾਸ਼ਟਰੀ ਮਹੱਤਵ ਦੇ ਦਿਵਸ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰਵਾਦੀ ਭਾਵਨਾ ਨਾਲ ਮਨਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਗੈਰਵਾਜਬ ਅਤੇ ਅਣਇੱਛਤ ਹੋਵੇਗੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਟਿਡਕੇ, ਕਮਿਸ਼ਨਰ ਐਮ ਸੀ ਟੀ ਬੈਨੀਥ, ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਦਮਨਦੀਪ ਕੌਰ, ਸੰਯੁਕਤ ਕਮਿਸ਼ਨਰ ਐਮ ਸੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਐਸ ਪੀ ਐਚ ਐਸ ਮਾਨ, ਡੀ ਈ ਓ ਡਾ. ਗਿੰਨੀ ਦੁੱਗਲ ਸ਼ਾਮਿਲ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , SSP Deepak Pareek , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD