Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇ.ਏ.ਪੀ. ਸਿਨਹਾ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 24 Jan 2025

Last updated on: Jan 24, 2025, 00:00 IST

ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਇਥੇ ਪੰਜਾਬ ਸਕੱਤਰੇਤ ਵਿਖੇ ਆਧਾਰ ਦੀ ਵਰਤੋਂ ਬਾਰੇ ਵਿਲੱਖਣ ਪਛਾਣ ਲਾਗੂਕਰਨ ਕਮੇਟੀ (ਯੂ.ਆਈ.ਡੀ.ਆਈ.ਸੀ.) ਕਮ ਵਰਕਸ਼ਾਪ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਡਾਇਰੈਕਟਰ ਸ਼ਾਮਲ ਹੋਏ, ਜਿਨ੍ਹਾਂ ਨੇ ਪੰਜਾਬ ਭਰ ਵਿੱਚ 0 ਤੋਂ 5 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਆਧਾਰ ਨਾਲ ਜੋੜਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਮੁੱਖ ਸਕੱਤਰ ਨੇ ਬੈਂਕਾਂ ਅਤੇ ਡਾਕ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਸਾਰੀਆਂ ਆਧਾਰ ਨਾਮਾਂਕਣ (ਐਨਰੋਲਮੈਂਟ) ਕਿੱਟਾਂ ਨੂੰ ਜਲਦੀ ਤੋਂ ਜਲਦੀ ਐਕਟੀਵੇਟ ਕਰਨ ਅਤੇ ਟੀਚੇ ਦੀ ਪ੍ਰਾਪਤੀ ਲਈ ਉਪਲਬਧ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਬਿਨਾਂ ਕਿਸੇ ਪਰੇਸ਼ਾਨੀ ਦੇ ਕਾਰਣ ਆਧਾਰ ਦੀ ਵਰਤੋਂ ਲਈ ਮੁੱਖ ਸਕੱਤਰ ਨੇ ਬੱਚਿਆਂ ਨੂੰ ਆਧਾਰ ਨਾਲ ਆਪਣੇ ਬਾਇਓਮੈਟ੍ਰਿਕਸ ਅਪਡੇਟ ਕਰਨ ਦੀ ਅਪੀਲ ਕੀਤੀ ਹੈ। ਮੀਟਿੰਗ ਦੌਰਾਨ ਡੀਡੀਜੀ ਯੂ.ਆਈ.ਡੀ.ਏ.ਆਈ. ਆਰਓ, ਚੰਡੀਗੜ੍ਹ ਸ੍ਰੀਮਤੀ ਭਾਵਨਾ ਗਰਗ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 0-5 ਸਾਲ ਦੀ ਉਮਰ ਵਰਗ ਦੇ ਬੱਚਿਆਂ ਵਾਸਤੇ ਆਧਾਰ ਨਾਮਾਂਕਣ ਦੀ ਪ੍ਰਕਿਰਿਆ ਨੂੰ ਸੁਖਾਲਾ ਅਤੇ ਬਿਹਤਰ ਬਣਾਉਣ ਲਈ ਵਿਸ਼ੇਸ਼ ਯਤਨਾਂ ਦੀ ਲੋੜ ਹੈ।

 ਇਸ ਉਦੇਸ਼ ਦੀ ਪੂਰਤੀ ਲਈ ਉਨ੍ਹਾਂ ਨੇ ਟੀਕਾਕਰਨ ਕੇਂਦਰਾਂ 'ਤੇ ਵੀ ਆਧਾਰ ਕਿੱਟਾਂ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਪੰਜ ਸਾਲ ਤੱਕ ਉਮਰ ਦੇ ਬੱਚਿਆਂ ਲਈ ਆਧਾਰ ਨਾਮਾਂਕਣ ਦੀ ਸਹੂਲਤ ਵਾਸਤੇ ਸਿਹਤ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਕਾਰਜ ‘ਚ ਪੂਰਨ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾ ਸਕੇ।

ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ 5 ਅਤੇ 15 ਸਾਲ ਦੀ ਉਮਰ ‘ਚ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (ਐਮ.ਬੀ.ਯੂ.) ਦੀ ਲੋੜ ਵਾਲੇ ਬੱਚਿਆਂ ਦੀ ਪਛਾਣ ਵਾਸਤੇ ਇੱਕ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਲਈ ਅੱਗੇ ਜਾ ਕੇ ਸਰਕਾਰੀ ਯੋਜਨਾਵਾਂ, ਸਕਾਲਰਸ਼ਿਪਾਂ ਅਤੇ ਹੋਰ ਵਿਦਿਅਕ ਸਹੂਲਤਾ/ਲਾਭਾਂ ਤੱਕ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਏਗਾ।

ਵਰਕਸ਼ਾਪ ਦੌਰਾਨ ਆਧਾਰ ਬੇਸਡ ਫੇਸ ਅਡੈਟੀਫਿਕੇਸ਼ਨ ਦੀ ਵਰਤੋਂ ਦੇ ਸਬੰਧੀ ਵੱਖ-ਵੱਖ ਮਾਮਲਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਹ ਕਿਵੇਂ ਫਾਇਦੇਮੰਦ ਹੋ ਸਕਦਾ ਹੈ। ਸ੍ਰੀਮਤੀ ਗਰਗ ਨੇ ਵਿਭਾਗਾਂ ਨੂੰ ਆਪਣੀਆਂ ਵੱਖ-ਵੱਖ ਯੋਜਨਾਵਾਂ ਵਿੱਚ ਫੇਸ ਅਡੈਟੀਫਿਕੇਸ਼ਨ ਸਰਵਿਸਿਜ਼ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। 

ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਲਈ ਆਧਾਰ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਕੈਂਪ ਲਗਾਏ ਜਾਣ। ਉਨ੍ਹਾਂ ਨੇ ਆਧਾਰ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਾਪਤ ਕਰਨ ਲਈ ਐਮ-ਆਧਾਰ ਐਪਲੀਕੇਸ਼ਨ ਅਤੇ ਮਾਈ-ਆਧਾਰ ਪੋਰਟਲ ਬਾਰੇ ਵੱਧ ਤੋਂ ਵੱਧ ਜਾਣਕਾਰੀ ਫੈਲਾਉਣ 'ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਅਤੇ ਬੱਚਿਆਂ ਦੀ ਦੇਖ-ਰੇਖ ਕਰ ਰਹੇ ਵਿਅਕਤੀਆਂ (ਗਾਰਡੀਅਨਜ਼) ਨੂੰ ਆਪਣੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਬਾਰੇ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਚਲਾਏ ਜਾਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਦੇ ਸਮੂਹ ਵਿਭਾਗਾਂ ਨੂੰ ਈ-ਸੰਪਰਕ ਕੇਂਦਰਾਂ ਅਤੇ ਹੋਰ ਦਫ਼ਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੇ ਲਾਭਪਾਤਰੀਆਂ ਦੀ ਆਧਾਰ ਅਧਾਰਤ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਆਧਾਰ ਆਧਾਰ ਬੇਸਡ ਫੇਸ ਅਡੈਟੀਫਿਕੇਸ਼ਨ ਪ੍ਰਣਾਲੀ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਲਾਗੂ ਕੀਤਾ ਜਾਵੇ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD