Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਿੰਦਰ ਮੋਦੀ ਗਣਤੰਤਰ ਦਿਵਸ ਪਰੇਡ ਦੇ ਭਾਗੀਦਾਰਾਂ ਨਾਲ ਜੁੜੇ

ਏਕਤਾ ਅਤੇ ਰਾਸ਼ਟਰ ਨਿਰਮਾਣ 'ਤੇ ਜ਼ੋਰ ਦਿੰਦਾ ਹੈ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Rajnath Singh, Union Defence Minister, Mansukh Mandaviya, Dr. Mansukh Mandaviya, Raksha Nikhil Khadse,  NCC Cadets, NSS Volunteers, Tribal guests, Tableaux Artists, 76th Republic Day, 76th Republic Day, Republic Day 2025, Republic Day of India, Republic Day Parade 2025

Web Admin

Web Admin

5 Dariya News

ਨਵੀਂ ਦਿੱਲੀ , 24 Jan 2025

Last updated on: Jan 24, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਆਗਾਮੀ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਬਣਨ ਵਾਲੇ ਐੱਨਸੀਸੀ ਦੇ ਕੈਡਿਟਾਂ, ਐੱਨਐੱਸਐੱਸ ਦੇ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ। 

ਇਸ ਗੱਲਬਾਤ ਦੇ ਬਾਅਦ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ ਅਤੇ ਵਿਵਿਧਤਾ ਨੂੰ ਦਰਸਾਉਂਦੀਆਂ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਅਤੀਤ ਦੀਆਂ ਪਰੰਪਰਾਵਾਂ ਤੋਂ ਹਟ ਕੇ, ਪ੍ਰਧਾਨ ਮੰਤਰੀ ਨੇ ਪ੍ਰਤੀਭਾਗੀਆਂ ਦੇ ਨਾਲ ਇੱਕ ਅਭਿਨਵ ਤਰੀਕੇ ਨਾਲ ਗੱਲਬਾਤ ਕੀਤੀ। 

ਉਨ੍ਹਾਂ ਨੇ ਪ੍ਰਤੀਭਾਗੀਆਂ ਦੇ ਨਾਲ ਗ਼ੈਰ-ਰਸਮੀ ਤਰੀਕੇ ਨਾਲ, ਖੁੱਲ੍ਹ ਕੇ ਗੱਲਬਾਤ (freewheeling one-on-one interaction) ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਏਕਤਾ ਅਤੇ ਵਿਵਿਧਤਾ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਸਾਰੇ ਪ੍ਰਤੀਭਾਗੀਆਂ ਨੂੰ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (Ek Bharat Shreshtha Bharat) ਦੀ ਭਾਵਨਾ ਨੂੰ ਮਜ਼ਬੂਤ ਕਰਨ ਹਿਤ ਵਿਭਿੰਨ ਰਾਜਾਂ ਦੇ ਲੋਕਾਂ ਦੇ ਨਾਲ ਗੱਲਬਾਤ ਕਰਨ ਦੀ ਤਾਕੀਦ ਕੀਤੀ। 

ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼  ਪਾਇਆ ਕਿ ਕਿਵੇਂ ਇਸ ਤਰ੍ਹਾਂ ਦੀ ਗੱਲਬਾਤ ਸਮਝ ਅਤੇ ਏਕਤਾ ਨੂੰ ਹੁਲਾਰਾ ਦਿੰਦੀ ਹੈ, ਜੋ ਦੇਸ਼ ਦੀ ਪ੍ਰਗਤੀ ਦੇ ਲਈ ਬੇਹੱਦ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਜ਼ਿੰਮੇਦਾਰ ਨਾਗਰਿਕ ਦੇ ਰੂਪ  ਵਿੱਚ ਕਰਤੱਵਾਂ ਨੂੰ ਪੂਰਾ ਕਰਨਾ ਵਿਕਸਿਤ ਭਾਰਤ (Viksit Bharat) ਦੇ ਵਿਜ਼ਨ ਨੂੰ ਪ੍ਰਾਪਤ ਕਰਨ ਦੀ ਕੁੰਜੀ ਹੈ। 

ਉਨ੍ਹਾਂ ਨੇ ਸਾਰਿਆਂ ਨੂੰ ਇਕਜੁੱਟ ਰਹਿਣ ਅਤੇ ਸਮੂਹਿਕ ਪ੍ਰਯਾਸਾਂ ਦੇ ਜ਼ਰੀਏ ਰਾਸ਼ਟਰ ਨੂੰ ਮਜ਼ਬੂਤ ਕਰਨ ਦੇ ਲਈ ਪ੍ਰਤੀਬੱਧ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ (My Bharat Portal) ‘ਤੇ ਰਜਿਸਟ੍ਰੇਸ਼ਨ ਕਰਨ ਅਤੇ ਰਾਸ਼ਟਰ-ਨਿਰਮਾਣ ਵਿੱਚ ਯੋਗਦਾਨ ਦੇਣ ਵਾਲੀਆਂ ਗਤੀਵਿਧੀਆਂ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਹੋਣ ਦੇ ਲਈ ਪ੍ਰੋਤਸਾਹਿਤ ਕੀਤਾ। 

ਉਨ੍ਹਾਂ ਨੇ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਸਵੇਰੇ ਜਲਦੀ ਉੱਠਣ ਜਿਹੀਆਂ ਚੰਗੀਆਂ ਆਦਤਾਂ ਨੂੰ ਅਪਣਾਉਣ ਦੇ ਮਹੱਤਵ ਬਾਰੇ ਭੀ ਦੱਸਿਆ ਅਤੇ ਡਾਇਰੀ ਲਿਖਣ (diary writing) ਨੂੰ ਪ੍ਰੋਤਸਾਹਿਤ ਕੀਤਾ। ਗੱਲਬਾਤ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਸਰਕਾਰ ਦੀਆਂ ਕੁਝ ਪ੍ਰਮੁੱਖ ਪਹਿਲਾਂ ‘ਤੇ ਚਰਚਾ ਕੀਤੀ ਜੋ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਰਹੀਆਂ ਹਨ। 

ਉਨ੍ਹਾਂ ਨੇ 3 ਕਰੋੜ ‘ਲਖਪਤੀ ਦੀਦੀ’(“Lakhpati Didis”) ਬਣਾਉਣ ਦੀ ਪਹਿਲਾ ਦੇ ਮਾਧਿਅਮ ਨਾਲ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੀ ਸਰਕਾਰ ਦੀ ਪ੍ਰਤੀਬੱਧਤਾ ‘ਤੇ ਪ੍ਰਕਾਸ਼ ਪਾਇਆ। ਇੱਕ ਪ੍ਰਤੀਭਾਗੀ ਨੇ ਆਪਣੀ ਮਾਂ ਦੀ ਕਹਾਣੀ ਸਾਂਝਾ ਕੀਤੀ, ਜਿਨ੍ਹਾਂ ਨੂੰ ਇਸ ਯੋਜਨਾ ਨਾਲ ਲਾਭ ਹੋਇਆ, ਜਿਸ ਨਾਲ ਉਨ੍ਹਾਂ ਦੇ ਉਤਪਾਦਾਂ ਦਾ ਨਿਰਯਾਤ ਸੰਭਵ ਹੋ ਸਕਿਆ। 

ਪ੍ਰਧਾਨ ਮੰਤਰੀ ਨੇ ਇਹ ਭੀ ਦੱਸਿਆ ਕਿ ਕਿਵੇਂ ਭਾਰਤ ਵਿੱਚ ਡੇਟਾ ਦੀਆਂ ਕਿਫਾਇਤੀ ਦਰਾਂ ਨੇ ਕਨੈਕਟਿਵਿਟੀ ਦੇ ਮਾਮਲੇ ਵਿੱਚ ਬੁਨਿਆਦੀ ਪਰਿਵਰਤਨ ਲਿਆ ਦਿੱਤਾ ਹੈ ਅਤੇ ਡਿਜੀਟਲ ਇੰਡੀਆ (Digital India) ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਲੋਕਾਂ ਨੂੰ ਆਪਸ ਵਿੱਚ ਜੁੜੇ ਰਹਿਣ ਵਿੱਚ ਮਦਦ ਮਿਲੀ ਹੈ ਅਤੇ ਅਵਸਰਾਂ ਵਿੱਚ ਵਾਧਾ ਹੋਇਆ ਹੈ।

ਸਵੱਛਤਾ ਦੇ ਮਹੱਤਵ ‘ਤੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਰ 140 ਕਰੋੜ ਭਾਰਤੀ ਸਵੱਛਤਾ ਬਣਾਈ ਰੱਖਣ ਦਾ ਸੰਕਲਪ ਲੈ ਲੈਣ ਤਾਂ ਭਾਰਤ ਹਮੇਸ਼ਾ ਸਵੱਛ (Swachh) ਰਹੇਗਾ । ਉਨ੍ਹਾਂ ਨ  ‘ਏਕ ਪੇੜ ਮਾਂ ਕੇ ਨਾਮ’ (Ek Ped Maa Ke Naam) ਪਹਿਲ ਦੇ ਮਹੱਤਵ  ਬਾਰੇ ਭੀ ਦੱਸਿਆ ਅਤੇ ਸਾਰਿਆਂ ਨੂੰ ਆਪਣੀ ਮਾਂ ਨੂੰ ਸਮਰਪਿਤ ਕਰਦੇ ਹੋਏ ਪੇੜ ਲਗਾਉਣ ਦੀ ਤਾਕੀਦ ਕੀਤੀ। 

ਉਨ੍ਹਾਂ ਨੇ ਫਿਟ ਇੰਡੀਆ ਮੂਵਮੈਂਟ (Fit India Movement) ‘ਤੇ ਚਰਚਾ ਕੀਤੀ ਅਤੇ ਸਾਰਿਆਂ ਨੂੰ ਯੋਗ ਕਰਨ ਦੇ ਲਈ ਸਮਾਂ ਕੱਢਣ ਅਤੇ ਫਿਟਨਸ ਅਤੇ ਕਲਿਆਣ (fitness and well-being)‘ਤੇ ਧਿਆਨ ਕੇਂਦ੍ਰਿਤ ਕਰਨ ਲਈ ਕਿਹਾ, ਜੋ ਇੱਕ ਮਜ਼ਬੂਤ ਅਤੇ ਸਵਸਥ ਰਾਸ਼ਟਰ ਦੇ ਲਈ ਬੇਹੱਦ ਜ਼ਰੂਰੀ ਹੈ।

ਪ੍ਰਧਾਨ ਮੰਤਰੀ ਨੇ ਵਿਦੇਸ਼ੀ ਪ੍ਰਤੀਭਾਗੀਆਂ ਨਾਲ ਭੀ ਗੱਲਬਾਤ ਕੀਤੀ। ਇਨ੍ਹਾਂ ਪ੍ਰਤੀਭਾਗੀਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ‘ਤੇ ਪ੍ਰਸੰਨਤਾ ਵਿਅਕਤ ਕੀਤੀ, ਭਾਰਤ ਦੀ ਪਰਾਹੁਣਚਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੀਆਂ ਯਾਤਰਾਵਾਂ ਨਾਲ ਜੁੜੇ ਸਕਾਰਾਤਮਕ ਅਨੁਭਵ ਸਾਂਝਾ ਕੀਤੇ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Rajnath Singh , Union Defence Minister , Mansukh Mandaviya , Dr. Mansukh Mandaviya , Raksha Nikhil Khadse , NCC Cadets , NSS Volunteers , Tribal guests , Tableaux Artists , 76th Republic Day , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD