Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ

Safe School Vahan Policy, School, School Bus, Transport, School Buses, Safe School Transport Policy, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 25 Jan 2025

Last updated on: Jan 25, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤਿਪਾਠੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ,ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਬਲਾਕ ਮਲੋਟ ਅਤੇ ਬਲਾਕ ਲੰਬੀ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਚੈਕਿੰਗ ਟੀਮ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। 

ਇਸ ਮੌਕੇ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲੀ ਵਾਹਨਾਂ ਵਿੱਚ ਮਹਿਲਾ ਅਟੈਨਡੈਂਟ ਦਾ ਹੋਣ ਲਈ ਕਿਹਾ ਗਿਆ ਅਤੇ ਸਕੂਲ ਦੇ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ। ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਕਿ ਸਕੂਲ ਵਾਹਨ ਵਿੱਚ ਸੀਟਾਂ ਦੇ ਅਨੁਸਾਰ ਹੀ ਬੱਚਿਆਂ ਦੀ ਗਿਣਤੀ ਹੋਣੀ ਚਾਹੀਦੀ ਹੈ ਅਤੇ  ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਚਾਹੀਦੀ ਹੋਣੀ ਹੈ। 

ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸਕੂਲ ਵਾਹਨਾਂ 'ਤੇ ਰਿਫਲੈਕਟਰ ਵੀ ਲਗਾਏ ਗਏ। 

ਇਸ ਮੌਕੇ ਏ.ਐਸ.ਆਈ ਜਸਬੀਰ ਸਿੰਘ , ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ ,ਸ .ਚਰਨਵੀਰ ਸਿੰਘ ਸੋਸ਼ਲ ਵਰਕਰ ਅਤੇ ਸਿੱਖਿਆ ਵਿਭਾਗ ਤੋਂ  ਸ੍ਰੀ ਗੌਰਵ ਕੁਮਾਰ ਵੀ ਹਾਜ਼ਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD