Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

15ਵੇਂ ਰਾਸ਼ਟਰੀ ਵੋਟਰ ਦਿਵਸ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਕਰਵਾਇਆ ਪ੍ਰਣ

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਵਿਨੀਤ ਕੁਮਾਰ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 25 Jan 2025

Last updated on: Jan 25, 2025, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ  ਹੇਠ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।  ਇਲੈਕਸ਼ਨ ਦੌਰਾਨ ਸਭ ਤੋਂ ਵਧੀਆ ਕੰਮ ਕਰਨ ਵਾਲੇ ਅਧਿਕਾਰੀ ਸ੍ਰੀ ਵਰਿੰਦਰ ਸਿੰਘ, ਪੀ.ਸੀ.ਐਸ ਬੈਸਟ ਈ.ਆਰ.ਓ, ਡਾ. ਗਗਨਦੀਪ ਸਿੰਘ ਬੈਸਟ ਨੋਡਲ ਅਫਸਰ,  ਪਰਮਜੀਤ ਸਿੰਘ ਬੈਸਟ ਬੀ.ਐਲ.ਓ ਤੋਂ ਇਲਾਵਾ ਵੋਟਰ ਸੂਚੀ ਦੀ ਸੁਧਾਈ ਅਤੇ ਵੋਟਰ ਜਾਗਰੂਕਤਾ ਸਬੰਧੀ ਸਵੀਪ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਕਦ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ 1950 ਵਿੱਚ ਚੋਣ ਕਮਿਸ਼ਨ ਦੀ ਸਥਾਪਨਾ ਦੇ ਦਿਨ ਨੂੰ ਕੌਮੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਆਖਿਆ ਕਿ ਇਹ ਦਿਵਸ ਮਨਾਉਣ ਦੀ ਪਰੰਪਰਾ ਸਾਲ 2011 ਵਿੱਚ ਸ਼ੁਰੂ ਹੋਈ ਸੀ ਅਤੇ ਅੱਜ ਅਸੀਂ 15ਵਾਂ ਕੌਮੀ ਵੋਟਰ ਦਿਵਸ ਮਨਾ ਰਹੇ ਹਾਂ।

ਜੋ ਨੋਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਵੋਟ ਜ਼ਰੂਰ ਪਾਉਣ। ਉਨ੍ਹਾਂ ਦੱਸਿਆ ਕਿ ਵੋਟਰ ਬਣਨਾ, ਵੋਟ ਪਾਉਣਾ ਸਾਡਾ ਫਰਜ਼ ਵੀ ਹੈ ਅਤੇ ਅਧਿਕਾਰ ਵੀ। ਉਹਨਾਂ ਕਿਹਾ ਕਿ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ।

ਇਸ ਉਪਰੰਤ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਾਸ਼ਣ, ਕਵਿਤਾ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਇਲੈਕਸ਼ਨ ਆਈਕਨ ਕੁਲਦੀਪ ਕੰਡਿਆਰਾ ਵੱਲੋਂ ਗੀਤ ਵੀ ਪੇਸ਼ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ ਨੇ ਕਿਹਾ ਕਿ ਸਾਡਾ ਸੰਵਿਧਾਨ ਸਾਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ। 

ਚਾਹੇ ਕੋਈ ਅਮੀਰ ਹੈ ਚਾਹੇ ਕੋਈ ਗਰੀਬ ਸਭ ਨੂੰ ਵੋਟ ਦਾ ਅਧਿਕਾਰ ਸਾਡੇ ਸੰਵਿਧਾਨ ਵੱਲੋਂ ਦਿੱਤਾ ਗਿਆ ਹੈ। ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਅਸੀਂ ਆਪਣੇ ਪਸੰਦ ਦਾ ਉਮੀਦਵਾਰ ਚੋਣ ਕੇ ਸਰਕਾਰੀ ਤੰਤਰ ਵਿੱਚ ਆਪਣਾ ਬਣਦਾ ਯੋਗਦਾਨ ਪਾਉਦੇ ਹਾਂ। ਇਸ ਤੋਂ ਪਹਿਲਾਂ ਚੋਣ ਤਹਿਸੀਲਦਾਰ ਸ੍ਰੀਮਤੀ ਹਰਜਿੰਦਰ ਕੌਰ ਵੱਲੋਂ ਸਮੂਹ ਹਾਜ਼ਰੀਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਪ੍ਰਣ ਵੀ ਕਰਵਾਇਆ ਗਿਆ। ਮੰਚ ਸੰਚਾਲਨ ਦੀ ਭੂਮਿਕਾ ਜਸਬੀਰ ਜੱਸੀ ਵਲੋਂ ਨਿਭਾਈ ਗਈ।

ਇਸ ਮੌਕੇ ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਊੜਾ, ਪ੍ਰਿੰਸੀਪਲ ਬੀ.ਐਡ ਕਾਲਜ, ਮੰਜੂ ਕਪੂਰ, ਪ੍ਰੋ. ਸੰਦੀਪ ਸਿੰਘ, ਪ੍ਰੋ ਬੀਰਇੰਦਰ ਸਿੰਘ, ਪ੍ਰੋ ਰਾਜੇਸ਼ਵਰੀ ਦੇਵੀ, ਪ੍ਰੋ.ਰਣਜੀਤ ਬਾਜਵਾ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ।

 

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD