Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼

ਸਿਹਤ ਮੰਤਰੀ ਨੇ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਉਚ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕੀਤੀ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 25 Jan 2025

Last updated on: Jan 25, 2025, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲੰਘੇ ਦਿਨ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਉਪਰੇਸ਼ਨ ਥੀਏਟਰ 'ਚ ਅਚਾਨਕ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਅੱਜ ਰਾਜਿੰਦਰਾ ਹਸਪਤਾਲ ਦੇ ਬਿਜਲੀ 66 ਕੇ.ਵੀ. ਸਬ ਸਟੇਸ਼ਨ ਦਾ ਦੌਰਾ ਕਰਕੇ ਜਾਇਜ਼ਾ ਲਿਆ। 

ਇਸ ਮਗਰੋਂ ਉਨ੍ਹਾਂ ਨੇ ਬਿਜਲੀ ਨਿਗਮ ਦੇ ਡਾਇਰੈਕਟਰ ਵੰਡ, ਚੀਫ਼ ਇੰਜੀਨੀਅਰ ਸਮੇਤ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਚੀਫ਼ ਇੰਜੀਨੀਅਰ ਤੇ ਹੋਰ ਇੰਜੀਨੀਅਰਾਂ ਨਾਲ ਹੰਗਾਮੀ ਬੈਠਕ ਕਰਕੇ ਸਾਰੇ ਪੱਖਾਂ ਨੂੰ ਗਹੁ ਨਾਲ ਵਾਚਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਿਸੇ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਝ ਸਮਾਂ ਬਿਜਲੀ ਜਾਣ ਦੀ ਡੁੰਘਾਈ ਨਾਲ ਜਾਂਚ ਕਾਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਸਮੇਤ ਲੋਕ ਨਿਰਮਾਣ ਦੇ ਬਿਜਲੀ ਵਿੰਗ ਦੇ ਹਸਪਤਾਲ ਦੀ ਸਪਲਾਈ ਲਈ ਪ੍ਰਬੰਧਾਂ ਦਾ ਆਡਿਟ ਕੀਤਾ ਜਾ ਰਿਹਾ ਹੈ ਤੇ ਕਿਸੇ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਯੂ.ਪੀ.ਐਸ, ਜੈਨਰੇਟਰ ਸੈਟ ਤੇ ਬਿਜਲੀ ਲਾਈਨ ਬਦਲਣ ਦੇ ਪ੍ਰਬੰਧਾਂ 'ਚ ਕੋਈ ਕਮੀ ਨਾ ਰਹੇ, ਆਰ.ਐਮ.ਯੂ ਵੀ ਤੁਰੰਤ ਲਗਾਇਆ ਜਾਵੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਪੱਸ਼ਟ ਆਦੇਸ਼ ਹਨ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਨੂੰ ਕਾਰਪੋਰੇਟ ਹਸਪਤਾਲਾਂ ਤੋਂ ਬਿਹਤਰ ਵਿਕਸਤ ਕਰਦੇ ਹੋਏ ਪੀ.ਜੀ.ਆਈ. ਦੀ ਤਰਜ 'ਤੇ ਪੋਸਟ ਗ੍ਰੈਜੂਏਟ ਟ੍ਰੇਨਿੰਗ ਇੰਸਟੀਚਿਊਟ ਬਣਾਇਆ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਲਈ 25 ਲੱਖ ਰੁਪਏ ਦੀ ਲਾਗਤ ਨਾਲ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਚਾਲੂ ਕਰਵਾਈ ਸੀ। ਇਸ ਤੋਂ ਬਿਨ੍ਹਾਂ ਸ਼ਕਤੀ ਵਿਹਾਰ ਤੋਂ 11 ਕੇ.ਵੀ. ਫੀਡਰ ਤੀਜਾ ਸੋਰਸ ਹਸਪਤਾਲ ਦੇ ਖ਼ਰਚੇ ਉਤੇ ਚਲਾਉਣ ਤੇ ਪਸਿਆਣਾ ਫੀਡਰ ਤੋਂ ਆਉਣ ਵਾਲੀ ਲਾਇਨ ਉਪਰ ਇੱਕ ਹਫ਼ਤੇ ਦੇ ਅੰਦਰ-ਅੰਦਰ ਆਰ.ਐਮ.ਯੂ. (ਰਿੰਗ ਮੇਨ ਯੂਨਿਟ) ਲਗਾਉਣ ਲਈ ਵੀ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਨੂੰ ਆਦੇਸ਼ ਦਿੱਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਬਿਜਲੀ ਪ੍ਰਬੰਧਾਂ ਸਮੇਤ ਹਸਪਤਾਲ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਗਾਤਾਰ ਲਿਆ ਜਾਂਦਾ ਹੈ ਅਤੇ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਯੂ.ਪੀ.ਐਸ. ਦਾ ਅੱਧੇ ਘੰਟੇ ਦਾ ਬੈਕਅਪ ਰਹੇ, ਜੈਨਰੇਟਰ 1 ਤੋਂ 2 ਮਿੰਟ ਵਿੱਚ ਚੱਲ ਜਾਵੇ ਅਤੇ 10 ਮਿੰਟ 'ਚ ਲਾਈਨ ਬਦਲ ਜਾਵੇ ਤਾਂ ਕਿ ਭਵਿੱਖ ਵਿੱਚ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖਣ 'ਚ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਨੇ ਕਿਹਾ ਕਿ ਹਸਪਤਾਲ 'ਚ ਮਾੜੇ ਪ੍ਰਬੰਧਾਂ ਲਈ ਪਿਛਲੇ ਕਈ ਦਹਾਕੇ ਰਾਜ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਜਿੰਮੇਵਾਰ ਹਨ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰ ਦਿੱਤੀ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਪਰੇਸ਼ਨ ਦੌਰਾਨ ਬੀਤੇ ਦਿਨ ਬਿਜਲੀ ਜਾਣ ਦੇ ਬਾਵਜੂਦ ਵੀ ਮਰੀਜ ਦਾ ਇਲਾਜ ਕਰਦੇ ਰਹੇ ਡਾਕਟਰ ਪ੍ਰਸ਼ੰਸਾ ਦੇ ਪਾਤਰ ਹਨ ਪਰੰਤੂ ਜਿਸਨੇ ਘਬਰਾਹਟ 'ਚ ਆ ਕੇ ਸਮਾਂ ਸੰਭਾਲਣ ਦੀ ਥਾਂ ਵੀਡੀਓ ਬਣਾਈ ਅਜਿਹੇ ਡਾਕਟਰ ਦੀ ਪ੍ਰਸ਼ੰਸਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਡਾਕਟਰਾਂ ਨੂੰ ਸਲਾਹ ਦਿੱਤੀ ਕਿ ਉਹ ਮਰੀਜਾਂ ਦੇ ਇਲਾਜ ਦੌਰਾਨ ਸ਼ਾਂਤ ਰਹਿ ਕੇ ਸਹਿਣਸ਼ੀਲਤਾ ਤੇ ਧੀਰਜ ਨਾਲ ਕੰਮ ਕਰਨ।

ਸਿਹਤ ਮੰਤਰੀ ਨੇ ਇਸ ਦੌਰਾਨ ਹਸਪਤਾਲ ਦੀ ਓਨਕੋਲੋਜੀ ਸਰਜਰੀ ਵਾਰਡ 'ਚ ਦਾਖਲ ਬਜੁਰਗ ਮਹਿਲਾ ਮਰੀਜ ਨਾਲ ਵੀ ਮੁਲਾਕਾਤ ਕੀਤੀ ਤੇ ਉਸ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਮਰੀਜ ਦੇ ਵਾਰਸਾਂ ਤੇ ਸਰਜਨ ਡਾ. ਅਨੁਭਾ ਨਾਲ ਵੀ ਗੱਲਬਾਤ ਕੀਤੀ ਤੇ ਮਰੀਜ ਦੇ ਇਲਾਜ ਉਪਰ ਸਤੁੰਸ਼ਟੀ ਦਾ ਇਜ਼ਹਾਰ ਕੀਤਾ।

ਇਸ ਦੌਰਾਨ ਮੈਡੀਕਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਵੰਡ ਡੀ.ਪੀ.ਐਸ ਗਰੇਵਾਲ, ਚੀਫ਼ ਇੰਜੀਨੀਅਰ ਆਰ.ਕੇ. ਮਿੱਤਲ ਤੇ ਆਰ.ਐਲ. ਮਿੱਤਲ, ਲੋਕ ਨਿਰਮਾਣ ਦੇ ਇਲੈਕਟਰੀਕਲ ਵਿੰਗ ਦੇ ਚੀਫ਼ ਇੰਜੀਨੀਅਰ ਵਿਜੇ ਕੁਮਾਰ ਚੋਪੜਾ, ਨਿਗਰਾਨ ਇੰਜੀਨੀਅਰ ਵਿਕਾਸ ਗੁਪਤਾ, ਕਾਰਜਕਾਰੀ ਇੰਜੀਨੀਅਰ ਪਰਮਜੀਤ ਸਿੰਘ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD