Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਏਜੀਟੀਐਫ ਨੇ ਡੇਰਾ ਬੱਸੀ ਗੋਲੀਬਾਰੀ ਮਾਮਲੇ ਵਿੱਚ ਬਿਸ਼ਨੋਈ-ਬਰਾੜ ਗੈਂਗ ਦੇ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕੀਤਾ

ਇੱਕ ਪਿਸਤੌਲ ਬਰਾਮਦ

Crime News Punjab, Punjab Police, Police, Crime News, S.A.S. Nagar Police, Mohali Police, Anti Gangster Task Force Punjab, AGTF, Lawrance Bishnoi, Lawrance Bishnoi Gang, Goldy Brar, Goldy Brar Gang

Web Admin

Web Admin

5 Dariya News

ਐਸ.ਏ.ਐਸ. ਨਗਰ , 25 Jan 2025

Last updated on: Jan 25, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। 

ਮਿਲੀ ਜਾਣਕਾਰੀ ਅਨੁਸਾਰ 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ। ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਏਡੀਜੀਪੀ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ 'ਤੇ ਲਗਾਤਾਰ ਨਜ਼ਰ ਬਣਾਏ ਰੱਖੀ ਅਤੇ ਦੋਸ਼ੀ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ। ਏਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਹੈ। 

ਗ੍ਰਿਫ਼ਤਾਰ ਮੁਲਜ਼ਮ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ। ਦੱਸਣਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲਿਸ ਕਾਰਵਾਈ ‘ਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ। ਐਸਐਸਪੀ ਦੀਪਕ ਪਾਰੀਕ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। 

ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111, 109, 308(5), 32(ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 292 ਮਿਤੀ 19.09.2024 ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Anti Gangster Task Force Punjab , AGTF , Lawrance Bishnoi , Lawrance Bishnoi Gang , Goldy Brar , Goldy Brar Gang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD