Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ - ਵਿਸ਼ੇਸ਼ ਸਾਰੰਗਲ

ਵੋਟਰ ਬਣਨਾ, ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ ਅਤੇ ਅਧਿਕਾਰ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 25 Jan 2025

Last updated on: Jan 25, 2025, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ 'ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ ਆਈ.ਐਸ.ਐਫ. ਫਾਰਮੇਸੀ ਕਾਲਜ ਘੱਲ ਕਲਾਂ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਇਸ ਸਮਾਗਮ ਵਿੱਚ ਨੌਜਵਾਨ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ। 

"ਨਥਿੰਗ ਲਾਈਕ ਵੋਟ ਆਈ ਵੋਟ ਫਾਰ ਸ਼ੋਅਰ" ਦੇ ਸਲੋਗਨ ਹੇਠ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੇ ਅੱਜ ਅਸੀਂ ਆਜ਼ਾਦ ਭਾਰਤ ਦੇ ਵਾਸੀ ਕਹਿਲਾਉਂਦੇ ਹਾਂ ਤਾਂ ਸਾਨੂੰ ਇਹ ਵੀ ਜਾਣ ਲੈਣਾ ਚਾਹੀਦਾ ਹੈ ਕਿ ਇਹ ਅਜ਼ਾਦੀ ਸਾਨੂੰ ਕਿੰਨੇ ਸੰਘਰਸ਼ਾਂ ਪਿੱਛੋਂ ਪ੍ਰਾਪਤ ਹੋਈ ਹੈ। ਉਹਨਾਂ ਕਿਹਾ ਸਾਡੇ ਪੂਰਵਜ਼ਾਂ ਨੇ ਅਜ਼ਾਦੀ ਲਈ ਬੜਾ ਸੰਘਰਸ਼ ਕੀਤਾ ਹੈ।

ਹੁਣ ਅਸੀਂ ਇਸ ਦੇਸ਼ ਦੀ ਲੋਕਤੰਤਰੀ ਭਾਵਨਾ ਅਤੇ ਖੁਸ਼ਹਾਲੀ ਲਈ ਸੰਘਰਸ਼ ਕਰਨਾ ਹੈ, ਇਹ ਸਾਰਾ ਕੁਝ ਵੋਟ ਦੇ ਅਧਿਕਾਰ ਰਾਹੀਂ ਹੀ ਸੰਭਵ ਹੋ ਸਕਦਾ ਹੈ। ਵੋਟਰ ਬਣਨਾ, ਵੋਟ ਪਾਉਣਾ ਸਾਡਾ ਫਰਜ਼ ਵੀ ਹੈ ਅਤੇ ਅਧਿਕਾਰ ਵੀ।ਉਹਨਾਂ ਨੇ ਸਾਕਾਰਆਤਮਕ ਸੋਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।ਉਹਨਾਂ ਕਿਹਾ ਕਿ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਸ ਸਾਲ ਵੋਟਰ ਬਣਨ ਦਾ ਖਾਸ ਮਹੱਤਵ ਇਸ ਕਰਕੇ ਵੀ ਹੈ, ਕਿਉਂਕਿ ਇਸੇ ਸਾਲ ਦੇਸ਼ ਦੀਆਂ ਸਭ ਤੋਂ ਵੱਡੀਆਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

 ਇਸ ਮੌਕੇ ਵੋਟਰ ਜਾਗਰੂਕਤਾ ਸੰਬੰਧੀ ਵਧੀਆ ਕੰਮ ਕਰਨ ਬਦਲੇ ਬੈੱਸਟ ਰਿਟਰਨਿੰਗ ਅਫ਼ਸਰ ਵਜੋਂ ਸ੍ਰ. ਸਾਰੰਗਪ੍ਰੀਤ ਸਿੰਘ ਐੱਸ. ਡੀ. ਐੱਮ. ਮੋਗਾ, ਬੈਸਟ ਨੋਡਲ ਅਫ਼ਸਰ ਸਵੀਪ ਗਤੀਵਿਧੀਆਂ ਸ੍ਰ ਗੁਰਪ੍ਰੀਤ ਸਿੰਘ ਘਾਲੀ, ਡਿਸਟ੍ਰਿਕਟ ਆਈਕਨ ਵਿਮੈਨ ਜਸਪ੍ਰੀਤ ਕੌਰ ਢਿੱਲੋਂ, ਬੈਸਟ ਬੀ. ਐੱਲ. ਓ. ਕਿਰਨਜੀਤ ਕੌਰ (ਬੂਥ ਨੰਬਰ 23 ਹਲਕਾ ਮੋਗਾ) ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 

ਇਸ ਪ੍ਰੋਗਰਾਮ ਵਿੱਚ ਹੋਰ ਵਰਗਾਂ ਤੋਂ ਇਲਾਵਾ ਖਾਸ ਤੌਰ ਤੇ ਦਿਵਿਆਂਗਜਨਾਂ ਨੇ ਵੀ ਵਿਸ਼ੇਸ਼ ਸ਼ਮੂਲੀਅਤ ਕੀਤੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਬਾਰੇ ਸਹੁੰ ਵੀ ਚੁਕਾਈ। ਇਸ ਮੌਕੇ ਭਾਸ਼ਣ ਮੁਕਾਬਲੇ ਤੇ ਕੁਇਜ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। 

ਸਮਾਗਮ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਚੋਣ ਤਹਿਸੀਲਦਾਰ ਸ੍ਰ ਬਰਜਿੰਦਰ ਸਿੰਘ, ਚੇਅਰਮੈਨ ਆਈ.ਐਸ.ਐਫ ਕਾਲਜ, ਡਾਇਰੈਕਟਰ ਜੀ.ਡੀ. ਗੁਪਤਾ, ਪਿਸੀਪਲ ਆਰ.ਕੇ. ਨਾਰੰਗ, ਪਰਵੀਨ ਗਰਗ ਕਈ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD