Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ - ਰਾਹੁਲ

ਡਿਪਟੀ ਕਮਿਸ਼ਨਰ ਸੀ੍ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

Rahul, DC Tarn Taran, Tarn Taran, Deputy Commissioner Tarn Taran , 15th National Voters Day

Web Admin

Web Admin

5 Dariya News

ਤਰਨ ਤਾਰਨ , 25 Jan 2025

Last updated on: Jan 25, 2025, 00:00 IST

ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾ ਤਹਿਤ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਅੱਜ ਸੀ੍ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ  ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸੀ੍ ਰਾਹੁਲ ਨੇ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ। ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੀ੍ ਰਾਹੁਲ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਾਉਣਾ ਅਤੇ ਮਤਦਾਨ ਲਈ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਦੇਸ਼ ਦਾ ਹਰ ਨੌਜਵਾਨ ਚੋਣ ਪ੍ਰਕ੍ਰਿਆ ਦਾ ਹਿੱਸਾ ਬਣ ਸਕੇ।

ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਆਪਣੀ ਉਮਰ ਦੀ ਯੋਗਤਾ ਦੇ ਆਧਾਰ ’ਤੇ ਵੋਟਰ ਦੇ ਤੌਰ ’ਤੇ ਰਜਿਸਟਰਡ ਹੋਵੇ ਅਤੇ ਵੱਧ ਤੋਂ ਲੋਕਾਂ ਨੂੰ ਚੋਣਾਂ ਵਿੱਚ ਭਾਈਵਾਲ ਬਣਾਵੇ ਤਾਂ ਜੋ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਇਆ ਜਾ ਸਕੇ। ਸੀ੍ ਰਾਹੁਲ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਲੋਕਾਂ, ਖਾਸ ਕਰ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਆਪਣਾ ਫਰਜ਼ ਸਮਝਦੇ ਹੋਏ, ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੀ੍ ਰਾਹੁਲ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸੋਚ ਸਮਝ ਕੇ ਕਰਨ। ਡਿਪਟੀ ਕਮਿਸ਼ਨਰ ਨੇ ਹਾਜ਼ਰ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਨੈਤਿਕ ਮਤਦਾਨ ਦਾ ਪ੍ਰਣ ਵੀ ਕਰਵਾਇਆ। ਉਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਐਪਿਕ ਕਾਰਡਾਂ ਦੀ ਵੰਡ ਵੀ ਕੀਤੀ।

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕਰਵਾਏ ਭਾਸ਼ਣ, ਪੇਂਟਿੰਗ ਅਤੇ ਪੋਸਟਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Rahul , DC Tarn Taran , Tarn Taran , Deputy Commissioner Tarn Taran , 15th National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD