Wednesday, 17 June 2026

 

 

ਖ਼ਾਸ ਖਬਰਾਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

 

ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malerkotla, Dr. Pallavi, DC Malerkotla, Deputy Commissioner Malerkotla, 76th Republic Day,Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਮਲੇਰਕੋਟਲਾ , 26 Jan 2025

Last updated on: Jan 26, 2025, 00:00 IST

ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ ।

ਇਸ ਮੌਕੇ ਸਮਾਗਮ ਦੌਰਾਨ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣ ਮਾਜਰਾ,ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਸਾਕਿਬ ਅਲੀ ਰਾਜਾ, ਚੇਅਰਮੈਨ ਮਾਰਕਿਟ ਕਮੇਟੀ ਕਰਮਜੀਤ ਸਿੰਘ ਕੁਠਾਲਾ, ਪ੍ਰਧਾਨ ਘੱਟ ਗਿਣਤੀ ਦਲ ਜਾਫਿਰ ਅਲੀ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਤੋਂ ਇਲਾਵਾ  ਸਿਵਲ,ਪੁਲਿਸ ਅਤੇ ਜੂਡੀਸ਼ਲ ਪ੍ਰਸਾਸ਼ਨ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ 76ਵੇਂ ਗਣਤੰਤਰ ਦਿਵਸ  ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ।ਮਾਲੇਰਕੋਟਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ। 

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੁੱਚੇ ਸ਼ਹਿਰਾਂ ਦੇ ਚਹੁਮੁਖੀ ਵਿਕਾਸ ਲਈ ਵੀ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

ਪੰਜਾਬ ਦੀਆਂ ਨਗਰ ਨਿਗਮਾਂ ਕੋਲ ਉਪਲਬੱਧ ਫੰਡਾਂ ਦੇ ਨਾਲ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਰਾਸ਼ੀ ਨਾਲ ਸ਼ਹਿਰੀ ਸਥਾਨਕ ਇਕਾਈਆ ਵਿੱਚ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਚਾਲੂ ਸਾਲ ਦੌਰਾਨ ਸੀਵਰੇਜ ਟਰੀਟਮੈਂਟ ਸਮੱਰਥਾ ਵਿੱਚ 2634 ਐਮ.ਐਲ.ਡੀ. ਤੱਕ ਦਾ ਕੀਤਾ ਵਾਧਾ ਕੀਤਾ ਗਿਆ ਹੈ।

ਇਸ ਪਹਿਲਕਦਮੀ ਤਹਿਤ ਸ਼ਹਿਰੀ ਥਾਂਵਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਉਂਦਿਆਂ ਸਾਡੀ ਸਰਕਾਰ ਨੇ ਹੁਣ ਤੱਕ 881 ਆਮ ਆਦਮੀ ਕਲੀਨਿਕ ਚਲਾ ਦਿੱਤੇ ਹਨ, ਜਿੱਥੇ ਰੋਜ਼ਾਨਾ ਲੱਖਾਂ ਲੋਕ ਮੁਫਤ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। 

ਇਨ੍ਹਾਂ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲੱਬਧ ਹਨ।ਉਨ੍ਹਾਂ ਕਿਹਾ ਹੁਣ ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਕਰੀਬ ਦੋ ਲੱਖ ਜਰੂਰਤਮੰਦ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ । ਸਾਡੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 14 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ 58 ਹੋਰ ਨਵੀਆਂ ਹਾਈਟੈੱਕ ਐਂਬੂਲੈਂਸਾਂ ਪਿਛਲੇ ਦਿਨੀਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਜਿਸ ਪਿੱਛੋਂ ਸੂਬੇ ਵਿੱਚ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਅਤੇ ਮਿਹਨਤਕਸ਼ ਲੋਕਾਂ ਸਦਕਾ ਦੁਨਿਆ ਵਿੱਚ ਆਪਣੀ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਵਿਖੇ ਕਰੀਬ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ  ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜ੍ਹਨ ਦਾ ਮੌਕਾ ਮਿਲ ਸਕੇ । 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹੇ ਵਿੱਚ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਉਸਾਰਿਆ ਜਾਵੇਗਾ ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ  ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ। ਇਸੇ ਕੜੀ ਤਹਿਤ ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ ਕਰਮੀਆਂ ਦੀ ਸਹੂਲਤ ਲਈ ਮਾਲੇਰਕੋਟਲਾ ਵਿਖੇ 07 ਏਕੜ ਰਕਬੇ ਵਿੱਚ ਉਸਾਰੇ ਜਾਣ ਵਾਲੇ 150 ਬਿਸਤਰਿਆਂ ਦੇ ਈ.ਐਸ.ਆਈ ਹਸਪਤਾਲ ਨੂੰ ਇਨ-ਪ੍ਰਿੰਸੀਪਲ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ । 

50 ਬਿਸਤਰਿਆਂ ਦਾ ਇਹ ਈ.ਐਸ.ਆਈ ਹਸਪਤਾਲ ਜ਼ਿਲ੍ਹੇ ਦੇ ਨਾਲ ਦੇ ਇਲਾਕਿਆਂ ਦੇ ਲੋਕਾਂ ਲਈ ਵੀ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਰਦਾਨ ਸਾਬਤ ਹੋਵੇਗਾ । ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਸਬ ਡਵੀਜਨ ਅਮਰਗੜ੍ਹ ਵਿਖੇ ਕਰੀਬ 06 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਦੀ ਬਿਲਡਿੰਗ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਲੋਕਾਂ ਦੀ ਸਹੂਲਤ ਲਈ ਤਿਆਰ ਇਮਾਰਤ ਜਲਦੀ ਹੀ ਲੋਕ ਅਰਪਣ ਕਰ ਦਿੱਤੀ ਜਾਵੇਗੀ ।  

ਜਿਸ ਨਾਲ ਲੋਕਾਂ ਨੂੰ ਇੱਕੋ ਛੱਤ ਥੱਲੇ ਆਮ ਲੋਕਾਂ ਨੂੰ ਪ੍ਰਸਾਸ਼ਨਿਕ ਸੁਵਿਧਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਤੋਂ ਇਲਾਵਾ ਕਰੀਬ 09 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਦੀ ਬਿਲਡਿੰਗ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ ।   ਮਾਲੇਰਕੋਟਲਾ ਨਿਵਾਸੀਆਂ ਦੀ ਸਹੂਲਤ ਲਈ ਕਰੀਬ 29 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦ ਹੀ ਲੋਕ ਅਰਪਣ ਕਰ ਦਿੱਤਾ ਜਾਵੇਗਾ । 

ਉਨ੍ਹਾ ਕਿਹਾ ਕਿ ਜ਼ਿਲ੍ਹਾ ਪੱਧਰੀ ਈ.ਵੀ.ਐਮ/ਵੀ.ਵੀ. ਪੈਟ ਲਈ 03 ਕਰੋੜ ਰੁਪਏ ਦੀ ਲਾਗਤ ਨਾਲ ਸਟਰਾਂਗ ਰੂਮ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ ।ਕੈਬਨਿਟ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਨੌਜਵਾਨਾਂ ਵਿੱਚ ਪੜ੍ਹਨ ਦਾ ਰੁਝਾਨ ਪੈਦਾ ਕਰਨ ਲਈ ਕਰੀਬ 07 ਕਰੋੜ 20 ਲੱਖ  ਰੁਪਏ ਦੀ ਲਾਗਤ ਨਾਲ ਜਿਲ੍ਹਾ ਪੱਧਰੀ ਲਾਇਬ੍ਰੇਰੀ ਅਤੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਇਸ ਪਵਿੱਤਰ ਦਿਹਾੜੇ ’ਤੇ ਇਕ ਵਾਰ ਫੇਰ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ।

ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਉਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਸਮੂਲੀਅਤ ਕਰਨ ਵਾਲੇ ਵਿੱਦਿਆਕ ਅਦਾਰਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malerkotla , Dr. Pallavi , DC Malerkotla , Deputy Commissioner Malerkotla , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD