Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ : ਕੁਲਤਾਰ ਸਿੰਘ ਸੰਧਵਾਂ

ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Faridkot, Gurdit Singh Sekhon, Vineet Kumar, DC Faridkot, Deputy Commissioner Faridkot, 76th Republic Day, Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਫ਼ਰੀਦਕੋਟ , 26 Jan 2025

Last updated on: Jan 26, 2025, 00:00 IST

76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।

 ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼  ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ  ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ।  

ਉਨ੍ਹਾਂ ਕਿਹਾ ਕਿ ਮੈਂ ਇਸ ਮੌਕੇ ਆਪਣੇ ਮਹਾਨ ਸੂਰਬੀਰਾਂ, ਦੇਸ਼ ਭਗਤਾਂ ਨੂੰ ਨਤਮਸਤਕ ਹੁੰਦਾ ਹੋਇਆ ਪੰਜਾਬ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ ਤੇ ਪਿਛਲੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੇ ਹਿੱਤ,ਤਰੱਕੀ ਅਤੇ ਵਿਕਾਸ ਲਈ ਇਤਿਹਾਸਿਕ ਫੈਸਲੇ ਲਏ ਗਏ ਹਨ । 

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਦੀ ਚਾਹਵਾਨ ਹੈ । ਇਸ ਨਾਲ ਦੇਸ਼ ਤੇ ਵਿਦੇਸ਼ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ।ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਿਹਤ ਇਲਾਜ ਲਈ ਪੰਜਾਬ ਸਰਕਾਰ ਏਅਰ ਐਂਬੂਲੈਂਸ ਸੇਵਾ ਵੀ ਸ਼ੁਰੂ ਕਰੇਗੀ।ਸ. ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਹੱਠ ਛੱਡ ਕੇ ਰਾਜ ਦੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਲਈ ਮਜਬੂਰ ਨਾ ਹੋਣਾ ਪਵੇ। 

ਉਨ੍ਹਾਂ ਕਿਹਾ ਕਿ ਪੰਜਾਬ ਜਿੱਥੇ ਦੇਸ਼ ਦੀ ਖੜਗ ਭੁਜਾ ਹੈ ਉਥੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਦੇ ਰਿਹਾ ਹੈ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ, ਸਭਿਆਚਰਕ ਪ੍ਰੋਗਰਾਮ, ਦੇਸ਼-ਭਗਤੀ ਨੂੰ ਦਰਸਾਉਂਦੀਆਂ ਆਈਟਮਾਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ ਅਤੇ ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆ ਗਈਆਂ ।  ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ ਇਸ ਮੌਕੇ ਸ਼ਹੀਦਾਂ ਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦੇ ਸਨਮਾਣ ਤੋ ਇਲਾਵਾ  ,ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਡਵੀਜਨਲ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ, ਜ਼ਿਲ੍ਹਾ ਸ਼ੈਸਨ ਜੱਜ ਮੈਡਮ ਨਵਜੋਤ ਕੌਰ, ਏ.ਡੀ.ਜੀ.ਪੀ ਸ੍ਰੀ ਸ਼ਿਵ ਕੁਮਾਰ ਵਰਮਾ, ਵੀ.ਸੀ ਡਾ. ਰਾਜੀਵ ਸੂਦ, ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ, ਸੂਚਨਾ ਕਮਿਸ਼ਨਰ ਸ਼੍ਰੀ  ਸੰਦੀਪ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ). ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ(ਜ) ਤੁਸ਼ਿਤਾ ਗੁਲਾਟੀ, ਐਡਵੋਕੇਟ ਸ.ਬੀਰਇੰਦਰ ਸਿੰਘ ਸੰਧਵਾਂ,ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਯੂਥ ਪ੍ਰਧਾਨ ਆਪ , ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ,ਗੁਰਤੇਜ ਸਿੰਘ ਖੋਸਾ ਚੈਅਰਮੇਨ ਇੰਪਰੂਵਮੈਂਟ ਟਰੱਸਟ, ਰਮਨਦੀਪ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ, ਚੇਅਰਮੈਨ ਪਲਾਨਿੰਗ ਬੋਰਡ ਸ.ਸੁਖਜੀਤ ਸਿੰਘ ਢਿੱਲਵਾ, ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ ਜੈਤੋ, ਸ੍ਰੀ ਅਮਨਦੀਪ ਸਿੰਘ ਪੀ.ਏ,ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Faridkot , Gurdit Singh Sekhon , Vineet Kumar , DC Faridkot , Deputy Commissioner Faridkot , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD