Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂਰਬੀਰਾਂ ਨੂੰ ਕੀਤਾ ਯਾਦ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, 76th Republic Day, Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਨਵਾਂਸ਼ਹਿਰ , 26 Jan 2025

Last updated on: Jan 26, 2025, 00:00 IST

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ’ਤੇ ਆਈ.ਟੀ.ਆਈ ਗਰਾਊਂਡ ਨਵਾਂ ਸ਼ਹਿਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੌਮੀ ਝੰਡਾ ਲਹਿਰਾਇਆ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ  ਡਾ. ਮਹਿਤਾਬ ਸਿੰਘ ਅਤੇ ਪਰੇਡ ਕਮਾਂਡਰ ਡੀ.ਐਸ.ਪੀ ਸ਼ਾਹਬਾਜ਼ ਸਿੰਘ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਸੌਂਪੀਆਂ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। 

ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਬੰਗਾ ਅਤੇ ਪੰਜਾਬ ਰਾਜ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਅਤੇ ਵਿਧਾਇਕ ਨਵਾਂਸ਼ਹਿਰ ਨਛੱਤਰ ਪਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ, ਉਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ। ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ- ਆਜ਼ਮ ਦਾ ਬੁੱਤ ਸਥਾਪਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਕ 850 ਮੀਟਰ ਲੰਬੀ ਵਿਰਾਸਤੀ ਗਲੀ ਦਾ ਨਿਰਮਾਣ ਕਰੇਗੀ, ਜੋ ਕੌਮੀ ਆਜ਼ਾਦੀ ਸੰਗਰਾਮ ਵਿਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਵਿੱਚ ਅਗਨੀਵੀਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਿਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿਚ ਰਾਖਵਾਂਕਰਨ ਦਾ ਵੀ ਉਪਬੰਧ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ 'ਤੇ ਵੀ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਹੈ ਅਤੇ ਬਾਗਬਾਨੀ ਅਧੀਨ ਰਕਬਾ 4 ਲੱਖ 39 ਹਜ਼ਾਰ 210 ਹੈਕਟੇਅਰ ਤੋਂ ਵੱਧ ਕੇ 4 ਲੱਖ 81 ਹਜ਼ਾਰ 743 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਹੋਰ ਪ੍ਰਸ਼ਾਸਕੀ ਸੁਧਾਰ ਪੰਜਾਬ ਸਰਕਾਰ ਦੇ ਮੁੱਖ ਏਜੰਡੇ ਹਨ ਅਤੇ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਕੰਮ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਖੇਡਾਂ ਅਤੇ ਸੈਰ ਸਪਾਟੇ ਨੂੰ ਉਤਸਾਹਿਤ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ,  ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ, ਪਰਾਲੀ ਦੀ ਸਾਂਭ-ਸੰਭਾਲ, ਗੰਨਾ ਕਾਸ਼ਤਕਾਰਾਂ ਦੀ ਬਾਂਹ ਫੜਨ, ਪਿੰਡਾਂ ਵਿਚ ਲਾਇਬ੍ਰੇਰੀਆਂ ਸਥਾਪਿਤ ਕਰਨ, ਪਿੰਡਾਂ ਅਤੇ ਸ਼ਹਿਰਾਂ ਦੇ ਚਹੁੰ ਮੁਖੀ ਵਿਕਾਸ, ਸੜਕੀ ਢਾਂਚੇ ਦੀ ਮਜਬੂਤੀ, ਉਦਯੋਗਿਕ ਖੇਤਰ ਦੀ ਤਰੱਕੀ ਅਤੇ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਵਿਸ਼ੇਸ਼ ਕਦਮ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਤੋਂ ਇਲਾਵਾ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਅਤੇ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਫੈਸਿਲਟੇਸ਼ਨ ਸੈਂਟਰ ਸਥਾਪਿਤ ਕਰਨ ਵਰਗੇ ਅਹਿਮ ਉਪਰਾਲੇ ਕੀਤੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਸ਼ਾਨਦਾਰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਆਈ.ਟੀ.ਆਈ ਗਰਾਊਂਡ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਏ.ਡੀ.ਜੀ.ਪੀ (ਪ੍ਰੋਵੀਜ਼ਨਿੰਗ) ਨਾਗੇਸ਼ਵਰ ਰਾਓ, ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ 'ਬੱਲੂ', ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ,  ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD