Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ 'ਚ ਰਾਸ਼ਟਰੀ ਝੰਡਾ ਲਹਿਰਾਇਆ

ਰਾਜਪਾਲ ਨੇ ਵਿਕਾਸ ਅਤੇ ਵਾਤਾਵਰਣ ਵਿਚਕਾਰ ਸੰਤੁਲਨ ਬਣਾਉਣ ਦੀ ਕੀਤੀ ਅਪੀਲ

Gulab Chand Kataria, Governor of Punjab, Punjab Governor, Punjab Raj Bhavan, 76th Republic Day, Republic Day of India, Republic Day 2025, Republic Day Parade 2025, National flag, Jitendra Jorwal, DC Ludhiana, Ludhiana, Deputy Commissioner Ludhiana, Rajinderpal Kaur Chhina, Daljit Singh Bhola Grewal, Kulwant Singh Sidhu, KAP Sinha, Gaurav Yadav

Web Admin

Web Admin

5 Dariya News

ਲੁਧਿਆਣਾ , 26 Jan 2025

Last updated on: Jan 26, 2025, 00:00 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਦੀ ਸੰਭਾਲ ਨਾਲ ਵਿਕਾਸ ਨੂੰ ਸੰਤੁਲਿਤ ਕਰਨ ਦੀ ਅਹਿਮ ਲੋੜ 'ਤੇ ਜ਼ੋਰ ਦਿੱਤਾ। ਲੁਧਿਆਣਾ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਜਿੱਥੇ ਵਿਸ਼ਵ, ਗਲੋਬਲ ਵਾਰਮਿੰਗ ਨਾਲ ਨਜਿੱਠਣ ਲਈ ਵਿਚਾਰ ਵਟਾਂਦਰਾ ਕਰ ਰਿਹਾ ਹੈ, ਉਸੇ ਸਮੇਂ ਵਿਕਾਸ ਲਈ ਊਰਜਾ ਦੀ ਲੋੜ ਹੈ। 

ਉਨ੍ਹਾਂ ਇਸ ਗੱਲ ਨੂੰ 'ਤੇ ਵੀ ਚਾਨਣਾ ਪਾਇਆ ਕਿ ਹਵਾ ਪ੍ਰਦੂਸ਼ਣ, ਜਲ ਪ੍ਰਦੂਸ਼ਣ ਅਤੇ ਠੋਸ ਰਹਿੰਦ-ਖੂੰਹਦ ਨਾਲ ਨਜਿੱਠਣ ਲਈ ਰਾਸ਼ਟਰੀ ਪੱਧਰ 'ਤੇ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹਰ ਵਿਅਕਤੀ ਨੂੰ ਧਰਤੀ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਬੁੱਢੇ ਦਰਿਆ ਦੇ ਪੁਨਰ-ਸੁਰਜੀਤੀ ਨੂੰ ਲੋਕ ਲਹਿਰ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਨਸ਼ਿਆਂ ਦੇ ਸਬੰਧ ਵਿੱਚ ਰਾਜਪਾਲ ਨੇ ਨੋਟ ਕੀਤਾ ਕਿ ਸੂਬਾ ਸਰਕਾਰ 'ਨਸ਼ਾ ਮੁਕਤ ਪੰਜਾਬ' ਦੀ ਪ੍ਰਾਪਤੀ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਸਹਾਇਤਾ ਸੇਵਾਵਾਂ ਯੂਨਿਟ ਸਥਾਪਤ ਕੀਤਾ ਗਿਆ ਹੈ। ਇਹ ਵਿਸ਼ੇਸ਼ ਯੂਨਿਟ ਡਰੱਗ-ਸਬੰਧਤ ਡੇਟਾ, ਸੰਚਾਰ, ਵਿੱਤੀ ਲੈਣ-ਦੇਣ, ਅਤੇ ਤਸਕਰੀ ਪ੍ਰੋਫਾਈਲਾਂ ਦਾ ਵਿਸ਼ਲੇਸ਼ਣ ਕਰਨ 'ਤੇ ਕੇਂਦ੍ਰਤ ਹੈ, ਜਿਸ ਨਾਲ ਡਰੱਗ ਸਮੱਸਿਆ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਫੋਰਸ ਦੀ ਸਮਰੱਥਾ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕੀਤਾ ਜਾਂਦਾ ਹੈ। 

ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਸਰਹੱਦੀ ਸੁਰੱਖਿਆ ਨੂੰ ਵਧਾਉਣ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਘਟਾਉਣ ਲਈ ਪਾਕਿਸਤਾਨ ਨਾਲ ਲੱਗਦੇ ਛੇ ਜ਼ਿਲ੍ਹਿਆਂ ਵਿੱਚ 1,500 ਤੋਂ ਵੱਧ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਰਾਜਪਾਲ ਨੇ ਉਨ੍ਹਾਂ ਬਹਾਦਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਭਾਰਤ ਦੀ ਆਜ਼ਾਦੀ ਦਾ ਰਾਹ ਪੱਧਰਾ ਹੋਇਆ। 

ਉਨ੍ਹਾਂ ਪ੍ਰਸ਼ਾਸਨ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਜ਼ਿੰਮੇਵਾਰੀ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ, ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਣਾਉਣ ਲਈ ਸਰਕਾਰੀ ਯਤਨਾਂ ਦਾ ਸਰਗਰਮ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ।

ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਰਾਜਪਾਲ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਅਤੇ ਉਸ ਨੂੰ ਲਾਗੂ ਕਰਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ, ਸੁਭਾਸ਼ ਚੰਦਰ ਬੋਸ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਾਜੇਂਦਰ ਪ੍ਰਸਾਦ ਅਤੇ ਹੋਰ ਅਨੇਕਾਂ ਭਾਰਤੀਆਂ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਅਤੇ ਅਨੇਕਾਂ ਨੌਜਵਾਨਾਂ ਦੀਆਂ ਕੁਰਬਾਨੀਆਂ ਨੌਜਵਾਨ ਪੀੜ੍ਹੀ ਲਈ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਸੋਮਾ ਹਨ।

ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ, ਕਟਾਰੀਆ ਨੇ ਸੂਬੇ ਦੀ ਬਹਾਦਰੀ ਦੀ ਅਸਾਧਾਰਣ ਭਾਵਨਾ ਨੂੰ ਨੋਟ ਕੀਤਾ। ਉਨ੍ਹਾਂ ਪੰਜਾਬ ਨੂੰ ਦੇਸ਼ ਭਗਤੀ ਦੀਆਂ ਲਹਿਰਾਂ ਨਾਲ ਭਰਪੂਰ ਧਰਤੀ ਦੱਸਿਆ, ਜਿੱਥੇ ਬਹਾਦਰੀ ਦੀ ਵਿਰਾਸਤ ਸਿੱਖ ਗੁਰੂਆਂ ਦੀਆਂ ਮਹਾਨ ਕੁਰਬਾਨੀਆਂ ਨਾਲ ਜੁੜੀ ਹੋਈ ਹੈ। ਉਨ੍ਹਾਂ ਹਰੀ ਕ੍ਰਾਂਤੀ ਵਿੱਚ ਪੰਜਾਬ ਦੇ ਕਿਸਾਨਾਂ ਦੀ ਭੂਮਿਕਾ ਨੂੰ ਵੀ ਯਾਦ ਕੀਤਾ ਜਿਸ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਵਿੱਚ ਆਤਮ-ਨਿਰਭਰ ਬਣਾਇਆ।

ਪਰੇਡ ਦਾ ਨਿਰੀਖਣ ਕਰਨ ਉਪਰੰਤ ਰਾਜਪਾਲ ਨੇ ਪਰੇਡ ਕਮਾਂਡਰ ਆਈ.ਪੀ.ਐਸ.ਅਧਿਕਾਰੀ ਆਕਰਸ਼ੀ ਜੈਨ ਅਤੇ ਸੈਕਿੰਡ ਪਰੇਡ ਕਮਾਂਡਰ ਪੀ.ਪੀ.ਐਸ. ਅਧਿਕਾਰੀ ਗੁਰਇਕਬਾਲ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਗੀਤਾਂ 'ਤੇ ਆਧਾਰਿਤ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਫੌਜ ਦੇ ਜਵਾਨਾਂ ਨੇ ਕਲਾਰੀਪੱਟੂ, ਇੱਕ ਪ੍ਰਾਚੀਨ ਮਾਰਸ਼ਲ ਆਰਟ ਦਾ ਪ੍ਰਦਰਸ਼ਨ ਕੀਤਾ।

ਰਾਜਪਾਲ ਨੇ 105 ਵਿਅਕਤੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਇਸ ਸਮਾਗਮ ਦੌਰਾਨ ਲੋੜਵੰਦਾਂ ਅਤੇ ਮਾਨਤਾ ਪ੍ਰਾਪਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਵੰਡੇ। ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਤੋ ਹੋਰ ਸ਼ਾਮਲ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , 76th Republic Day , Republic Day of India , Republic Day 2025 , Republic Day Parade 2025 , National flag , Jitendra Jorwal , DC Ludhiana , Ludhiana , Deputy Commissioner Ludhiana , Rajinderpal Kaur Chhina , Daljit Singh Bhola Grewal , Kulwant Singh Sidhu , KAP Sinha , Gaurav Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD