Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੋਪਦੀ ਮੁਰਮੂ ਨੇ ਰਾਜ ਦੌਰੇ 'ਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਦਾ ਸਵਾਗਤ ਕੀਤਾ

ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਰਾਸ਼ਟਰਪਤੀ ਸੁਬਿਆਂਤੋ ਦੀ ਉਪਸਥਿਤੀ ਸਾਡੇ ਦੀਰਘਕਾਲੀ ਸਬੰਧਾਂ ਦਾ ਪ੍ਰਤੀਬਿੰਬ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, Prabowo Subianto, Indonesian President, President of Indonesia

Web Admin

Web Admin

5 Dariya News

ਨਵੀਂ ਦਿੱਲੀ , 25 Jan 2025

Last updated on: Jan 25, 2025, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦਾ ਅੱਜ (25 ਜਨਵਰੀ, 2025) ਰਾਸ਼ਟਰਪਤੀ ਭਵਨ ਵਿੱਚ ਸੁਆਗਤ ਕੀਤਾ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦੇ ਸਨਮਾਨ ਵਿੱਚ ਭੋਜ ਦਾ ਭੀ ਆਯੋਜਨ ਕੀਤਾ।

ਭਾਰਤ ਦੀ ਉਨ੍ਹਾਂ ਦੀ ਪਹਿਲੀ ਸਰਕਾਰੀ ਯਾਤਰਾ (State Visit) ‘ਤੇ ਰਾਸ਼ਟਰਪਤੀ ਸੁਬਿਆਂਤੋ ਦਾ ਸੁਆਗਤ ਕਰਦੇ ਹੋਏ, ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਭਾਰਤ ਅਤੇ ਇੰਡੋਨੇਸ਼ੀਆ ਦੇ ਦਰਮਿਆਨ ਸੱਭਿਅਤਾਗਤ ਸਬੰਧ ਹਜ਼ਾਰਾਂ ਸਾਲ ਪੁਰਾਣੇ ਹਨ।  

ਉਨ੍ਹਾਂ ਨੇ ਕਿਹਾ ਕਿ ਬਹੁਲਵਾਦ, ਸਮਾਵੇਸ਼ਤਾ ਅਤੇ ਕਾਨੂੰਨ ਦੇ ਸ਼ਾਸਨ (pluralism, inclusiveness and rule of law) ਦੀਆਂ ਕਦਰਾਂ-ਕੀਮਤਾਂ ਦੋਹਾਂ ਦੇਸ਼ਾਂ ਦੇ ਲਈ ਸਮਾਨ (common) ਹਨ ਅਤੇ ਇਨ੍ਹਾਂ ਸਾਂਝੀਆਂ ਕਦਰਾਂ-ਕੀਮਤਾਂ (these shared values) ਨੇ ਸਾਡੇ ਸਮਕਾਲੀਨ ਸਬੰਧਾਂ ਨੂੰ ਦਿਸ਼ਾ ਦਿੱਤੀ ਹੈ।  

ਰਾਸ਼ਟਰਪਤੀ ਨੇ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨ ਦੇ ਲਈ ਰਾਸ਼ਟਰਪਤੀ ਸੁਬਿਆਂਤੋ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਇਹ ਇਤਿਹਾਸਿਕ ਅਵਸਰ ਹੈ, ਕਿਉਂਕਿ 75 ਸਾਲ ਪਹਿਲੇ 1950 ਵਿੱਚ ਸਾਡੇ ਪਹਿਲੇ ਗਣਤੰਤਰ ਦਿਵਸ ‘ਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸੁਕਰਣੋ (President Sukarno of Indonesia) ਮੁੱਖ ਮਹਿਮਾਨ (Chief Guest) ਸਨ।  

ਇਹ ਸਾਡੇ ਦੋਹਾਂ ਦੇਸ਼ਾਂ ਦੇ ਦਰਮਿਆਨ ਲੰਬੇ ਸਮੇਂ ਤੋਂ ਚਲੇ ਆ ਰਹੇ ਸਬੰਧਾਂ (long-standing ties) ਅਤੇ ਮਜ਼ਬੂਤ ਲੋਕੰਤਤਰੀ ਪਰੰਪਰਾ ਦਾ ਪ੍ਰਤੀਬਿੰਬ ਹੈ। ਰਾਸ਼ਟਰਪਤੀ ਨੇ ਭਾਰਤ ਅਤੇ ਇੰਡੋਨੇਸ਼ੀਆ  ਦੇ ਦਰਮਿਆਨ ਹਜ਼ਾਰਾਂ ਸਾਲ ਪੁਰਾਣੇ ਸੱਭਿਅਤਾਗਤ ਸਬੰਧਾਂ (millennia old civilisational links) ਨੂੰ ਭੀ ਯਾਦ ਕੀਤਾ, ਜਿਸ ਵਿੱਚ ਓਡੀਸ਼ਾ ਵਿੱਚ ਮਨਾਈ ਗਈ 'ਬਾਲੀ ਜਾਤਰਾ' ('Bali Jatra') ਭੀ ਸ਼ਾਮਲ ਹੈ, ਜੋ ਪ੍ਰਾਚੀਨ ਕਾਲ ਵਿੱਚ ਭਾਰਤੀ ਨਾਵਿਕਾਂ ਅਤੇ ਵਪਾਰੀਆਂ ਦੁਆਰਾ ਭਾਰਤ ਤੋਂ ਬਾਲੀ ਅਤੇ ਹਿੰਦ-ਪ੍ਰਸ਼ਾਂਤ (Indo-Pacific)  ਦੇ ਹੋਰ ਖੇਤਰਾਂ ਤੱਕ ਕੀਤੀਆਂ ਗਈਆਂ ਯਾਤਰਾਵਾਂ ਦੀ ਯਾਦ ਦਿਵਾਉਂਦੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਮਕਾਲੀਨ ਸਮੇਂ ਵਿੱਚ, ਸਾਡੇ ਵਿਸ਼ਾਲ ਉੱਭਰਦੇ ਬਜ਼ਾਰ,  ਭੂਗੋਲਿਕ ਨਿਕਟਤਾ ਅਤੇ ਆਰਥਿਕ ਸੰਰਚਨਾਵਾਂ ਵਿੱਚ ਸਮਾਨਤਾਵਾਂ ਦੁਵੱਲੇ ਵਪਾਰ ਅਤੇ ਨਿਵੇਸ਼  ਦੇ ਵਿਸਤਾਰ ਦੀਆਂ ਅਪਾਰ ਸੰਭਾਵਨਾਵਾਂ ਪ੍ਰਦਾਨ ਕਰਦੇ ਹਨ। ਰਾਸ਼ਟਰਪਤੀ ਨੇ ਇਹ ਭੀ ਕਿਹਾ ਕਿ ਰੱਖਿਆ ਅਤੇ ਪੁਲਾੜ ਸਹਿਯੋਗ ਸਾਡੇ ਦੁਵੱਲੇ ਸਬੰਧਾਂ ਦੇ ਪ੍ਰਮੁੱਖ ਤੱਤਾਂ  ਦੇ ਰੂਪ ਵਿੱਚ ਉੱਭਰ ਰਹੇ ਹਨ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਇੰਡੋਨੇਸ਼ੀਆ ਭਾਰਤ ਦੀ ‘ਐਕਟ ਈਸਟ’ ਨੀਤੀ (India's 'Act East' policy) ਅਤੇ ਇੰਡੋ-ਪੈਸਿਫਿਕ ਵਿਜ਼ਨ (Indo-Pacific Vision) ਦਾ ਪ੍ਰਮੁੱਖ ਥੰਮ੍ਹ (key pillar) ਹੈ। ਰਾਸ਼ਟਰਪਤੀ ਨੇ ਕਿਹਾ ਕਿ ਗਲੋਬਲ ਸਾਊਥ ਦੇ ਪ੍ਰਮੁੱਖ ਮੈਬਰਾਂ ਦੇ ਰੂਪ ਵਿੱਚ, ਭਾਰਤ ਅਤੇ ਇੰਡੋਨੇਸ਼ੀਆ ਜੀ-20 (G-20) ਅਤੇ ਆਸੀਆਨ (ASEAN) ਦੇ ਜ਼ਰੀਏ ਵਿਭਿੰਨ ਬਹੁਪੱਖੀ ਮੰਚਾਂ (various multilateral platforms) ‘ਤੇ ਨਿਕਟ  ਸਹਿਯੋਗ ਕਰਦੇ ਹਨ। 

ਉਨ੍ਹਾਂ ਨੇ ਬ੍ਰਿਕਸ ਵਿੱਚ ਸਥਾਈ ਮੈਂਬਰ ਦੇ ਰੂਪ ਵਿੱਚ ਸ਼ਾਮਲ ਹੋਣ ਲਈ ਇੰਡੋਨੇਸ਼ੀਆ ਨੂੰ ਵਧਾਈ ਭੀ ਦਿੱਤੀ। ਦੋਨੋਂ ਨੇਤਾ ਇਸ ਬਾਤ ‘ਤੇ ਸਹਿਮਤ ਹੋਏ ਕਿ ਵਿਆਪਕ ਰਣਨੀਤਕ ਸਾਂਝੇਦਾਰਾਂ (Comprehensive Strategic Partners) ਦੇ ਰੂਪ ਵਿੱਚ ਭਾਰਤ ਅਤੇ ਇੰਡੋਨੇਸ਼ੀਆ ਕਈ ਨਵੇਂ ਖੇਤਰਾਂ ਵਿੱਚ ਸਹਿਯੋਗ ਵਧਾ ਰਹੇ ਹਨ, ਜੋ ਇਸ ਯਾਤਰਾ ਦੁਆਰਾ ਹੋਰ ਮਜ਼ਬੂਤ ਹੋਵੇਗਾ।

 

Tags: Droupadi Murmu , President of India , President , Indian President , Rashtrapati , Prabowo Subianto , Indonesian President , President of Indonesia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD