Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਾਦਕੀ ਚੌਕੀ ਤੇ ਹੁਣ ਭਾਰਤ ਦਾ ਤਿਰੰਗਾ ਪਾਕਿਸਤਾਨ ਦੇ ਝੰਡੇ ਤੋਂ ਉੱਚਾ ਲਹਿਰਾਏਗਾ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਰੱਖਿਆ ਨੀਂਹ ਪੱਥਰ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, 76th Republic Day,Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਫਾਜਿਲਕਾ , 26 Jan 2025

Last updated on: Jan 26, 2025, 00:00 IST

ਭਾਰਤ ਪਾਕ ਸਰਹੱਦ ਤੇ ਸਾਦਕੀ ਚੌਕੀ ਵਿਖੇ ਜਿੱਥੇ ਹਰ ਰੋਜ਼ ਸ਼ਾਮ ਰੀਟਰੀਟ ਦੀ ਰਸਮ ਹੁੰਦੀ ਹੈ ਉੱਥੇ ਹੁਣ ਭਾਰਤ ਦਾ ਤਿਰੰਗਾ ਝੰਡਾ ਪਾਕਿਸਤਾਨ ਦੇ ਕੌਮੀ ਝੰਡੇ ਤੋਂ ਉੱਚਾ ਲਹਿਰਾਏਗਾ। ਇੱਥੇ 60 ਮੀਟਰ ਉੱਚਾ ਤਿਰੰਗਾ ਝੰਡਾ ਲਗਾਉਣ ਦੇ ਪ੍ਰੋਜੈਕਟ ਦਾ ਨੀਹ ਪੱਥਰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਰੱਖਿਆ। ਉਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਾਜ਼ਿਲਕਾ ਨੂੰ ਜਿੱਥੇ ਸੈਰ ਸਪਾਟੇ ਦੇ ਮਾਨ ਚਿੱਤਰ ਤੇ ਪ੍ਰਮੁੱਖਤਾ ਨਾਲ ਉਭਾਰਨਾ ਚਾਹੁੰਦੀ ਹੈ ਉੱਥੇ ਹੀ ਸਾਡੇ ਕੌਮੀ ਗੌਰਵ, ਸਾਡੇ ਰਾਸ਼ਟਰੀ ਝੰਡੇ ਨੂੰ ਵੀ ਸਭ ਤੋਂ ਉੱਚਾ ਕਰਕੇ ਲਗਾਉਣ ਦਾ ਇੱਥੇ ਪ੍ਰੋਜੈਕਟ ਸ਼ੁਰੂ ਹੋ ਰਿਹਾ ਹੈ। 

ਇਸ ਉੱਪਰ 75 ਲੱਖ ਰੁਪਏ ਦਾ ਖਰਚ ਆਵੇਗਾ ਅਤੇ ਇਹ ਪ੍ਰੋਜੈਕਟ ਚਾਰ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਜਿਕਰਯੋਗ ਹੈ ਕਿ ਸਾਦਕੀ ਚੌਕੀ ਵਿਖੇ ਪਹਿਲਾਂ ਪਾਕਿਸਤਾਨ ਵਾਲੇ ਪਾਸੇ ਤੇ ਪਾਕਿਸਤਾਨ ਦਾ ਕੌਮੀ ਝੰਡਾ ਲਗਭਗ 50 ਮੀਟਰ ਦੀ ਉਚਾਈ ਤੇ ਲੱਗਿਆ ਹੋਇਆ ਸੀ ਪਰ ਹੁਣ ਭਾਰਤ ਦਾ ਕੌਮੀ ਝੰਡਾ 60 ਮੀਟਰ ਦੀ ਉਚਾਈ ਤੇ ਲਗਾਇਆ ਜਾਵੇਗਾ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿਨਾਂ ਨੇ ਇਸ ਪ੍ਰੋਜੈਕਟ ਨੂੰ ਇੱਥੇ ਪ੍ਰਵਾਨ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਇਹ ਸਥਾਨ ਸਾਡੇ ਰਾਸ਼ਟਰੀ ਗੌਰਵ ਦਾ ਪ੍ਰਤੀਕ ਹੈ ਅਤੇ ਗਣਤੰਤਰ ਦਿਵਸ ਵਾਲੇ ਦਿਨ ਇਸ ਪ੍ਰੋਜੈਕਟ ਦਾ ਨੀਹ ਪੱਥਰ ਰੱਖਣਾ ਸਾਡੇ ਲਈ ਹੋਰ ਵੀ ਮਾਣ ਦੀ ਗੱਲ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਾਦਕੀ ਚੌਕੀ ਤੇ ਜਦ ਸਾਡਾ ਤਿਰੰਗਾ ਸਭ ਤੋਂ ਉੱਚਾ ਲਹਿਰਾਏਗਾ ਤਾਂ ਪੂਰੇ ਦੇਸ਼ ਨੂੰ ਇਸਤੇ ਮਾਣ ਹੋਵੇਗਾ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਖੁਸ਼ਬੂ ਸਾਵਣ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ਤੇ ਉਨਾਂ ਦੇ ਨਾਲ ਹਾਜ਼ਰ ਰਹੇ।

ਇਸ ਮੌਕੇ ਬੀਐਸਐਫ ਦੇ ਡੀਆਈਜੀ ਵਿਜੇ ਕੁਮਾਰ, ਕਮਾਂਡੈਂਟ ਕਰੂਨਾ ਨਿਧੀ ਤ੍ਰਿਪਾਠੀ, ਸਹਾਇਕ ਸਮਾਂਦੇਸ਼ਟਾ ਕੰਪਨੀ ਕਮਾਂਡਰ ਜਤਿੰਦਰ ਕੁਮਾਰ ਸਿੰਘ ਅਤੇ ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ ਫਾਜ਼ਿਲਕਾ ਦੇ ਕਾਰਜਕਾਰੀ ਇੰਜਨੀਅਰ ਰਾਜੇਸ਼ ਗਰੋਵਰ,  ਐਸਡੀਓ ਮਨਪ੍ਰੀਤ ਕੰਬੋਜ, ਮਨਜੋਤ ਸਿੰਘ ਖੇੜਾ, ਚੈਅਰਮੈਨ ਪਰਮਜੀਤ ਸਿੰਘ ਨੁਰਸ਼ਾਹ ਵੀ ਹਾਜ਼ਰ ਸਨ!

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD