Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਦ੍ਰੌਪਦੀ ਮੁਰਮੂ ਨੇ 15ਵੇਂ ਰਾਸ਼ਟਰੀ ਮਤਦਾਤਾ ਦਿਵਸ ਸਮਾਰੋਹ ਦੀ ਸ਼ੋਭਾ ਵਧਾਈ

Droupadi Murmu, President of India, President, Indian President, Rashtrapati, National Voters Day, 15th National Voters Day, Rajiv Kumar, Arjun Ram Meghwal

Web Admin

Web Admin

5 Dariya News

ਨਵੀਂ ਦਿੱਲੀ , 25 Jan 2025

Last updated on: Jan 25, 2025, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (25 ਜਨਵਰੀ, 2025) ਨਵੀਂ ਦਿੱਲੀ ਵਿੱਚ ਆਯੋਜਿਤ 15ਵੇਂ ਰਾਸ਼ਟਰੀ ਮਤਦਾਤਾ ਦਿਵਸ ਸਮਾਰੋਹ ਦੀ ਸ਼ੋਭਾ ਵਧਾਈ ਅਤੇ ਸਭਾ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਰਾਜ ਅਤੇ ਜ਼ਿਲ੍ਹਾ ਪੱਧਰ ਦੇ ਉਨ੍ਹਾਂ ਅਧਿਕਾਰੀਆਂ ਨੂੰ ਬਿਹਤਰੀਨ ਚੋਣ ਪਿਰਤਾਂ ਪੁਰਸਕਾਰ (Best Electoral Practices Awards) ਪ੍ਰਦਾਨ ਕੀਤੇ ਜਿਨ੍ਹਾਂ ਨੇ ਚੋਣਾਂ ਦਾ ਸੁਚਾਰੂ ਸੰਚਾਲਨ ਸੁਨਿਸ਼ਚਿਤ ਕਰਨ ਵਿੱਚ ਮਿਸਾਲੀ ਪ੍ਰਦਰਸ਼ਨ ਕੀਤਾ। 

ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ, ਸ਼੍ਰੀ ਰਾਜੀਵ ਕੁਮਾਰ ਤੋਂ “ਇੰਡੀਆ ਵੋਟਸ 2024: ਏ ਸਾਗਾ ਆਵ੍ ਡੈਮੋਕ੍ਰੇਸੀ” (“India Votes 2024: A ​​Saga of​ ​Democracy” ) ਦੀ ਪੁਸਤਕ ਦੀ ਪਹਿਲੀ ਕਾਪੀ ਭੀ ਪ੍ਰਾਪਤ ਕੀਤੀ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਇਹ ਸਾਡੇ ਸਭ ਦੇ ਲਈ ਗਰਵ(ਮਾਣ)ਦੀ ਬਾਤ ਹੈ ਕਿ ਸਾਡਾ ਲੋਕਤੰਤਰ ਨਾ ਕੇਵਲ ਵਿਸ਼ਵ ਦਾ ਸਭ ਤੋਂ ਪੁਰਾਣਾ ਲੋਕਤੰਤਰ ਹੈ, ਬਲਕਿ ਵਿਸ਼ਵ ਦਾ ਸਭ ਤੋਂ ਬੜਾ, ਵਿਵਿਧਤਾਪੂਰਨ, ਯੁਵਾ, ਸਮਾਵੇਸ਼ੀ ਅਤੇ ਸੰਵੇਦਨਸ਼ੀਲ ਲੋਕਤੰਤਰ ਭੀ ਹੈ। 

ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਲੋਕਤੰਤਰ ਆਧੁਨਿਕ ਵਿਸ਼ਵ ਦੇ ਲਈ ਇੱਕ ਅਨੂਠੀ ਉਦਾਹਰਣ ਹੈ। ਵਿਸ਼ਵ ਦੇ ਕਈ ਦੇਸ਼ ਸਾਡੀ ਚੋਣ ਪ੍ਰਣਾਲੀ ਅਤੇ ਪ੍ਰਬੰਧਨ ਤੋਂ ਸਿੱਖਿਆ ਲੈ ਰਹੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਸਮਾਵੇਸ਼ੀ ਲੋਕਤੰਤਰ ਦੀ ਪ੍ਰਭਾਵਸ਼ਾਲੀ ਝਲਕ ਚੋਣਾਂ ਵਿੱਚ ਦਿਖਾਈ ਦਿੰਦੀ ਹੈ। 

ਚੋਣਾਂ ਵਿੱਚ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਸਾਡੇ ਸਮਾਜ ਅਤੇ ਦੇਸ਼ ਦੇ ਸੰਪੂਰਨ ਵਿਕਾਸ ਦਾ ਇੱਕ ਮਹੱਤਵਪੂਰਨ ਸੰਕੇਤ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ (Election Commission) ਨੇ  85  ਵਰ੍ਹਿਆਂ ਤੋਂ ਅਧਿਕ ਉਮਰ ਦੇ ਸੀਨੀਅਰ ਵੋਟਰਾਂ, ਦਿੱਵਯਾਂਗ ਮਤਦਾਤਾਵਾਂ (differently-abled voters) ਅਤੇ ਦੂਰ-ਦਰਾਜ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਕਬਾਇਲੀ ਮਤਦਾਤਾਵਾਂ ਦੇ ਲਈ ਮਤਦਾਨ ਪ੍ਰਕਿਰਿਆ ਨੂੰ ਸੁਗਮ ਬਣਾਉਣ ਹਿਤ ਵਿਸ਼ੇਸ਼ ਪ੍ਰਯਾਸ ਕੀਤੇ ਹਨ। 

ਉਨ੍ਹਾਂ ਨੇ ਕਿਹਾ ਕਿ ਇਸ ਪ੍ਰਕਾਰ ਚੋਣ ਕਮਿਸ਼ਨ ਨੇ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਚੋਣ ਪ੍ਰਬੰਧਨ ਦੀ ਇੱਕ ਚੰਗੀ ਉਦਾਹਰਣ ਪੇਸ਼ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮਤਦਾਨ ਨਾਲ ਜੁੜੇ ਆਦਰਸ਼ ਅਤੇ ਜ਼ਿੰਮੇਦਾਰੀਆਂ ਸਾਡੇ ਲੋਕਤੰਤਰ ਦੇ ਮੁੱਖ ਆਯਾਮ ਹਨ। ਚੋਣ ਕਮਿਸ਼ਨ ਦੁਆਰਾ ਜਾਰੀ ਮਤਦਾਤਾਵਾਂ ਦਾ ਪ੍ਰਣ (Voters' Pledge) ਨਾਲ ਸਾਰੇ ਨਾਗਰਿਕਾਂ ਦਾ ਮਾਰਗਦਰਸ਼ਨ ਹੋ ਸਕਦਾ ਹੈ। 

ਉਨ੍ਹਾਂ ਨੇ ਕਿਹਾ ਕਿ ਮਤਦਾਤਾਵਾਂ ਵਿੱਚ ਲੋਕਤੰਤਰ ਦੇ ਪ੍ਰਤੀ ਪੂਰਨ ਆਸਥਾ ਦੇ ਨਾਲ-ਨਾਲ ਇਹ ਦ੍ਰਿੜ੍ਹ ਸੰਕਲਪ ਭੀ ਹੋਣਾ ਚਾਹੀਦਾ ਹੈ ਕਿ ਉਹ ਸਭ ਪ੍ਰਕਾਰ ਦੀਆਂ ਤੰਗ-ਮਾਨਸਿਕਤਾ, ਭੇਦਭਾਵ ਅਤੇ ਲਾਲਚ ਤੋਂ ਉੱਪਰ ਉੱਠ ਕੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਬੁੱਧ ਮਤਦਾਤਾ ਸਾਡੇ ਲੋਕਤੰਤਰ ਨੂੰ ਮਜ਼ਬੂਤ ਬਣਾਉਂਦੇ ਹਨ।

ਸੰਨ 2011 ਤੋਂ, ਭਾਰਤੀ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ 25 ਜਨਵਰੀ ਨੂੰ ਹਰ ਵਰ੍ਹੇ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਜਾਂਦਾ ਹੈ। ਇਸ ਆਯੋਜਨ ਦਾ ਉਦੇਸ਼ ਮਤਦਾਤਾ ਦੀ ਕੇਂਦਰੀਅਤਾ(centrality) ਨੂੰ ਰੇਖਾਂਕਿਤ ਕਰਨਾ, ਨਾਗਰਿਕਾਂ ਦੇ ਦਰਮਿਆਨ ਚੋਣਕਾਰ ਜਾਗਰੂਕਤਾ ਵਧਾਉਣਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਪ੍ਰੇਰਿਤ ਕਰਨਾ ਹੈ। 

 

Tags: Droupadi Murmu , President of India , President , Indian President , Rashtrapati , National Voters Day , 15th National Voters Day , Rajiv Kumar , Arjun Ram Meghwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD