Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਦਾ ਸਵਾਗਤ ਕੀਤਾ

ਭਾਰਤ-ਇੰਡੋਨੇਸ਼ੀਆ ਰਣਨੀਤਕ ਭਾਈਵਾਲੀ ਦੇ ਮੁੱਖ ਅੰਸ਼

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, President of Indonesia, Prabowo Subianto

Web Admin

Web Admin

5 Dariya News

ਨਵੀਂ ਦਿੱਲੀ , 25 Jan 2025

Last updated on: Jan 25, 2025, 00:00 IST

ਇੰਡੋਨੇਸ਼ੀਆ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦਾ ਸੁਆਗਤ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ-ਇੰਡੋਨੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ (India-Indonesia Comprehensive Strategic Partnership)  ਦੇ ਵਿਭਿੰਨ ਪਹਿਲੂਆਂ ‘ਤੇ ਚਰਚਾ ਕੀਤੀ ਗਈ।  

ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਇੰਡੋਨੇਸ਼ੀਆ ਸਾਡੀ ਐਕਟ ਈਸਟ ਨੀਤੀ (Act East Policy) ਦੇ ਕੇਂਦਰ ਵਿੱਚ ਹੈ ਅਤੇ ਭਾਰਤ ਇੰਡੋਨੇਸ਼ੀਆ ਦੀ ਬ੍ਰਿਕਸ ਦੀ ਮੈਂਬਰਸ਼ਿਪ (Indonesia’s BRICS membership) ਦਾ ਸੁਆਗਤ ਕਰਦਾ ਹੈ । ਐਕਸ (X) ‘ਤੇ ਇੱਕ ਥ੍ਰੈੱਡ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ :

“ਭਾਰਤ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਦਾ ਸੁਆਗਤ ਕਰਕੇ ਸਨਮਾਨਿਤ ਮਹਿਸੂਸ ਕਰ ਰਿਹਾ ਹੈ। (India is honoured to welcome President Prabowo Subianto.) ਜਦੋਂ ਅਸੀਂ ਆਪਣਾ ਪਹਿਲਾ ਗਣਤੰਤਰ ਦਿਵਸ ਮਨਾਇਆ ਸੀ,  ਤਾਂ ਇੰਡੋਨੇਸ਼ੀਆ ਮਹਿਮਾਨ ਰਾਸ਼ਟਰ (guest nation) ਸੀ ਅਤੇ ਹੁਣ, ਜਦੋਂ ਅਸੀਂ ਇੱਕ ਗਣਤੰਤਰ ਦੇ ਰੂਪ ਵਿੱਚ ਭਾਰਤ  ਦੇ 75 ਵਰ੍ਹੇ ਪੂਰੇ ਹੋਣ ਦਾ ਉਤਸਵ ਮਨਾਉਣ ਜਾ ਰਹੇ ਹਾਂ, ਤਾਂ ਰਾਸ਼ਟਰਪਤੀ ਸੁਬਿਆਂਤੋ ਉਸ ਸਮਾਰੋਹ ਵਿੱਚ ਹਿੱਸਾ ਲੈਣਗੇ। 

ਅਸੀਂ ਭਾਰਤ-ਇੰਡੋਨੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ (India-Indonesia Comprehensive Strategic Partnership)  ਦੇ ਵਿਭਿੰਨ ਪਹਿਲੂਆਂ ‘ਤੇ ਚਰਚਾ ਕੀਤੀ। @prabowo”  “ਅਸੀਂ ਸੁਰੱਖਿਆ, ਰੱਖਿਆ ਉਤਪਾਦਨ, ਵਪਾਰ, ਫਿਨਟੈੱਕ, ਏਆਈ ਅਤੇ ਹੋਰ ਖੇਤਰਾਂ (security, defence manufacturing, trade, FinTech, AI and more) ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਗਹਿਰਾ ਕਰਨ  ਦੇ ਤਰੀਕਿਆਂ ‘ਤੇ ਚਰਚਾ ਕੀਤੀ। 

ਖੁਰਾਕ ਸੁਰੱਖਿਆ,  ਊਰਜਾ ਅਤੇ ਆਪਦਾ ਪ੍ਰਬੰਧਨ (food security, energy and disaster management) ਜਿਹੇ ਸੈਕਟਰ ਭੀ ਉਨ੍ਹਾਂ ਖੇਤਰਾਂ ਵਿੱਚ ਸ਼ਾਮਲ ਹਨ ਜਿੱਥੇ ਅਸੀਂ ਨਾਲ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ। ”  “ਭਾਰਤ ਅਤੇ ਇੰਡੋਨੇਸ਼ੀਆ ਵਿਭਿੰਨ ਬਹੁਪੱਖੀ ਮੰਚਾਂ (various multilateral platforms) ‘ਤੇ ਭੀ ਨਿਕਟਤਾ ਨਾਲ ਸਹਿਯੋਗ ਕਰ ਰਹੇ ਹਨ। 

ਇੰਡੋਨੇਸ਼ੀਆ ਸਾਡੀ ਐਕਟ ਈਸਟ ਨੀਤੀ (Act East Policy) ਦੇ ਕੇਂਦਰ ਵਿੱਚ ਹੈ ਅਤੇ ਅਸੀਂ ਇੰਡੋਨੇਸ਼ੀਆ ਦੀ ਬ੍ਰਿਕਸ ਦੀ ਮੈਂਬਰਸ਼ਿਪ (Indonesia’s BRICS membership) ਦਾ ਸੁਆਗਤ ਕਰਦੇ ਹਾਂ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , President of Indonesia , Prabowo Subianto

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD