Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਣਤੰਤਰ ਦਿਵਸ ਮੌਕੇ ਵੱਖ-ਵੱਖ ਝਾਕੀਆ ਰਾਹੀਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ, ਵਿਕਾਸ ਕਾਰਜ ਤੇ ਲੋਕ ਪੱਖੀ ਉਪਰਾਲੇ ਦਰਸਾਏ

ਪੀ.ਐਸ.ਪੀ.ਸੀ.ਐਲ. ਦੀ ਝਾਕੀ ਰਹੀ ਪਹਿਲੇ ਸਥਾਨ ’ਤੇ, 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਆ

76th Republic Day,Republic Day of India, Republic Day 2025, Republic Day Parade 2025, National flag, Jalandhar

Web Admin

Web Admin

5 Dariya News

ਜਲੰਧਰ , 26 Jan 2025

Last updated on: Jan 26, 2025, 00:00 IST

76ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਦੌਰਾਨ ਵਿਭਾਗਾਂ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਲੋਕ ਪੱਖੀ ਉਪਰਾਲਿਆਂ ਨੂੰ ਦਰਸਾਉਂਦੀਆਂ 10 ਝਾਕੀਆਂ ਕੱਢੀਆਂ ਗਈਆਂ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਝਾਕੀ ਨੂੰ ਸਰਬਓਤਮ ਝਾਕੀ ਐਲਾਨਦਿਆਂ 11000 ਰੁਪਏ ਦੀ ਨਗਦ ਰਾਸ਼ੀ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 

ਪੀ.ਐਸ.ਪੀ.ਐਸ.ਐਲ. ਵਿਭਾਗ ਵਲੋਂ ਆਪਣੀ ਝਾਕੀ ਵਿੱਚ ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਵਾਉਣ ਸਦਕਾ 90 ਫੀਸਦੀ ਘਰੇਲੂ ਖਪਤਕਾਰਾਂ ਲਈ ਜ਼ੀਰੋ ਬਿੱਲ ਤੇ ਪੈਡੀ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ, ਭਾਰੀ ਬਿਜਲੀ ਮੰਗ ਦੀ ਪੂਰਤੀ ਅਤੇ ਪਿਛਲੇ ਸਾਲ ਦੌਰਾਨ ਕੀਤੀਆਂ ਹੋਰ ਪ੍ਰਾਪਤੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਸਿਹਤ ਵਿਭਾਗ ਵਲੋਂ ਕੱਢੀ ਗਈ ਝਾਕੀ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ’ਤੇ ਝਾਤ ਪੁਆਈ ਗਈ। ਝਾਕੀ ਵਿੱਚ ਦਰਸਾਇਆ ਗਿਆ ਕਿ ਜਲੰਧਰ ਜ਼ਿਲ੍ਹੇ ਵਿੱਚ 167 ਯੋਗਾ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿਚੋਂ 80 ਕਲਾਸਾਂ ਬਲਾਕ ਪੱਧਰ ’ਤੇ ਅਤੇ 87 ਕਲਾਸਾਂ ਰਾਹੀਂ ਸ਼ਹਿਰੀ ਭਾਗੀਦਾਰਾਂ ਨੂੰ ਯੋਗ ਸਿਖਾਇਆ ਜਾ ਰਿਹਾ ਹੈ। 

ਇਹ ਪ੍ਰਾਜੈਕਟ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਮਹੱਤਵਪੂਰਣ ਕਦਮ ਹੈ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਕੱਢੀ ਗਈ ਝਾਕੀ ਰਾਹੀਂ ਸੂਬੇ ਵਿੱਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਦਰਸਾਇਆ ਗਿਆ। ਝਾਕੀ ਰਾਹੀਂ ਦੱਸਿਆ ਗਿਆ ਕਿ ਸੌਰ ਊਰਜਾ ਦੀ ਵਰਤੋਂ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 20 ਹਜ਼ਾਰ ਖੇਤੀ ਪੰਪਾਂ ਨੂੰ ਸੌਰ ਊਰਜਾ ਉਤੇ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਵੱਲੋਂ ਆਪਣੀ ਝਾਕੀ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਗਾਰਦਾਤਾ ਬਣਾਉਣ ਅਤੇ ਸੂਬੇ ਵਿੱਚ ਉਦੱਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤੋਂ ਜਾਣੂ ਕਰਵਾਇਆ ਗਿਆ। ਪੇਂਡੂ ਵਿਕਾਸ ਵਿਭਾਗ ਵਲੋਂ ਆਪਣੀ ਝਾਕੀ ਰਾਹੀਂ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ ਦਾ ਜ਼ਿਕਰ ਕੀਤਾ ਗਿਆ, ਜਿਸ ਰਾਹੀਂ ਆਦਮਪੁਰ ਬਲਾਕ ਵਿੱਚ ਚਲਾਏ ਜਾ ਰਹੇ ਪਹਿਲ ਪ੍ਰੋਜੈਕਟ ’ਤੇ ਝਾਤ ਪੁਆਈ ਗਈ।

ਇਸੇ ਤਰ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਪਣੀ ਝਾਕੀ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਅਤੇ ਹੋਰ ਪ੍ਰੋਗਰਾਮਾਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 87 ਫੀਸਦੀ ਕਮੀ ਆਈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਪਣੀ ਝਾਕੀ ਵਿੱਚ ਪੰਜਾਬ ਸਰਕਾਰ ਦੁਆਰਾ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਬਾਰੇ ਦਰਸਾਇਆ ਗਿਆ। 

ਝਾਕੀ ਦੌਰਾਨ ਦੱਸਿਆ ਗਿਆ ਕਿ ਜਲੰਧਰ ਵਿੱਚ ਮੌਜੂਦਾ ਸਮੇਂ ਚੱਲ ਰਹੇ 66 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 20 ਲੱਖ 12 ਹਜ਼ਾਰ 459 ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਕੱਢੀ ਗਈ ਝਾਕੀ ਦੌਰਾਨ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਉਠਾਏ ਗਏ ਕ੍ਰਾਂਤੀਕਾਰੀ ਕਦਮਾਂ ਜਿਵੇਂ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨ ਲਈ ਅੰਤਰਰਾਸ਼ਟਰੀ ਸੈਮੀਨਾਰਾਂ ਲਈ ਵਿਦੇਸ਼ ਭੇਜਣ, ਬਿਜਨਸ ਬਲਾਸਟਰ ਸਮੇਤ ਚੁੱਕੇ ਗਏ ਹੋਰ ਉਪਰਾਲਿਆਂ ਬਾਰੇ ਦੱਸਿਆ ਗਿਆ।

ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸੇਵਾ ਕੇਂਦਰ, ਜਲੰਧਰ ਵਲੋਂ ਆਪੋ-ਆਪਣੀਆਂ ਝਾਕੀਆਂ ਰਾਹੀਂ ਕ੍ਰਮਵਾਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਅਤੇ ‘ਡੋਰ ਸਟੈੱਪ ਡਲਿਵਰੀ’ ਨੂੰ ਪ੍ਰਦਰਸ਼ਿਤ ਕੀਤਾ ਗਿਆ।

 

Tags: 76th Republic Day , Republic Day of India , Republic Day 2025 , Republic Day Parade 2025 , National flag , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD