Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਣਤੰਤਰ ਦਿਵਸ : ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ

ਸਰਬਓਤਮ ਪੇਸ਼ਕਾਰੀ ਲਈ ਏ.ਪੀ.ਜੇ. ਸਕੂਲ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਨਵਾਜ਼ਿਆ

76th Republic Day,Republic Day of India, Republic Day 2025, Republic Day Parade 2025, National flag, Jalandhar

Web Admin

Web Admin

5 Dariya News

ਜਲੰਧਰ , 26 Jan 2025

Last updated on: Jan 26, 2025, 00:00 IST

76ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਸਰਬਓਤਮ ਪੇਸ਼ਕਾਰੀ ਲਈ ਏ.ਪੀ.ਜੇ. ਸਕੂਲ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਨਵਾਜ਼ਿਆ ਗਿਆ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਿਊ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਿਥੇ ‘ਸਵਾਗਤਮ ਨਵ ਭਾਰਤਮ ਸ਼ੁਭ ਸਵਾਗਤਮ’ ਗੀਤ ’ਤੇ ਵੰਨਗੀ ਪੇਸ਼ ਕੀਤੀ ਗਈ ਉਥੇ ਹੀ ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ‘ਨਾਮ ਨਹੀਂ ਏਕ ਜਸ਼ਨ ਹੈ ਭਾਰਤ’ ਗੀਤ ’ਤੇ ਆਪਣੀ ਕੋਰੀਓਗ੍ਰਾਫੀ ਪੇਸ਼ ਕੀਤੀ। ਉਪਰੰਤ ਰੈੱਡ ਕਰਾਸ ਦਿਵਿਆਂਗ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ।

ਸੇ ਤਰ੍ਹਾਂ ਡਿਪਸ ਸਕੂਲ ਸੂਰਾਨੁੱਸੀ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਪ੍ਰਭਾਵਸ਼ਾਲੀ ਕੋਰੀਗ੍ਰਾਫੀ ਪੇਸ਼ ਕੀਤੀ ਗਈ। ਜਦਕਿ ਸੈਕਰਡ ਹਾਰਟਸ ਸਕੂਲ ਨੌਗੱਜਾ ਦੇ ਵਿਦਿਆਰਥੀਆਂ ਨੇ ‘ਸਰਹੱਦ ਪੇ ਚਲੇਂ ਸਰਹੱਦ ਪੇ ਹਮ’ ’ਤੇ ਪੇਸ਼ਕਾਰੀ ਦਿੱਤੀ। ਇਸ ਤੋਂ ਬਾਅਦ ਏ.ਪੀ.ਜੇ. ਸਕੂਲ ਦੇ ਵਿਦਿਆਰਥੀਆਂ ਨੇ ‘ਏਕ ਤੇਰਾ ਨਾਮ ਹੈ ਸਾਚਾ’ ਅਤੇ ਮਾਨਵ ਸਹਿਯੋਗ ਸਕੂਲ ਦੇ ਵਿਦਿਆਰਥੀਆਂ ਨੇ ‘ਆਜਾ ਰੇ ਆਜਾ ਰੇ ਭਲੇ ਕਿਤਨੇ ਲੰਬੇ ਹੋਂ ਰਸਤੇ’ ਗੀਤਾਂ ’ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਨੂੰ ਕੀਲ੍ਹ ਕੇ ਰੱਖ ਦਿੱਤਾ। 

ਇਸੇ ਤਰ੍ਹਾਂ ਐਸ.ਟੀ.ਐਸ. ਸਕੂਲ ਰੁੜਕਾ ਕਲਾਂ ਦੇ ਵਿਦਿਆਰਥੀਆਂ ਵੱਲੋਂ ‘ਏ ਵਤਨ ਮੇਰੇ ਵਤਨ’ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਮਾਗਮ ਦੌਰਾਨ ਐਸ.ਡੀ. ਫੁੱਲਰਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। 

ਇਸ ਤੋਂ ਪਹਿਲਾਂ  ਪਹਿਲਾਂ ਵੱਖ-ਵੱਖ ਸਕੂਲਾਂ ਦੇ ਕਰੀਬ 1100 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।

 

Tags: 76th Republic Day , Republic Day of India , Republic Day 2025 , Republic Day Parade 2025 , National flag , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD