Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪੇਸ਼ ਕੀਤੀਆਂ ਗਈਆਂ ਮਨਮੋਹਕ ਝਾਕੀਆਂ

ਸਿਹਤ ਵਿਭਾਗ, ਵਣ ਵਿਭਾਗ, ਖੇਤੀਬਾੜੀ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ, ਸਾਂਝ ਕੇਂਦਰ, ਵੇਰਕਾ, ਇਸਤਰੀ ਤੇ ਬਾਲ ਵਿਕਾਸ ਅਤੇ ਪਵਰਕਾਮ ਨੇ ਦਿਖਾਈਆਂ ਝਾਕੀਆਂ

76th Republic Day,Republic Day of India, Republic Day 2025, Republic Day Parade 2025, National flag, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Jan 2025

Last updated on: Jan 26, 2025, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਕਲ੍ਹ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਪੰਜਾਬ ਸਰਕਾਰ ਦੇ ਵੱਖ- ਵੱਖ ਵਿਭਾਗਾਂ ਵੱਲੋਂ ਅਜੋਕੇ ਸਮੇਂ ਦੀ ਲੋੜ ਅਨੁਸਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਝਾਂਕੀਆਂ ਮੁੱਖ ਮਹਿਮਾਨ ਸ਼੍ਰੀ ਬਰਿੰਦਰ ਕੁਮਾਰ ਗੋਇਲ, ਕੈਬਨਿਟ ਮੰਤਰੀ ਪੰਜਾਬ ਅਤੇ ਹਾਜ਼ਿਰ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣੀਆ।

ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪਹਿਲਕਦਮੀ ਤੇ, ਸਿਹਤ ਵਿਭਾਗ ਵੱਲੋਂ ਗ਼ੈਰ-ਸੰਚਾਰੀ ਬੀਮਾਰੀਆਂ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ਮਿਸ਼ਨ 'ਸਿਹਤਮੰਦ ਪੰਜਾਬ' ਤਹਿਤ ਝਾਕੀ ਕੱਢੀ ਗਈ।  ਇਸ ਝਾਕੀ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਗ਼ੈਰ-ਸੰਚਾਰੀ ਬੀਮਾਰੀਆਂ ਲੰਮੇ ਸਮੇਂ ਤੱਕ ਚੱਲਣ ਵਾਲੀਆਂ ਬੀਮਾਰੀਆਂ ਹੁੰਦੀਆਂ ਹਨ ਅਤੇ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤਕ ਸਿੱਧੀਆਂ ਨਹੀਂ ਫੈਲਦੀਆਂ, ਜਿਵੇਂ ਕੈਂਸਰ, ਦਿਲ ਦੇ ਰੋਗ, ਸਾਹ ਦੇ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਐਚ.ਆਈ.ਵੀ. ਟੀ.ਬੀ.ਆਦਿ। 

ਇਨ੍ਹਾਂ ਤੋਂ ਬਚਾਅ ਅਤੇ ਇਲਾਜ ਲਈ ਜਾਗਰੂਕ ਕਰਨਾ ਇਸ ਝਾਕੀ ਦਾ ਮੁੱਖ ਮੰਤਵ ਸੀ। ਵਣ ਵਿਭਾਗ ਵੱਲੋਂ ਪੇਸ਼ ਕੀਤੀ ਗਈ ਝਾਕੀ ਰਾਹੀਂ ਦਰਸਾਇਆ ਗਿਆ ਕਿ ਵਣ ਮੰਡਲ ਵਿਭਾਗ ਅਧੀਨ ਐਸ.ਏ.ਐਸ ਨਗਰ ਵਿੱਚ ਖਮਾਣੋ, ਡੇਰਾਬਸੀ, ਮੋਹਾਲੀ ਅਤੇ ਸਿਸਵਾਂ ਦੇ ਚਾਰ ਰੇਂਜ ਹਨ, ਜਿਥੇ ਸ਼ਿਵਾਲਿਕ ਪਹਾੜੀਆਂ ਦੇ ਰੁੱਖਾਂ ਅਤੇ ਜਾਨਵਰਾਂ ਦੀਆਂ ਵਿਲੱਖਣ ਪ੍ਰਜਾਤੀਆਂ ਵਸਦੀਆਂ ਹਨ। ਇਥੇ ਕੁਦਰਤੀ ਸਰੋਤਾਂ ਦੀ ਭਰਮਾਰ ਹੈ, ਅਤੇ ਇਹ ਇਲਾਕਾ ਜੈਵਿਕ ਵਿਵਿਧਤਾ ਲਈ ਪ੍ਰਸਿੱਧ ਹੈ। 

ਝਾਕੀ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਮੁੱਖ ਕੰਮ ਵੀ ਦਰਸਾਏ ਗਏ ਜਿਵੇਂ ਕਿ ਵਿਆਪਕ ਪਲਾਂਟੇਸ਼ਨ ਪ੍ਰੋਗਰਾਮ, ਜੰਗਲਾਂ ਦੀ ਰਾਖੀ, ਜੰਗਲਾਤ ਸੰਭਾਲ, ਅਤੇ ਚੈਕ ਡੈਮ ਦਾ ਨਿਰਮਾਣ ਆਦਿ। ਇਸ ਤੋਂ ਇਲਾਵਾ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ, ਮਹਿਲਾ ਸੈਲਫ ਹੈਲਪ ਗਰੁੱਪਾਂ ਵੱਲੋਂ ਵਰਕਸ਼ਾਪਾਂ ਅਤੇ ਸਵੈ ਰੋਜ਼ਗਾਰ ਮੁਹਿੰਮਾਂ, ਜਿਵੇਂ ਕਿ ਫਾਰੈਸਟ ਰੱਖੜੀ, ਦੇਸੀ ਮਠਿਆਈਆਂ ਤੇ ਹੋਰ ਪ੍ਰੋਡਕਟਸ ਨੂੰ ਉਤਸ਼ਾਹਿਤ ਕੀਤਾ ਗਿਆ।

ਇਸ ਉਪਰੰਤ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪੇਸ਼ ਕੀਤੀ ਗਈ ਸਾਂਝੀ ਝਾਕੀ ਰਾਹੀਂ ਦੱਸਿਆ ਗਿਆ ਕਿ ਸਾਲ 2024-25 ਦੌਰਾਨ ਪਰਾਲੀ ਦੀ ਸਾਂਭ ਸੰਭਾਲ ਲਈ 191 ਮਸ਼ੀਨਾਂ 3.57 ਕਰੋੜ ਰੁਪਏ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤੀਆ ਗਈਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਯੋਗਦਾਨ ਨਾਲ ਮੋਹਾਲੀ ਜ਼ਿਲ੍ਹੇ ਵਿੱਚ 7 ਸਨਅਤਾਂ ਪਰਾਲੀ ਦਾ ਉਪਯੋਗ ਉਦਯੋਗਿਕ ਬਾਇਲਰ ਵਿੱਚ ਕਰ ਰਹੀਆਂ ਹਨ। 

ਇਸ ਤੋਂ ਇਲਾਵਾ, ਇੱਕ ਸਨਅਤ ਪਰਾਲੀ ਤੋਂ ਪੈਲੇਟ ਬਣਾਉਣ ਲਈ ਡੇਰਾਬੱਸੀ ਵਿੱਖੇ ਪਲਾਂਟ ਲਗਾ ਰਹੀ ਹੈ, ਜਿਸ ਨਾਲ ਜ਼ਿਲ੍ਹਾ ਮੋਹਾਲੀ ਵਿੱਚ ਪੈਦਾ ਹੋ ਰਹੀ 60-70% ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕੇਗਾ।  ਪੰਜਾਬ ਪੁਲਿਸ ਵੱਲੋਂ ਆਪਣੀ ਝਾਕੀ ਰਾਹੀਂ ਸਾਂਝ ਕੇਂਦਰਾਂ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਅਤੇ ਭਾਰਤ ਵਿੱਚ ਡਿਜੀਟਲ ਘੁਟਾਲਾ ਧੋਖਾਧੜੀ ਨੂੰ ਦਰਸਾਉਂਦਾ ਦ੍ਰਿਸ਼ ਪੇਸ਼ ਕੀਤਾ ਗਿਆ, ਜਿੱਥੇ ਘੁਟਾਲੇ ਕਰਨ ਵਾਲੇ, ਕਾਨੂੰਨ ਲਾਗੂ ਕਰਨ ਵਾਲੇ ਜਾਂ ਸਰਕਾਰੀ ਅਧਿਕਾਰੀਆਂ ਦੀ ਨਕਲ ਕਰਦੇ ਦਿਖਾਏ ਗਏ ਜੋ ਕਿ ਲੋਕਾਂ ਨੂੰ ਕਿਸੇ ਝੂਠੇ ਕੇਸ ਦਾ ਡਰਾਵਾ ਦੇ ਕੇ ਉਨ੍ਹਾਂ ਨੂੰ ਡਿਜੀਟਲ ਅਰੈਸਟ ਕਰਕੇ ਧੋਖਾਧੜੀ ਕਰਦੇ ਹਨ। 

ਇਸ ਤੋਂ ਇਲਾਵਾ ਫਰਜੀ ਲੋਨ ਐਪ ਨਿਵੇਸ਼ ਤੇ ਕਰਿਪਟੋ ਕਰੰਸੀ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲਿਆਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਇਨ੍ਹਾਂ ਘਟਨਾਵਾਂ ਤੋਂ ਬਚਣ ਦਾ ਸੁਨੇਹਾ ਦਿੰਦਿਆਂ, ਅਜਿਹੀ ਕੋਈ ਠੱਗੀ ਵੱਜਣ ਤੇ ਤੁਰੰਤ ਟੋਲ ਫ੍ਰੀ ਨੰਬਰ 1930 ਤੇ ਸੂਚਨਾ ਦੇਣ ਲਈ ਕਿਹਾ ਗਿਆ। ਪੰਜਾਬ ਦੇ ਮਸ਼ਹੂਰ ਸਹਿਕਾਰੀ ਅਦਾਰੇ ਵੇਰਕਾ ਵਲੋਂ ਵੇਰਕਾ ਮੋਹਾਲੀ ਡੇਅਰੀ ਦੀ ਝਾਕੀ ਵਿੱਚ ਮਿਲਕਫੈਡ ਦੀਆਂ ਵੱਖ-ਵੱਖ ਪ੍ਰਣਾਲੀਆਂ ਅਤੇ ਉਤਪਾਦਾਂ ਨੂੰ ਦਰਸਾਇਆ ਗਿਆ ਹੈ। 

ਦੱਸਿਆ ਗਿਆ ਕਿ ਪਿੰਡਾਂ ਦੀਆਂ 1397 ਮਿਲਕ ਸੁਸਾਇਟੀਆਂ ਵਿੱਚ ਕਿਸਾਨਾਂ ਤੋਂ ਦੁੱਧ ਇਕੱਠਾ ਕੀਤਾ ਜਾਂਦਾ ਹੈ ਅਤੇ ਦੁੱਧ ਨੂੰ ਮਿਲਕ ਪਲਾਂਟ ਵਿੱਚ ਭੇਜ ਦਿੱਤਾ ਜਾਂਦਾ ਹੈ ਜਿੱਥੇ ਦੁੱਧ ਦੀ ਕੁਆਲਿਟੀ ਚੈੱਕ ਕਰਨ ਤੋਂ ਬਾਅਦ ਤਕਰੀਬਨ 6,50,000 ਲੀਟਰ ਦੁੱਧ ਅਤੇ ਦੁੱਧ ਪਦਾਰਥਾਂ (ਦਹੀਂ, ਲੱਸੀ, ਪਨੀਰ ਅਤੇ ਖੀਰ ਆਦਿ) ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਦੁੱਧ ਅਤੇ ਦੁੱਧ ਪਦਾਰਥਾਂ ਨੂੰ ਪੈਕਟਾਂ ਵਿੱਚ ਪੈਕ ਕਰਕੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੀ ਮਾਰਕੀਟ ਵਿੱਚ ਪਹੁੰਚਾਇਆ ਜਾਂਦਾ ਹੈ।

ਜ਼ਿਲ੍ਹਾ ਪ੍ਰੋਗਰਾਮ ਦਫਤਰ ਵੱਲੋਂ ਪੇਸ਼ ਕੀਤੀ ਗਈ ਝਾਕੀ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਸੁਪਨੇ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ, ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਦਫਤਰ ਡਿਪਟੀ ਕਮਿਸ਼ਨਰ, ਐੱਸ.ਏ.ਐੱਸ. ਨਗਰ ਵਿਖੇ ਕੈਨੋਪੀ ਨੂੰ ਦਰਸਾਇਆ ਗਿਆ। ਇਸ ਤੋਂ ਇਲਾਵਾ ਪੀ.ਐੱਸ. ਪੀ. ਸੀ. ਐੱਲ ਵੱਲੋਂ ਪੇਸ਼ ਕੀਤੀ ਗਈ ਝਾਕੀ ਰਾਹੀਂ ਜਨਵਰੀ 2024 ਤੋਂ ਨਵੰਬਰ 2024 ਤੱਕ ਦੀਆਂ ਪ੍ਰਾਪਤੀਆਂ ਦਰਸਾਈਆਂ ਗਈਆਂ ਜਿਸ ਤਹਿਤ ਵਿਭਾਗ ਵੱਲੋਂ ਅਪ੍ਰੈਲ 2024 ਤੋਂ ਹੁਣ ਤੱਕ ਕੁੱਲ 1351 ਭਰਤੀਆਂ ਕੀਤੀਆਂ ਗਈਆ ਜਦਕਿ 1288 ਹੋਰ ਭਰਤੀਆਂ ਜਲਦ ਹੀ ਮੁਕੰਮਲ ਕਰ ਲਈਆਂ ਜਾਣਗੀਆਂ। 

ਇਸ ਤੋਂ ਇਲਾਵਾ ਵਿਭਾਗ ਵੱਲੋਂ ਬਿਜਲੀ ਦੀ ਵੱਧ ਤੋਂ ਵੱਧ ਮੰਗ 16058 ਮੈਗਾਵਾਟ ਪੂਰੀ ਕੀਤੀ ਗਈ। ਇਸੇ ਤਰ੍ਹਾਂ ਸਰਕਾਰ ਵੱਲੋਂ ਬੋਰਡ ਦੀ ਆਪਣੀ ਪਛਵਾੜਾ ਕੋਇਲਾ ਖਾਣ ਤੋਂ  ਕੋਲੇ ਦੀ ਸਪਲਾਈ ਸ਼ੁਰੂ ਕਰਕੇ 593 ਕਰੋੜ ਰੁਪਏ ਦੀ ਬੱਚਤ ਕਰਨ ਬਾਰੇ ਵੀ ਦੱਸਿਆ ਗਿਆ। ਬਿਜਲੀ ਵਿਭਾਗ ਵੱਲੋਂ ਜੀ ਵੀ ਕੇ ਥਰਮਲ ਪਲਾਂਟ ਨੂੰ ਖਰੀਦ ਕੇ ਇਸ ਦਾ ਨਾਮਕਰਣ ਗੁਰੂ ਅਮਰਦਾਸ ਥਰਮਲ ਪਲਾਂਟ ਵਜੋਂ ਕਰਨ ਦੀ ਪ੍ਰਾਪਤੀ ਨੂੰ ਵੀ ਇਸ ਝਾਕੀ ਵਿੱਚ ਉਭਾਰਿਆ ਗਿਆ। 

ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 600 ਦੋ-ਮਾਸਿਕ/ 300 ਪ੍ਰਤੀ ਮਾਸਿਕ ਯੂਨਿਟ ਤੱਕ ਦੇ ਜ਼ੀਰੋ ਬਿੱਲ ਦੀ ਸਹੂਲਤ ਬਾਰੇ ਵੀ ਦੱਸਿਆ ਗਿਆ। ਇਸ ਯੋਜਨਾ ਤਹਿਤ ਕਰੀਬ  90% ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿੱਲ ਪ੍ਰਾਪਤ ਹੋਏ ਹਨ।

 

Tags: 76th Republic Day , Republic Day of India , Republic Day 2025 , Republic Day Parade 2025 , National flag , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD